Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਤਿਆਰੀ ਸਬੰਧੀ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਤਿਆਰੀ ਸਬੰਧੀ ਮੁਫ਼ਤ ਆਨਲਾਈਨ ਕੋਚਿੰਗ ਕਲਾਸਾਂ ਸ਼ੁਰੂ : ਡਿਪਟੀ ਕਮਿਸ਼ਨਰ


ਨੌਜਵਾਨ  https://www.eduzphere.com/freegovtexams  ’ਤੇ ਜਾ ਕੇ ਆਨਲਾਈਨ ਕੋਚਿੰਗ ਲਈ ਆਪਣੇ-ਆਪ ਨੂੰ ਕਰਨ ਰਜਿਸਟਰਡ

ਹੁਸ਼ਿਆਰਪੁਰ, 16 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਥੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੁਆਇਆ ਗਿਆ ਹੈ, ਉਥੇ ਹੁਣ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਵੀ ਦੇ ਰਹੀ ਹੈ। ਇਸ ਉਪਰਾਲੇ ਨਾਲ ਜਿਹੜੇ ਨੌਜਵਾਨ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਤੇ ਸਰਕਾਰੀ ਨੌਕਰੀ ਦੀ ਕੋਚਿੰਗ ਲਈ ਪ੍ਰਾਈਵੇਟ ਕੋਚਿੰਗ ਸੈਂਟਰਾਂ ਨੂੰ ਫੀਸਾਂ ਦੇ ਰਹੇ ਹਨ, ਉਨ੍ਹਾਂ ਨੂੰ ਕਾਫ਼ੀ ਰਾਹਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਇਸ ਸ਼ਲਾਘਾਯੋਗ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਨਲਾਈਨ ਰਾਹੀਂ ਪ੍ਰਤੀਯੋਗੀ ਪ੍ਰੀਖਿਆ ਦੀ ਤਿਆਰੀ ਦੀ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਆਨਲਾਈਨ ਕੋਚਿੰਗ ਕਲਾਸਾਂ ਦਾ ਉਦੇਸ਼ ਜ਼ਿਲ੍ਹੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਲਈ ਮੁਕਾਬਲੇ ਦੀ ਪ੍ਰੀਖਿਆ ਦੇ ਯੋਗ ਬਨਾਉਣ ਹੈ ਤਾਂ ਜੋ ਬੇਹਤਰ ਰੋਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨ  https://www.eduzphere.com/freegovtexams   Çਲੰਕ ’ਤੇ ਜਾ ਕੇ ਆਨਲਾਈਨ ਕੋਚਿੰਗ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾ ਕੇ ਸਰਕਾਰ ਦੇ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।