Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਬੈਂਕ ਸ਼ੱਕੀ ਖਾਤਿਆਂ ਦੇ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ : ਅਪਨੀਤ ਰਿਆਤ

ਬੈਂਕ ਸ਼ੱਕੀ ਖਾਤਿਆਂ ਦੇ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ : ਅਪਨੀਤ ਰਿਆਤ

–ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਵਰਚੂਅਲ ਮੀਟਿੰਗ

ਹੁਸ਼ਿਆਰਪੁਰ, 10 ਜਨਵਰੀ(ਬਿਊਰੋ) : ਵਿਧਾਨ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਅੱਜ ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਵਲੋਂ ਬੈਂਕ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਬੈਂਕਾਂ ਦਾ ਕੈਸ਼ ਜਿਸ ਵਾਹਨ ਵਿਚ ਲੈ ਕੇ ਜਾਣਾ ਹੈ, ਉਸ ਦੇ ਸਾਰੇ ਮੁਕੰਮਲ ਕਾਗਜ਼ਾਤ ਹੋਣੇ ਚਾਹੀਦੇ ਹਨ ਅਤੇ ਕਿਸੇ ਤੀਸਰੀ ਧਿਰ ਦੀ ਨਗਦੀ ਨਹੀਂ ਹੋਣੀ ਚਾਹੀਦੀ ਅਤੇ ਜਿਹੜੇ ਵਿਅਕਤੀ ਨਗਦੀ ਲੈ ਕੇ ਆਇਆ ਹੈ, ਉਸ ਪਾਸ ਸਬੰਧਤ ਪਹਿਚਾਣ ਪੱਤਰ ਦੇ ਦਸਤਾਵੇਜ਼ ਹੋਣਾ ਜ਼ਰੂਰੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਿਸੇ ਵੀ ਬੈਂਕ ਦੇ ਸ਼ੱਕੀ ਖਾਤਿਆਂ ਵਿਚ ਜਮ੍ਹਾਂ ਰਾਸ਼ੀ ਇਕ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਤਾਂ ਨਹੀਂ ਹੋ ਰਹੀ ਹੈ ਜਾਂ ਕਿਸੇ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ਵਿਚ ਆਰ.ਟੀ.ਜੀ.ਐਸ., ਨੈਫਟ ਰਾਹੀਂ ਅਦਾਇਗੀ ਤਾਂ ਨਹੀਂ ਹੋ ਰਹੀ ਹੈ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮੌਕੇ ’ਤੇ ਹੀ ਸਬੰਧਤ ਅਧਿਕਾਰੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਮੀਦਵਾਰ, ਉਸ ਦੀ ਪਤਨੀ ਤੇ ਉਸ ਦੇ ਆਸ਼ਰਿਤ ਦੇ ਬੈਂਕ ਖਾਤੇ ਤੋਂ ਇਕ ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਉਂਕਿ ਚੋਣਾਂ ਦੌਰਾਨ ਇਸ ਤਰ੍ਹਾਂ ਦਾ ਕੋਈ ਵੀ ਸ਼ੱਕੀ ਲੈਣ-ਦੇਣ ਵੋਟਰਾਂ ਨੂੰ ਰਿਸ਼ਵਤ ਦੇਣ ਲਈ ਕੀਤਾ ਜਾ ਸਕਦਾ ਹੈ।