Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਧਾਨੀ ਸਕੂਲ ਦੀ ਪਲਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਪਹਿਲਾਂ ਸਥਾਨ

ਬਧਾਨੀ ਸਕੂਲ ਦੀ ਪਲਕ ਨੇ ਜਿੱਤਿਆ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਵਿੱਚ ਪਹਿਲਾਂ ਸਥਾਨ

ਪਠਾਨਕੋਟ(ਤਰੁਣ ਸਣਹੋਤਰਾ)

ਸਕੂਲ ਮੁਖੀ ਰਘਬੀਰ ਕੌਰ ਵੱਲੋਂ ਸਨਮਾਨ ਸਮਾਰੋਹ ਆਯੋਜਿਤ ਕਰ ਕੀਤਾ ਗਿਆ ਸਨਮਾਨਿਤ

16,ਦਸੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਵਿਖੇ ਪ੍ਰਿੰਸੀਪਲ ਮੈਡਮ ਰਘਬੀਰ ਕੌਰ ਦੀ ਅਗਵਾਈ ਹੇਠ ਸਨਮਾਨ ਸਮਾਰਹੋ ਦਾ ਆਯੋਜਨ ਕੀਤਾ ਗਿਆ।ਇਸ ਸਮਾਰਹੋ ਵਿੱਚ ਬੀਤੇ ਦਿਨੀਂ ਚਮਰੋੜ ਪਤਣ ਤੇ ਸਿੱਖਿਆ ਵਿਭਾਗ ਵੱਲੋਂ ਊਰਜਾ ਦਿਵਸ ਤੇ ਕਰਵਾਏ ਗਏ ਪੇਂਟਿੰਗ ਮੁਕਾਬਲੇ ਵਿੱਚ ਸੀਨੀਅਰ ਵਰਗ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ ਉਚੇਰੇ ਤੌਰ ਤੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਰਘਬੀਰ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਹੀ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ। ਜਿਸ ਵਿੱਚ ੳਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਨੇ ਸਾਰਿਆਂ ਨੂੰ ਪਛਾੜਦੇ ਹੋਏ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਪਲਕ ਦੀ ਇਸ ਪ੍ਰਾਪਤੀ ਤੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਵਧਾਈ ਦਿੰਦਿਆ ਭਵਿੱਖ ਲਈ ਸੁੱਭ ਕਾਮਨਾਵਾਂ ਦਿੱਤੀਆਂ ਹਨ।ਉਨ੍ਹਾਂ ਦੱਸਿਆ ਕਿ ਪਲਕ ਦੀ ਇਸ ਪ੍ਰਾਪਤੀ ਲਈ ਐਸਡੀਐਮ ਧਾਰ ਹਰਜਿੰਦਰ ਸਿੰਘ ਵੱਲੋਂ ਵੀ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ।ਪ੍ਰਿੰਸੀਪਲ ਰਘਬੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਸ ਸਕੂਲ ਦੇ ਵਿਦਿਆਰਥੀ ਇਸੇ ਤਰਾਂ ਹੀ ਆਪਣੇ ਸਕੂਲ,ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂ ਰੋਸਨ ਕਰਦੇ ਰਹਿਣਗੇ।ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜਰ ਸੀ।