Prime Punjab Times

Latest news
ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ...
ADVERTISEMENT
You are currently viewing ਪੰਜਾਬ ਸਟੇਟ ਪੈਨਸਨਰਜ ਜੂਆਇੰਟ ਫਰੰਟ ਵੱਲੋਂ ਦੁਰਗਾ ਯੋਤੀ ਮੰਦਿਰ ਪਠਾਨਕੋਟ ਵਿਖੇ ਮਨਾਇਆ ਪੈਨਸਨਰਜ ਡੇ

ਪੰਜਾਬ ਸਟੇਟ ਪੈਨਸਨਰਜ ਜੂਆਇੰਟ ਫਰੰਟ ਵੱਲੋਂ ਦੁਰਗਾ ਯੋਤੀ ਮੰਦਿਰ ਪਠਾਨਕੋਟ ਵਿਖੇ ਮਨਾਇਆ ਪੈਨਸਨਰਜ ਡੇ

ਪਠਾਨਕੋਟ (ਤਰੁਣ ਸਣਹੋਤਰਾ)

ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵੱਜੋਂ ਹੋਏ ਸਾਮਲ

ਪੈਨਸਨਰਜ ਨੂੂੰ ਆ ਰਹੀਆਂ ਸਮੱਸਿਆਵਾਂ ਦਾ ਜਲਦੀ ਕੀਤਾ ਜਾਵੈਗਾ ਹੱਲ-ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ

17,ਦਸੰਬਰ : ਪੈਨਸਨਰਜ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਬਹੁਤ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ ਕਿ ਪੈਨਸਨਰਜ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਦਰਜਾ ਯੋਤੀ ਮੰਦਿਰ ਖੱਡੀ ਪੁਲ ਪਠਾਨਕੋਟ ਵਿਖੇ ਪੰਜਾਬ ਸਟੇਟ ਪੈਨਸਨਰਜ ਜੂਆਇੰਟ ਫਰੰਟ ਵੱਲੋਂ ਆਯੋਜਿਤ ਪੈਨਸਨ ਡੇ ਮੋਕੇ ਤੇ ਆਯੋਜਿਤ ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੀਤਾ।ਜਿਕਰਯੋਗ ਹੈ ਕਿ ਸਮਾਰੋਹ ਦੀ ਪ੍ਰਧਾਨਗੀ ਪੰਜਾਬ ਸਟੇਟ ਪੈਨਸਨਰਜ ਜੂਆਇੰਟ ਫਰੰਟ ਦੇ ਪ੍ਰਧਾਨ ਨਰੇਸ ਕੁਮਾਰ ਵੱਲੋਂ ਕੀਤੀ ਗਈ।ਸਮਾਰੋਹ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਅਤੇ ਡਾ. ਮੋਹਣ ਲਾਲ ਅੱਤਰੀ ਵਿਸੇਸ ਮਹਿਮਾਨ ਵਜੋਂ ਹਾਜਰ ਹੋਏੇ।ਪੈਨਸਨਰਜ ਵੱਲੋਂ ਮੁੱਖ ਮਹਿਮਾਨ ਅਤੇ ਵਿਸੇਸ ਮਹਿਮਾਨ ਦਾ ਸਵਾਗਤ ਵਿਸੇਸ ਤੋਰ ਤੇ ਕੀਤਾ ਗਿਆ। ਇਸ ਮੋਕੇ ਤੇ ਪਠਾਨਕੋਟ ਦੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ੍ਰੀ ਰੋਹਿਤ ਸਿਆਲ ਅਤੇ ਹੋਰ ਐਸੋਸੀਏਸਨ ਦੇ ਆਹੁਦੇਦਾਰ ਅਤੇ ਮੈਂਬਰ ਸਾਹਿਬਾਨ ਵੀ ਹਾਜਰ ਸਨ।ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਅਪਣੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਹੁਤ ਮੰਥਨ ਕਰ ਰਹੀ ਹੈ ਇਸ ਦੇ ਨਾਲ ਹੀ ਇਹ ਵੀ ਵਿਸੇਸ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਪੈਨਸਨਰਜ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਪਾਰਟੀ ਦੇ ਨੇਸਨਲ ਕੰਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੇ ਉਪਰਾਲਿਆਂ ਸਦਕਾ ਹੀ ਪੰਜਾਬ ਅੰਦਰ ਮੁਲਾਜਮਾਂ ਦੇ ਲਈ ਪੁਰਾਣੀ ਪੈਨਸਨ ਲਾਗੂ ਕਰਕੇ ਰਾਹਤ ਪ੍ਰਦਾਨ ਕੀਤੀ ਹੈ ਇਸ ਦੇ ਨਾਲ ਹੀ ਇਸ ਗੱਲ ਦਾ ਵੀ ਵਿਸੇਸ ਤੋਰ ਤੇ ਧਿਆਨ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਅਧਿਕਾਰੀਆਂ/ਕਰਮਚਾਰੀਆਂ ਜਿਨ੍ਹਾਂ ਨੇ ਲੰਮੀ ਸੇਵਾ ਤੋਂ ਬਾਅਦ ਸੇਵਾ ਮੁਕਤ ਹੋਏ ਹਨ ਉਨ੍ਹਾਂ ਨੂੰ ਪੈਨਸਨ ਸਬੰਧੀ ਜਾਂ ਕੋਈ ਹੋਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਸਮਾਰੋਹ ਦੋਰਾਨ ਡਾ. ਮੋਹਣ ਲਾਲ ਅੱਤਰੀ ਨੂੰ ਪੰਜਾਬ ਸਟੇਟ ਪੈਨਸਨਰਜ ਜੂਆਇੰਟ ਫਰੰਟ ਦਾ ਮੈਡੀਕਲ ਅੱਡਵਾਈਜਰ ਵੀ ਨਿਯੁਕਤ ਕੀਤਾ ਗਿਆ।ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੰਜਾਬ ਸਟੇਟ ਪੈਨਸਨਰਜ ਜੂਆਇੰਟ ਫਰੰਟ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਜਲਦੀ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।