Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 83 ਵੇਂ ਮਹੀਨਾਵਾਰ ਸਮਾਗਮ ਦੌਰਾਨ 270 ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਵਲੋਂ 83 ਵੇਂ ਮਹੀਨਾਵਾਰ ਸਮਾਗਮ ਦੌਰਾਨ 270 ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ(ਚੌਧਰੀ) 

10 ਨਵੰਬਰ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 83 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਭਗ 270 ਦੇ ਕਰੀਬ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਆਈ ਹੋਈ ਸੰਗਤਾਂ ਦੀਆਂ ਦੀ ਮੁਸ਼ਕਿਲਾਂ ਜਿਸ ਵਿਚ ਗਰੀਬ ਬੱਚਿਆਂ ਦੀਆਂ ਫੀਸਾਂ ਤੇ ਹੋਰ ਵੀ ਸਮੱਸਿਆ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ 50 ਪਰਿਵਾਰਾਂ ਦੇ ਘਰ ਹੀ ਰਾਸ਼ਨ ਪਹੁੰਚਾਇਆ ਜਾਂਦਾ ਹੈ ਜਿਹੜੇ ਕਿ ਆਪ ਖੁਦ ਰਾਸ਼ਨ ਲੈਣ ਨਹੀਂ ਪਹੁੰਚ ਸਕਦੇ ਉਨ੍ਹਾਂ ਨੂੰ ਵੀ ਰਾਸ਼ਣ ਘਰ ਹੀ ਪਹੁੰਚਿਆ ਜਾਵੇਗਾ। ਇਸ ਮੌਕੇ ਤੇ ਗੁਰਬਾਣੀ ਦਾ ਜਾਪ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ, ਵੀਰ ਅੰਮ੍ਰਿਤਪਾਲ ਸਿੰਘ ਮਹਿਰੋਂ, ਗੁਰਿੰਦਰ ਸਿੰਘ, ਰਣਜੀਤ ਸਿੰਘ, ਸਾਬੀ ਸਮੇਤ ਸੁਸਾਇਟੀ ਦੇ ਮੈਂਬਰ ਹਾਜਰ ਸਨ।

ਫੋਟੋ : ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਸ. ਮਨਜੋਤ ਸਿੰਘ ਤਲਵੰਡੀ ਤੇ ਹੋਰ।