Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਬਲਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਢੱਕ ਪੰਡੋਰੀ ਵਿਖੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਕਰਵਾਇਆ ਸ਼ੁੱਭ ਆਰੰਭ

ਬਲਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਢੱਕ ਪੰਡੋਰੀ ਵਿਖੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਕਰਵਾਇਆ ਸ਼ੁੱਭ ਆਰੰਭ

ਫਗਵਾੜਾ(ਲਾਲੀ ਦਾਦਰ )

*ਕਿਹਾ – ਸਿਹਤ ਦੀ ਤੰਦਰੁਸਤੀ ਲਈ ਖੇਡਾਂ ਦਾ ਖਾਸ ਮਹੱਤਵ

4 ਦਸੰਬਰ : ਐਨ.ਆਰ.ਆਈ. ਵੀਰਾਂ, ਗ੍ਰਾਮ ਪੰਚਾਇਤ ਪਿੰਡ ਢੱਕ ਪੰਡੋਰੀ ਪੰਡੋਰੀ, ਫਤਿਹਗੜ੍ਹ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਪਿੰਡ ਢੱਕ ਪੰਡੋਰੀ ਵਿਖੇ ਕਰਵਾਏ ਜਾ ਰਹੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਅਤੇ ਜਿਲ੍ਹਾ ਕਾਂਗਰਸ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਹਨਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਿਹਤ ਦੀ ਤੰਦਰੁਸਤੀ ਲਈ ਖੇਡਾਂ ਦਾ ਖਾਸ ਮਹੱਤਵ ਹੈ। ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਇਸ ਦੌਰਾਨ ਉਹਨਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਵਧੇਰੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਆਲ ਓਪਨ ਦੀਆਂ 8 ਟੀਮਾਂ, 65 ਕਿਲੋਗ੍ਰਾਮ ਭਾਰ ਵਰਗ ਦੀਆਂ 8 ਟੀਮਾਂ ਜਦਕਿ 55 ਕਿਲੋਗ੍ਰਾਮ ਭਾਰ ਵਰਗ ਦੀਆਂ 4 ਟੀਮਾਂ ਭਾਗ ਲੈਣਗੀਆਂ। ਆਲ ਓਪਨ ਦੀ ਜੇਤੂ ਟੀਮ ਨੂੰ 51 ਹਜਾਰ ਰੁਪਏ, 65 ਕਿਲੋਗ੍ਰਾਮ ਭਾਰ ਵਰਗ ਦੀ ਜੇਤੂ ਟੀਮ ਨੂੰ 11 ਹਜਾਰ ਰੁਪਏ ਅਤੇ 55 ਕਿਲੋਗ੍ਰਾਮ ਭਾਰ ਵਰਗ ਦੀ ਜੇਤੂ ਟੀਮ ਨੂੰ 5100 ਰੁਪਏ ਨਗਦ ਇਨਾਮ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਟੂਰਨਾਮੈਂਟ ਦੀ ਸਮਾਪਤੀ ਮੌਕੇ ਪੜ੍ਹਾਈ ਵਿਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਬੱਡੀ ਪ੍ਰੇਮੀ ਅਤੇ ਪਤਵੰਤੇ ਹਾਜਰ ਸਨ।

ਫੋਟੋ ਕੈਪਸ਼ਨ- ਪਿੰਡ ਢੱਕ ਪੰਡੋਰੀ ਵਿਖੇ ਕਰਵਾਏ ਜਾ ਰਹੇ ਪਹਿਲੇ ਕਬੱਡੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਦੇ ਹੋਏ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਹੋਰ।

error: copy content is like crime its probhihated