Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing * ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਨਸ਼ੇ ਦੇ ਵਿਰੋਧ ਚ ਆਪ ਸਰਕਾਰ ਦਾ ਪੁਤਲਾ ਫੂਕਿਆ *

* ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਨਸ਼ੇ ਦੇ ਵਿਰੋਧ ਚ ਆਪ ਸਰਕਾਰ ਦਾ ਪੁਤਲਾ ਫੂਕਿਆ *

ਹੁਸ਼ਿਆਰਪੁਰ(ਤਰਸੇਮ ਦੀਵਾਨਾ)

* ਬੇਗਮਪੁਰਾ ਟਾਈਗਰ ਫੋਰਸ ਰਜਿ. ਨੇ ਨਸ਼ੇ ਦੇ ਵਿਰੋਧ ਚ ਆਪ ਸਰਕਾਰ ਦਾ ਪੁਤਲਾ ਫੂਕਿਆ *

ਨਸ਼ਾ ਦੇਸ਼ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ ਪਰ ਸਰਕਾਰਾਂ ਖ਼ਾਮੋਸ਼ : ਸ਼ਨੀ ਸੀਣਾ

 2 ਨਵੰਬਰ :  ਨਸ਼ਾ ਦੇਸ਼ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ। ਉਹ ਦਿਨ ਦੂਰ ਨਹੀਂ ਜਦੋਂ ਦੇਸ਼ ਦੀ ਜਵਾਨੀ ਨੂੰ ਇਹ ਘੁਣ ਤਬਾਹ ਕਰਕੇ ਰੱਖ ਦੇਵੇਗਾ। ਜੋ ਕਿ ਸੂਬਾ ਸਰਕਾਰ ਲਈ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ। ਪ੍ਰੰਤੂ ਸਰਕਾਰ ਖ਼ਾਮੋਸ਼ ਬੈਠੀ ਹੈ।” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬੇਗਮਪੁਰਾ ਟਾੲੀਗਰ ਫੋਰਸ ਰਜਿ. ਵੱਲੋਂ ਹੁਸ਼ਿਆਰਪੁਰ ਚੰਡੀਗੜ੍ਹ ਰੋਡ ਤੇ ਸਥਿਤ ਅੱਡਾ ਚੱਗਰਾਂ ਵਿਖੇ ਫੋਰਸ ਦੇ ਹਲਕਾ ਚੱਬੇਵਾਲ ਤੋਂ ਪ੍ਰਧਾਨ ਸਨੀ ਸੀਣਾ ਦੀ ਅਗਵਾਈ ਵਿਚ ਨਸ਼ੇ ਦੇ ਵਿਰੋਧ ਚ ਪੁਤਲਾ ਫੂਕ ਪ੍ਰਦਰਸ਼ਨ ਮੌਕੇ ਸਨੀ ਸੀਣਾ ਨੇ ਖ਼ੁਦ ਕੀਤਾ। ਇਸ ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਤੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹਥੇ ਹਰਨੇਕ ਸਿੰਘ ਬੱਧਣ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਫੋਰਸ ਦੇ ਅਹੁਦੇਦਾਰ ਅਤੇ ਮੈਂਬਰਾਂ ਨੇ ਨਸ਼ੇ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।

             ਇਸ ਮੌਕੇ ਹਾਜ਼ਰ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਸੀਨੀਅਰ ਮੀਤ ਪ੍ਰਧਾਨ ਸਹਿਰੀ ਸੁਸ਼ਾਂਤ ਮੰਮਣ ਸਮੇਤ ਫੋਰਸ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਕਿਉਂਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਹ ਉਨ੍ਹਾਂ ਤੇ ਖਰੇ ਨਹੀਂ ਉਤਰ ਰਹੇ। ਪੰਜਾਬ ਵਿਚ ਨਸ਼ਾ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਵਿਕ ਰਿਹਾ ਹੈ। ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤੀ ਦਿਖਾਈ ਤਾਂ ਜਾ ਰਹੀ ਹੈ ਪ੍ਰੰਤੂ ਪੁਲੀਸ ਪ੍ਰਸ਼ਾਸਨ ਵੱਲੋਂ ਇਹ ਸਖ਼ਤੀ ਵਰਤੀ ਨਹੀਂ ਜਾ ਰਹੀ। ਫੋਰਸ ਦੇ ਅਹੁਦੇਦਾਰਾਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਇਹ ਲਿਆਉਣਾ ਚਾਹੁੰਦੇ ਹਾਂ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਨਸ਼ੇ ਕਰਨ ਵਾਲੀਆਂ ਛੋਟੀਆਂ ਮੱਛੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਭਰੀਆਂ ਜਾ ਰਹੀਆਂ ਹਨ। ਪ੍ਰੰਤੂ ਵੱਡੇ ਮਗਰਮੱਛ ਅਜੇ ਵੀ ਪੁਲਸ ਦੀ ਗ੍ਰਿਫਤ ਚੋਂ ਬਾਹਰ ਹਨ। ਜਿਨ੍ਹਾਂ ਨੇ ਪੂਰੇ ਸੂਬੇ ਵਿਚ ਆਪਣੇ ਪੈਰ ਪਸਾਰ ਰੱਖੇ ਹਨ। ਪੰਜਾਬ ਸਰਕਾਰ ਵੱਲੋਂ ਸਖ਼ਤੀ ਵਰਤਣ ਕਾਰਨ ਨਸ਼ਾ ਮਹਿੰਗਾ ਜ਼ਰੂਰ ਹੋਇਆ ਹੈ। ਪ੍ਰੰਤੂ ਬੰਦ ਹੋਣ ਦਾ ਸੁਪਨਾ ਵੀ ਨਹੀਂ ਦੇਖਿਆ ਜਾ ਸਕਦਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ ਚਰਨਜੀਤ ਸਿੰਘ ਕਮਲਜੀਤ ਸਿੰਘ ਬਿਸ਼ਨਪਾਲ ਗਿਆਨ ਚੰਦ ਮੁਸਾਫ਼ਰ ਸਿੰਘ ਸ਼ੇਰਾ ਸਿੰਘ ਵਿਸ਼ਾਲ ਸਿੰਘ ਹਰਨੇਕ ਸਿੰਘ ਬੱਧਣ  ਸਨੀ ਸੀਣਾ ਸੁਸ਼ਾਂਤ ਮੰਮਣ ਬਿਕਰਮ ਬਿੱਜ ਹੈਪੀ ਫਤਹਿਗਡ਼੍ਹ ਮਨੀਸ਼ ਕੁਮਾਰ ਦਵਿੰਦਰ ਕੁਮਾਰ ਵਿਜੇ ਕੁਮਾਰ ਜੱਲੋਵਾਲ ਖਨੂਰ ਭੁਪਿੰਦਰ ਕੁਮਾਰ ਭਿੰਦਾ ਆਦਿ ਹਾਜ਼ਰ ਸਨ ।

ਕੈਪਸ਼ਨ :- ਚੱਗਰਾਂ ਅੱਡਾ ਵਿਖੇ ਪੁਤਲਾ ਫੂਕ ਪ੍ਰਦਰਸ਼ਨ ਦੌਰਾਨ ਨਾਅਰੇਬਾਜ਼ੀ ਕਰਦੇ ਸੰਗਠਨ ਦੇ ਅਹੁਦੇਦਾਰ ਤੇ ਮੈਂਬਰ