Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਨਾਮ ਵਰਤਣ ਵਾਲੇ ਸ਼ਰਾਰਤੀ ਅਨਸਰ ਤਾਰਾ ਚੰਦ ਤੇ ਬਿੱਲਾ ਦਿਉਵਾਲ ਤੇ ਪ੍ਰਚਾ ਦਰਜ਼ ਕਰਵਾਇਆ ਜਾਵੇਗਾ : ਆਗੂ

ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਨਾਮ ਵਰਤਣ ਵਾਲੇ ਸ਼ਰਾਰਤੀ ਅਨਸਰ ਤਾਰਾ ਚੰਦ ਤੇ ਬਿੱਲਾ ਦਿਉਵਾਲ ਤੇ ਪ੍ਰਚਾ ਦਰਜ਼ ਕਰਵਾਇਆ ਜਾਵੇਗਾ : ਆਗੂ

ਹੁਸ਼ਿਆਰਪੁਰ(ਬਿਊਰੋ) 

ਬੇਗਮਪੁਰਾ ਟਾਈਗਰ ਫੋਰਸ ਰਜਿ.ਦਾ ਨਾਮ ਵਰਤਣ ਵਾਲੇ ਸ਼ਰਾਰਤੀ ਅਨਸਰ ਤਾਰਾ ਚੰਦ ਤੇ ਬਿੱਲਾ ਦਿਉਵਾਲ ਤੇ ਪ੍ਰਚਾ ਦਰਜ਼ ਕਰਵਾਇਆ ਜਾਵੇਗਾ : ਆਗੂ

