Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਵੱਲੋਂ ਲਗਾਏ ਜਾ ਰਹੇ ਯੂਨਿਟਾਂ ਨੂੰ ਮਿਲ ਰਿਹਾ ਹੈ ਭਰਵਾ ਹੁੰਗਾਰਾ : ਆਗੂ

ਬੇਗਮਪੁਰਾ ਟਾਈਗਰ ਫੋਰਸ ਵੱਲੋਂ ਲਗਾਏ ਜਾ ਰਹੇ ਯੂਨਿਟਾਂ ਨੂੰ ਮਿਲ ਰਿਹਾ ਹੈ ਭਰਵਾ ਹੁੰਗਾਰਾ : ਆਗੂ

ਹੁਸ਼ਿਆਰਪੁਰ,(ਤਰਸੇਮ )

ਬੇਗਮਪੁਰਾ ਟਾਈਗਰ ਫੋਰਸ ਵਲੋ ਵਿਸ਼ਾਲ ਸਿੰਘ ਹਲਕਾ ਚੱਬੇਵਾਲ ਤੋਂ ਉੱਪ ਪ੍ਰਧਾਨ ਨਿਯੁਕਤ

 7 ਨਵੰਬਰ : ਦੇਸ਼ ਵਿਦੇਸ਼ ਦੇ ਹਰ ਕੋਨੇ ਵਿੱਚ ਯੂਨਿਟ ਸਥਾਪਿਤ ਕਰਨ ਲਈ ਬੇਗਮਪੁਰਾ ਟਾਈਗਰ ਫੋਰਸ ਰਜਿ. ਵੱਲੋਂ ਚਲਾਈ ਮੁਹਿੰਮ ਤਹਿਤ ਬਹੁਤ ਹੀ ਧਾਕੜ ਤੇ ਜ਼ਜਬਾਤੀ ਵੀਰਪਾਲ ਠਰੋਲੀ ਪੰਜਾਬ ਪ੍ਰਧਾਨ ਬੇਗਮਪੁਰਾ ਟਾਈਗਰ ਫੋਰਸ ਰਜਿ. ਦੀ ਵਿਸ਼ੇਸ਼ ਅਗਵਾਈ ਵਿੱਚ ਪਿੰਡ ਬਸੀ ਬਾਹੀਆ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਤਰਸੇਮ ਦੀਵਾਨਾ ਫੋਰਸ ਦੇ ਕੌਮੀ ਚੇਅਰਮੈਨ, ਸਨੀ ਸੀਣਾ ਪ੍ਰਧਾਨ ਹਲਕਾ ਚੱਬੇਵਾਲ, ਹੰਸਰਾਜ ਆਦਿ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਲਈ ਉਸ ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਹੋਣੀ ਜ਼ਰੂਰੀ ਹੈ। ਉਸ ਦੇਸ਼ ਦੀ ਤਰੱਕੀ ਨੂੰ ਕੋਈ ਨਹੀਂ ਰੋਕ ਸਕਦਾ ਜਿਸ ਦੇਸ਼ ਦੀ ਸਰਕਾਰ ਆਮ ਜਨਤਾ ਦੀ ਹਰੇਕ ਸਮੱਸਿਆ ਪ੍ਰਤੀ ਜਾਗਰੂਕ ਹੋਵੇ। ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ , ਦੋਆਬਾ ਦੇ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਬੱਧਣ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਸਾਝੇ ਰੂਪ ਵਿੱਚ ਕਿਹਾ ਕਿ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸੰਵਿਧਾਨ ਵਿੱਚ ਹਰੇਕ ਵਰਗ ਨੂੰ ਬਰਾਬਰਤਾ ਦਾ ਹੱਕ ਦਿੱਤਾ ਹੈ। ਪ੍ਰੰਤੂ ਕੁਝ ਰਾਜਨੀਤਕ ਪਾਰਟੀਆਂ ਦੇ ਲੀਡਰ ਅਜਿਹੇ ਸੰਵਿਧਾਨ ਨਾਲ ਛੇੜਛਾੜ ਕਰ ਰਹੇ ਹਨ। ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਫੋਰਸ ਦੀ ਪੰਜਾਬ ਬਾਡੀ ਦਾ ਵਿਸਥਾਰ ਕਰਦਿਆਂ ਵਿਸ਼ਾਲ ਸਿੰਘ ਨੂੰ ਹਲਕਾ ਚੱਬੇਵਾਲ ਤੋਂ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ।

            ਇਸ ਮੌਕੇ ਨਵ ਨਿਯੁਕਤ ਹਲਕਾ ਚੱਬੇਵਾਲ ਤੋਂ ਉੱਪ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਨਵ ਨਿਯੁਕਤ ਪ੍ਰਧਾਨ ਵਿਸ਼ਾਲ ਸਿੰਘ ਨੇ ਫੋਰਸ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੈਨੂੰ ਫੋਰਸ ਵੱਲੋਂ ਜੋ ਵੀ ਡਿਊਟੀ ਦਿੱਤੀ ਗਈ ਹੈ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਬੇਗਮਪੁਰਾ ਟਾਈਗਰ ਫੋਰਸ ਲਈ ਦਿਨ ਰਾਤ ਇਕ ਕਰ ਦਿਆਂਗਾ । ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਫੋਰਸ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਰਚਾ ਵੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ ਚਰਨਜੀਤ ਸਿੰਘ ਕਮਲਜੀਤ ਸਿੰਘ ਬਿਸ਼ਨਪਾਲ ਗਿਆਨ ਚੰਦ ਮੁਸਾਫ਼ਰ ਸਿੰਘ ਸ਼ੇਰਾ ਸਿੰਘ ਵਿਸ਼ਾਲ ਸਿੰਘ ਹਰਨੇਕ ਸਿੰਘ ਬੱਧਣ  ਸਨੀ ਸੀਣਾ ਸੁਸ਼ਾਂਤ ਮੰਮਣ ਬਿਕਰਮ ਬਿੱਜ ਹੈਪੀ ਫਤਹਿਗਡ਼੍ਹ ਮਨੀਸ਼ ਕੁਮਾਰ ਦਵਿੰਦਰ ਕੁਮਾਰ ਵਿਜੇ ਕੁਮਾਰ ਜੱਲੋਵਾਲ ਖਨੂਰ ਭੁਪਿੰਦਰ ਕੁਮਾਰ ਭਿੰਦਾ ਆਦਿ ਹਾਜ਼ਰ ਸਨ । ,ਦੋਆਬਾ ਇੰਚਾਰਜ ਜੱਸਾ ਨੰਦਨ , ਜ਼ਿਲ੍ਹਾ ਸਕੱਤਰ, ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।