Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

ਬੇਲਣਿਆਂ ਦੀ ਰਜਿਸਟ੍ਰੇਸ਼ਨ ਯਕੀਲੀ ਕਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

19 ਦਸੰਬਰ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ’ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੇਲਣੇ ’ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਲ੍ਹੇ ਵਿਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਕਿਹਾ ਕਿ ਇਨ੍ਹਾਂ ਬੇਲਣਿਆਂ ਦੀ ਰਜਿਸਟ੍ਰੇਸ਼ਨ ਮੁਫ਼ਤ ਵਿਚ ਕੇਨ ਕਮਿਸ਼ਨਰ ਪੰਜਾਬ ਵਲੋਂ ਕੀਤੀ ਜਾਂਦੀ ਹੈ। ਉਨ੍ਹਾਂ ਸਮੂਹ ਬੇਲਣਿਆਂ ਦੇ ਮਾਲਕਾਂ ਨੂੰ ਇਹ ਰਜਿਸਟ੍ਰੇਸ਼ਨ ਯਕੀਨੀ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿਚ ਵਾਧਾ ਕਰਨ ਦੀ ਗੱਲ ਵੀ ਆਖੀ।