30 ਅਕਤੂਬਰ : ਬੇਗਮਪੁਰਾ ਟਾਈਗਰ ਫੋਰਸ (ਰਜਿ.) ਦਾ ਫੇਸਬੁੱਕ ਪੇਜ਼ ਅਤੇ ਵੈੱਬਸਾਈਟ ਨੂੰ ਗੈਰਕਾਨੂੰਨੀ ਤੌਰ ਤੇ ਚਲਾਉਣ ਅਤੇ ਬੇਗਮਪੁਰਾ ਟਾਇਗਰ ਫੋਰਸ ਰਜਿ. ਦਾ ਨਾਮ ਵਰਤਣ ਵਾਲੇ ਸ਼ਰਾਰਤੀ ਅਨਸਰ ਤਾਰਾ ਚੰਦ ਅਤੇ ਆਪਣੇ ਆਪ ਨੂੰ ਗੈਰਸੰਵਿਧਾਨਿਕ ਰੂਪ ਵਿੱਚ ਚੇਅਰਮੈਨ ਅਖਵਾਉਣ ਵਾਲੇ ਬਲਵਿੰਦਰ ਕੁਮਾਰ ਉਰਫ ਦਿਓਵਾਲ ਖ਼ਿਲਾਫ਼ ਬੇਗਮਪੁਰਾ ਟਾਈਗਰ ਫੋਰਸ (ਰਜਿ.) ਦੇ ਵਫਦ ਵੱਲੋਂ ਚੇਅਰਮੈਨ ਤਰਸੇਮ ਦੀਵਾਨਾ ਦੀ ਅਗਵਾਈ ਵਿਚ ਐੱਸਐੱਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈਪੀਐੱਸ ਨੂੰ ਪ੍ਰਚਾ ਦਰਜ ਕਰਨ ਲਈ ਸ਼ਿਕਾਇਤ ਪੱਤਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਤਰਸੇਮ ਦੀਵਾਨਾ ਨੇ ਦੱਸਿਆ ਕਿ ਤਾਰਾ ਚੰਦ ਪੁੱਤਰ ਨਿਰੰਜਣ ਦਾਸ ਵਾਸੀ ਪਿੰਡ ਮੱਲ ਮਜਾਰਾ ਜ਼ਿਲ੍ਹਾ ਹੁਸ਼ਿਆਰਪੁਰ ਬੇਗਮਪੁਰਾ ਟਾਈਗਰ ਫੋਰਸ ਰਜਿ. ਹੋਣ ਤੋਂ ਬਾਅਦ ਵੀ ਅਧਿਕਾਰਤ ਫੇਸਬੁੱਕ ਪੇਜ ਅਤੇ ਵੈੱਬਸਾਈਟ ਨੂੰ ਗ਼ੈਰਕਾਨੂੰਨੀ ਢੰਗ ਨਾਲ ਨਾ ਸਿਰਫ਼ ਚਲਾ ਰਿਹਾ ਹੈ ਸਗੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੂੜ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।ਇਸੇ ਤਰਾਂ ਬਲਵਿੰਦਰ ਕੁਮਾਰ ਉਰਫ ਬਿੱਲਾ ਦਿਓਵਾਲ ਆਪਣੇ ਆਪ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਕੌਮੀ ਚੇਅਰਮੈਨ ਅਖਵਾ ਕੇ ਨਾ ਸਿਰਫ ਸਮਾਜ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਸਗੋੰ ਗੈਰਕਾਨੂੰਨੀ ਅਤੇ ਗੈਰਸੰਵਿਧਾਨਿਕ ਤੌਰ ‘ਤੇ ਲੋਕਾਂ ਨੂੰ ਐਜੀਟੇਸ਼ਨਾਂ ਕਰਨ ਲਈ ਉਕਸਾ ਰਿਹਾ ਹੈ,ਜੋ ਕਿ ਵਾਰ ਵਾਰ ਫੋਰਸ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਅਤੇ ਫੋਰਸ ਦੇ ਅਹੁਦੇਦਾਰਾਂ ਵੱਲੋਂ ਚਿਤਾਵਨੀਆਂ ਦੇਣ ਦੇ ਬਾਵਜੂਦ ਵੀ ਬਾਜ਼ ਨਹੀਂ ਆ ਰਿਹਾ ਜਿਸ ਕਾਰਨ ਸ਼ਰਾਰਤੀ ਅਨਸਰ ਤਾਰਾ ਚੰਦ ਅਤੇ ਬਿੱਲਾ ਦਿਉਵਾਲ ਖ਼ਿਲਾਫ਼ ਐਫ ਆਈ ਆਰ ਦਰਜ ਕਰਨ ਲਈ ਇਹ ਸ਼ਿਕਾਇਤ ਪੱਤਰ ਹੁਸ਼ਿਆਰਪੁਰ ਪੁਲੀਸ ਦੇ ਐੱਸਐਸਪੀ ਨੂੰ ਸੌਂਪਿਆ ਗਿਆ ਅਤੇ ਸਾਰੇ ਮਾਮਲੇ ਤੋਂ ਜ‍ਾਣੂੰ ਵੀ ਕਰਵਾਇਆ ਗਿਆ ।ਜਿਸ ‘ਤੇ ਉਨਾਂ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਦੱਸਿਆ ਕਿ ਫੋਰਸ ਦੇ ਰਜਿਸਟਰਡ ਹੋਣ ਤੋਂ ਬਾਅਦ ਕਿਸੇ ਵੀ ਸ਼ੋਸ਼ਲ ਮੀਡੀਆ ਅਤੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਵਿੱਚ ਇਸ ਦਾ ਨਾਮ ਵਰਤਣਾ ਨਾ ਸਿਰਫ ਗੈਰਕਾਨੂੰਨੀ ਹੈ ਸਗੋਂ ਗੈਰ ਸੰਵਿਧਾਨਿਕ ਵੀ ਹੈ।ਜਿਸ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੇ ਅਧਿਕਾਰ ਵੀ ਬੇਗਮਪੁਰਾ ਟਾਈਗਰ ਫੋਰਸ ਕੋਲ ਸੁੱਰਖਿਅਤ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਧਾਨ ਵੀਰਪਾਲ , ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਸ਼ੁਸ਼ਾਂਤ ਮੰਮਣ ਸੀਨੀਅਰ ਉੱਪ ਪ੍ਰਧਾਨ ਸ਼ਹਿਰੀ, ਬਲਵਿੰਦਰ ਸਿੰਘ ਬਿੱਲਾ,ਗੌਰਵ ਸੰਨੀ, ਅਮਨਦੀਪ, ਸਨੀ ਸੀਣਾ ਪ੍ਰਧਾਨ ਹਲਕਾ ਚੱਬੇਵਾਲ, ਭੁਪਿੰਦਰ ਭਿੰਦਾ, ਮਨੀਸ਼ ਕੁਮਾਰ, ਹੈਂਪੀ ਬਜਵਾੜਾ, ਅਮੋਲਕ ਰਾਜ ਅਮਨਦੀਪ,ਮਨੀਸ਼ ਕੁਮਾਰ ,ਸੰਜੀਵ ਕੁਮਾਰ ਆਦਿ ਹਾਜ਼ਰ ਸਨ ।

ਕੈਪਸ਼ਨ;ਜ਼ਿਲ੍ਹਾ ਪੁਲੀਸ ਮੁਖੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨੂੰ ਕੇਸ ਦਰਜ ਕਰਨ ਲਈ ਸ਼ਿਕਾਇਤ ਪੱਤਰ ਦਿੰਦੇ ਹੋਏ ਬੇਗਮਪੁਰਾ ਟਾਈਗਰ ਫੋਰਸ ਰਜਿ. ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਹੋਰ ਅਹੁਦੇਦਾਰ।

error: copy content is like crime its probhihated