Prime Punjab Times

Latest news
ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਗਭਵਤੀਆਂ ਮਹਿਲਾਵਾਂ ਸਰਕਾਰੀ ਸੰਸਥਾਂ ਵਿਚ ਹੀ ਜਣੇਪਾ ਕਰਾਉਣ : ਡਾ. ਸੁਦੇਸ਼ ਰਾਜਨ दीन दयाल उपाध्याय मार्केट गोलीकांड मामले में गिरफ्तार युवक की पुलिस ने करवाई परेड, समाज विरोधी तत्वो... ਛੀਨਾ ਹਸਪਤਾਲ ’ਤੇ ਚੱਲੀਆਂ ਗੋਲੀਆਂ, ਨਰਸ ਜ਼ਖ਼ਮੀ; ਪੁਲਿਸ ਵੱਲੋਂ ਜਾਂਚ ਸ਼ੁਰੂ SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ
ADVERTISEMENT
You are currently viewing ਮਧੂਮੱਖੀਆਂ ਨੇ ਲਾੜੇ ਸਮੇਤ 7 ਲੋਕਾਂ ਨੂੰ ਡੰਗਿਆ 

ਮਧੂਮੱਖੀਆਂ ਨੇ ਲਾੜੇ ਸਮੇਤ 7 ਲੋਕਾਂ ਨੂੰ ਡੰਗਿਆ 

ਤਲਵਾੜਾ (PPT NEWS) 

ਸਾਰਿਆਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ

12 ਦਸੰਬਰ : ਐਤਵਾਰ ਨੂੰ ਵਿਆਹੁਣ ਜਾ ਰਹੇ ਇੱਕ ਲਾੜੇ ਦੀ ਗੱਡੀ ਤੇ ਮਧੂਮੱਖੀਆਂ ਵਲੋਂ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਸ ਵਿੱਚ ਲਾੜੇ ਸਮੇਤ 7 ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ।

ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਦਾ ਵਿਆਹ ਐਤਵਾਰ ਨੂੰ ਸੀ। ਜਿਸਨੂੰ ਵਿਆਹੁਣ ਲਈ ਦੇਪੁਰ ਤੋਂ ਪਿੰਡ ਲੈਹੜੀਆਂ ਕਾਰ ਦੇ ਵਿੱਚ ਜਾ ਰਹੇ ਸਨ। ਜੱਦ ਲਾੜੇ ਦੀ ਗੱਡੀ ਦਾਤਾਰਪੁਰ ਤੋਂ ਹਾਜੀਪੁਰ ਰੋੜ ਤੇ ਪੈਂਦੀ ਮੁਕੇਰੀਆਂ ਹਾਈਡਲ ਪ੍ਰੋਜੈਕਟ ਨਹਿਰ ਦੇ ਕੋਲ ਪੁੱਜੀ, ਤਾਂ ਮਧੂਮੱਖੀਆਂ ਵਲੋਂ ਲਾੜੇ ਦੀ ਕਾਰ ਤੇ ਹਮਲਾ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿੱਚ ਮਧੂਮੱਖੀਆਂ ਕਾਰ ਦੇ ਸ਼ੀਸ਼ੇ ਖੁੱਲੇ ਹੋਣ ਕਾਰਣ ਅੰਦਰ ਵੜ ਗਇਆਂ। ਜਿਸ ਕਰਕੇ ਕਾਰ ਸਵਾਰਾਂ ਨੂੰ ਗੱਡੀ ਛੱਡ ਕੇ ਭੱਜਣਾ ਲਈ ਮਜ਼ਬੂਰ ਹੋਣਾ ਪਿਆ ਤੇ ਜਾਨ ਬਚਾਉਣ ਦੀ ਗੁਹਾਰ ਲਗਾਉਣੀ ਪਈ। ਮੌਕੇ ਤੇ ਪਹੁੰਚੇ ਪਿੰਡ ਦੇ ਲੋਕਾਂ ਨੇ ਆਪਣੀ ਗੱਡੀ ਵਿੱਚ ਪਾਕੇ ਜ਼ਖਮੀ ਹੋਏ ਲੋਕਾਂ ਨੂੰ, ਜਿਸ ਵਿੱਚ ਇੱਕ ਰਾਹਗੀਰ ਵੀ ਸੀ। ਨੇੜੇ ਪੈਂਦੇ ਸਰਕਾਰੀ ਹਸਪਤਾਲ ਹਾਜੀਪੁਰ ਵਿੱਚ ਗੰਭੀਰ ਅਵਸਥਾ ਵਿੱਚ ਪੁਚਾਇਆ। ਜ਼ਖਮੀਆਂ ਦੀ ਪਛਾਣ ਜਸਵੀਰ ਸਿੰਘ,ਕਿਰਨਾਂ,ਨੇਹਾ ਪੂਜਾ,ਰਿਸ਼ੀ ਪੰਡਿਤ, ਬੱਚਿਆਂ ਵਿੱਚੋਂ ਪਰੀ, ਵਰੁਣ, ਜਾਨਵੀ ਤੇ ਰਾਹਗੀਰ ਕਮਲਜੀਤ ਵਜੋਂ ਹੋਈ ਹੈ। ਡਾਕਟਰਾਂ ਦਾ ਕਹਿਣਾ ਸੀ ਕਿ ਲਾੜੇ ਨੂੰ ਤਾਂ ਮੁੱਡਲੇ ਇਲਾਜ਼ ਤੋਂ ਬਾਅਦ ਕੁਝ ਦੇਰ ਬਾਅਦ ਭੇਜ ਦਿੱਤਾ ਗਿਆ ਸੀ, ਅਤੇ ਬਾਕੀਆਂ ਨੂੰ ਵੀ ਇਲਾਜ਼ ਤੋਂ ਬਾਅਦ ਸ਼ਾਮ ਤੱਕ ਘਰ ਭੇਜ ਦਿੱਤਾ ਜਾਵੇਗਾ।

ਫੋਟੋ ਕੈਪਸ਼ਨ- ਹਸਪਤਾਲ ਵਿੱਚ ਇਲਾਜ਼ ਦੌਰਾਨ ਬਰਾਤੀ।

error: copy content is like crime its probhihated