Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਵਿਚ ਲੱਕ ਤੋੜਵੀਂ ਮਹਿੰਗਾਈ ਨੇ ਗਰੀਬ ਲੋਕਾਂ ਦਾ ਜੀਣਾ ਕੀਤਾ ਮੁਹਾਲ : ਬੇਗਮਪੁਰਾ ਟਾਈਗਰ ਫੋਰਸ

ਪੰਜਾਬ ਵਿਚ ਲੱਕ ਤੋੜਵੀਂ ਮਹਿੰਗਾਈ ਨੇ ਗਰੀਬ ਲੋਕਾਂ ਦਾ ਜੀਣਾ ਕੀਤਾ ਮੁਹਾਲ : ਬੇਗਮਪੁਰਾ ਟਾਈਗਰ ਫੋਰਸ

ਹੁਸ਼ਿਆਰਪੁਰ, (ਤਰਸੇਮ ਦੀਵਾਨਾ) 

ਪੰਜਾਬ ਵਿਚ ਲੱਕ ਤੋੜਵੀਂ ਮਹਿੰਗਾਈ ਨੇ ਗਰੀਬ ਲੋਕਾਂ ਦਾ ਜੀਣਾ ਕੀਤਾ ਮੁਹਾਲ : ਬੇਗਮਪੁਰਾ ਟਾਈਗਰ ਫੋਰਸ

 25 ਸਤੰਬਰ : ਪੰਜਾਬ ਵਿਚ ਲੱਕ ਤੋੜਵੀਂ ਮਹਿੰਗਾਈ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ। ਜਿਸ ਲਈ ਜ਼ਿੰਮੇਵਾਰ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਹੈ।
ਰੋਜ਼ਾਨਾ ਵਰਤੋਂ ਵਾਲਾ ਘਰੇਲੂ ਸਾਮਾਨ ਜਿਵੇਂ ਕਿ ਰਸੋਈ ਗੈਸ, ਸਬਜ਼ੀ, ਘਿਓ, ਆਟਾ, ਦਾਲ ਵਗੈਰਾ ਗ਼ਰੀਬ ਪਰਿਵਾਰ ਦੀ ਪਹੁੰਚ ਤੋਂ ਬਹੁਤ ਹੀ ਦੂਰ ਦਿਖਾਈ ਦੇ ਰਹੇ ਹਨ। ਜਦ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਹਰੇਕ ਦੇਸ਼ ਵਾਸੀ ਪਾਸੋਂ ਮੋਟੇ ਟੈਕਸ ਵਸੂਲੇ ਜਾ ਰਹੇ ਹਨ। ਇੰਨੇ ਟੈਕਸ ਦੇਣ ਦੇ ਬਾਵਜੂਦ ਵੀ ਪੰਜਾਬ ਵਾਸੀਆਂ ਨੂੰ ਕੋਈ ਸਹੂਲਤ ਮੁਹੱਈਆ ਨਾ ਕਰਵਾਉਣਾ ਪੰਜਾਬ ਸਰਕਾਰ ਤੇ ਕੇਦਰ ਸਰਕਾਰ ਦੀ ਨਾਕਾਮੀ ਸਾਫ਼ ਕਰਦੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫ਼ਤਹਿਗੜ੍ਹ ਨੇ ਪੱਤਰਕਾਰਾਂ ਨਾਲ ਕੀਤਾ । ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਉਹ ਖਾਣ ਪੀਣ ਦੀਆਂ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਤੋਂ ਆਪਣਾ ਸੂਬਾ ਟੈਕਸ ਹਟਾ ਕੇ ਜਾਂ ਘਟਾ ਕੇ ਪੰਜਾਬ ਵਾਸੀਆਂ ਨੂੰ ਕੁਝ ਰਾਹਤ ਦੇ ਸਕਦੀ ਹੈ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੇ ਵਾਲੀਆਂ ਸਰਕਾਰਾਂ ਵਾਂਗ ਹੀ ਨਜ਼ਰ ਆ ਰਹੀ ਹੈ। ਜਿਸ ਦੀ ਕਹਿਣੀ ਅਤੇ ਕਰਨੀ ਵਿੱਚ ਬਹੁਤ ਅੰਤਰ ਦਿਖਾਈ ਦੇ ਰਿਹਾ ਹੈ ਆਗੂਆਂ ਨੇ ਕਿਹਾ ਕਿ ਰਸੋਈ ਵਿੱਚ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਨੇ ਰਸੋਈ ਦਾ ਬਜਟ ਹੀ ਖ਼ਰਾਬ ਕਰ ਕੇ ਰੱਖ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇੱਕ ਗ਼ਰੀਬ ਦਿਹਾੜੀਦਾਰ 300 ਰੁਪਏ ਦਿਹਾੜੀ ਲੈ ਕੇ ਆਪਣੇ ਪਰਿਵਾਰ ਦਾ ਪੇਟ ਨਹੀਂ ਪਾਲ ਸਕਦਾ ਕਿਉਂਕਿ ਇਸ ਮੌਕੇ 25 ਰੁਪਏ ਕਿੱਲੋ ਆਟਾ ਅਤੇ ਲੱਗਭਾਗ 60 ਕਿੱਲੋ ਦੁੱਧ ਹੋ ਗਿਆ ਹੈ ਜੋ ਕਿ ਗ਼ਰੀਬ ਪਰਿਵਾਰ ਦੀ ਪਹੁੰਚ ਤੋਂ ਕੋਹਾਂ ਦੂਰ ਹੈ । ਆਗੂਆਂ ਨੇ ਕਿਹਾ ਕਿ ਕੌੜੀ ਵੇਲ ਦੀ ਤਰ੍ਹਾਂ ਰੋਜ਼ ਦੀ ਰੋਜ਼ ਵਧ ਰਹੀ ਮਹਿੰਗਾਈ ਨੇ ਗਰੀਬ ਪਰਿਵਾਰਾਂ ਦਾ ਜਿਉਣਾ ਦੁੱਭਰ ਕਰ ਰੱਖਿਆ ਹੈ ।