Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਜੀਠੀਆ ਦੀ ਜ਼ਮਾਨਤ ਮਨਜ਼ੂਰ ਕਰਕੇ ਉੱਚ ਅਦਾਲਤ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ : ਸ਼ੁਭਮ ਸਹੋਤਾ

ਮਜੀਠੀਆ ਦੀ ਜ਼ਮਾਨਤ ਮਨਜ਼ੂਰ ਕਰਕੇ ਉੱਚ ਅਦਾਲਤ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ : ਸ਼ੁਭਮ ਸਹੋਤਾ

ਗੜ੍ਹਦੀਵਾਲਾ 12/12/2022 (ਯੋਗੇਸ਼ ਗੁਪਤਾ) ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ ਤੇ ਗਿ੍ਰਫ਼ਤਾਰੀ ਤੇ ਰੋਕ ਲਾ ਦਿੱਤੀ ਹੈ ਜੋ ਵਿਰੋਧੀਆਂ ਨੂੰ ਕਰਾਰਾ ਝਟਕਾ ਹੈ ਅਤੇ ਸੱਚ ਦੀ ਜਿੱਤ ਹੋਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਮੀਤ ਪ੍ਰਧਾਨ ਸ਼ੁਭਮ ਸਹੋਤਾ ਨੇ  PRIMEPUNJABTIMES ਦੇ ਐਡੀਟਰ ਨਾਲ ਗੱਲਬਾਤ ਕਰਦਿਆਂ ਕਹੇ । ਉਨਾਂ ਕਿਹਾ ਕਿ ਸਾਨੂੰ ਪ੍ਰਮਾਤਮਾਂ ਅਤੇ ਕਾਨੂੰਨ ਵਿਚ ਪੂਰਨ ਭਰੋਸਾ ਸੀ ਕਿ ਬਿਕਰਮ ਸਿੰਘ ਮਜੀਠੀਆ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਰਾਜ ਕਰਦੇ ਹਨ ਪਰ ਕਾਂਗਰਸ ਆਪਣੇ ਪਹਿਲਾਂ ਵਾਂਗ ਰੰਜਿਸ਼ ਰੱਖ ਕੇ ਅਕਾਲੀ ਦਲ ਨੂੰ ਦੱਬਣ ਦਾ ਕੰਮ ਕੀਤਾ ਪਰ ਜਦੋਂ ਜਦੋਂ ਅਕਾਲੀ ਦਲ ਨੂੰ ਦੱਬਣ ਦਾ ਕੰਮ ਕੀਤਾ ਉਦੋਂ ਉਦੋਂ ਅਕਾਲੀ ਦਲ ਉੱਭਰ ਕੇ ਬਾਹਰ ਆਇਆ। ਉਨਾਂ ਕਿਹਾ ਕਿ ਬਿਕਰਮ ਮਜੀਠੀਆ ਨੇ ਹਮੇਸ਼ਾਂ ਲੋਕ ਭਲਾਈ ਦੇ ਕੰਮ ਕੀਤੇ ਜਦਕਿ ਵਿਰੋਧੀਆਂ ਕੋਲ ਦੱਸਣ ਵਾਸਤੇ ਪੰਜ ਸਾਲ ਦੇ ਕੋਈ ਵੀ ਕੰਮ ਨਹੀਂ ਸੀ ਇਸ ਲਈ ਇਕ ਸਾਜਿਸ਼ ਅਧੀਨ ਪਰਚਾ ਦਰਜ ਕਰਕੇ ਵੋਟਾਂ ਬਟੋਰਨ ਵਾਸਤੇ ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਚ ਜ਼ਹਿਰ ਘੋਲਣ ਦਾ ਕੰਮ ਕੀਤਾ ਪਰ ਮਾਨਯੋਗ ਉੱਚ ਅਦਾਲਤ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਣਾ ਕਿਹਾ ਕਿ ਹੁਣ ਵਿਰੋਧੀਆਂ ਨੂੰ ਭੱਜਣ ਦਾ ਰਾਹ ਨਹੀਂ ਲੱਭਣਾ ਅਤੇ ਨਾ ਹੀ ਉਨਾਂ ਨੂੰ ਨੀਂਦ ਆਉਂਣੀ। ਉਨਾਂ ਕਿਹਾ ਕਿ ਉਹ ਕੰਧ ’ਤੇ ਲਿਖਿਆ ਪੜ ਲੈਣ ਕਿ ਇਸ ਵਾਰ ਅਕਾਲੀ ਬਸਪਾ ਸਰਕਾਰ ਆਉਂਣ ਵਾਲੀ ਹੈ।