Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਪੱਤਰਕਾਰ ਸੁਰਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਪੱਤਰਕਾਰ ਸੁਰਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦੇਹਾਂਤ

ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੱਟਲਾ ਵਿਖੇ ਧਾਰਮਿਕ ਵਿਧੀ ਅਨੁਸਾਰ ਕੀਤਾ ਗਿਆ 

ਗੜ੍ਹਦੀਵਾਲਾ : (ਯੋਗੇਸ਼ ਗੁਪਤਾ/ਚੌਧਰੀ) ਅੱਜ ਗੜ੍ਹਦੀਵਾਲਾ ਤੋਂ ਨਿੱਜੀ ਚੈਨਲ ਦੇ ਪੱਤਰਕਾਰ ਸੁਰਿੰਦਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਚੰਪਾ ਰਾਣੀ (73) ਪਤਨੀ ਕੈਪਟਨ ਆਤਮ ਸਰੂਪ ਜੋ ਬੀਤੀ ਰਾਤ ਅਕਾਲ ਚਲਾਣਾ ਕਰ ਗਏ।ਜਿਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੱਟਲਾ ਵਿਖੇ ਧਾਰਮਿਕ ਵਿਧੀ ਅਨੁਸਾਰ ਕੀਤਾ ਗਿਆ।ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਗਿਲਜੀਆਂ ,ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ ,ਗੁਰਦੀਪ ਸਿੰਘ ਜਿਲ੍ਹਾ ਵਾਇਸ ਪ੍ਰਧਾਨ ਬਸਪਾ ਯੂਥ,ਮਨਜੋਤ ਸਿੰਘ ਤਲਵੰਡੀ ਪ੍ਰਧਾਨ ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ, ਪ੍ਰੈੱਸ ਕਲੱਬ ਗੜ੍ਹਦੀਵਾਲਾ ਦੇ ਸਰਪ੍ਰਸਤ ਐੱਸ ਐੱਸ ਡੋਗਰਾ ਸਮੇਤ ਸਮੂਹ ਪੱਤਰਕਾਰ ਭਾਈਚਾਰਾ ਅਤੇ ਰਾਜਨੀਤਿਕ ਅਤੇ ਧਰਮਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਚੰਪਾ ਰਾਣੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਮੌਕੇ ਮਾਤਾ ਚੰਪਾ ਰਾਣੀ ਦੀ ਮਿਰਤਕ ਦੇਹ ਨੂੰ ਉਨ੍ਹਾਂ ਦੇ ਸਪੁੱਤਰ ਸੁਰਿੰਦਰ ਸਿੰਘ ਅਤੇ ਰਾਕੇਸ਼ ਕੁਮਾਰ ਵੱਲੋਂ ਸਾਂਝੇ ਤੌਰ ਤੇ ਅਗਨੀ ਭੇਂਟ ਕੀਤੀ ਗਈ।ਇਸ ਮੌਕੇ ਭਾਰਤੀਆ ਵਾਲਮੀਕ ਧਰਮ ਸਮਾਜ ਦੇ ਜਿਲ੍ਹਾ ਪ੍ਰਧਾਨ ਸੋਮਰਾਜ ਸੱਭਰਵਾਲ ,ਸਰਪੰਚ ਕੁਲਵੀਰ ਸਿੰਘ ,ਬਲਾਕ ਸੰਮਤੀ ਮੈਂਬਰ ਕੈਪਟਨ ਰਣਜੀਤ ਸਿੰਘ,ਸੋਹਣ ਸਿੰਘ,ਪ੍ਰਦੀਪ ਕੁਮਾਰ,ਤਰਲੋਕ ਸਿੰਘ,ਜੋਗਿੰਦਰ ਸਿੰਘ,ਜੁਗਲ ਕਿਸ਼ੋਰ,ਸੁਰਿੰਦਰ ਅਭਿਲਾਸ਼ੀ,ਕੇਸ਼ਵ ਚੰਦ,ਬਲਦੇਵ ਸਿੰਘ,ਓਮ ਪਾਲ,ਗੁਰਦੀਪ ਸਿੰਘ,ਸੁਰਿੰਦਰ ਸਿੰਘ ਕਾਲਰਾ,ਸੁਨੀਲ ਠਾਕੁਰ ਸਮੇਤ ਪੱਤਰਕਾਰੀ ਭਾਈਚਾਰਾ,ਪਿੰਡ ਵਾਸੀ ਅਤੇ ਹਲਕੇ ਦੀਆਂ ਸੰਗਤਾਂ ਹਾਜਿਰ ਸਨ। ਇਸ ਮੌਕੇ ਪਰਿਵਾਰਕ ਮੈਮਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੀ ਅੰਤਿਮ ਅਰਦਾਸ ਕਾਰਜ 11 ਮਈ ਨੂੰ ਹੋਵੇਗਾ ।

error: copy content is like crime its probhihated