Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦੇਹਾਂਤ*

ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਦੇਹਾਂਤ*

ਫਗਵਾੜਾ ( ਲਾਲੀ ਦਾਦਰ )

*ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ*

 16 ਨਵੰਬਰ :  ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੇ ਘਰ ਅੱਜ ਸੋਗ ਦੀ ਲਹਿਰ ਦੌੜ ਗਈ, ਜਦੋਂ ਉਹਨਾਂ ਦੀ ਧਰਮ ਪਤਨੀ ਦਲਵਿੰਦਰ ਕੌਰ ਦਾ 48 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦੱਸਿਆ ਜਾਂਦਾ ਹੈ ਕਿ ਉਹ ਕਿਸੇ ਗੰਭੀਰ ਬਿਮਾਰੀ ਨਾਲ ਪੀੜ੍ਹਤ ਸਨ। ਉਦਾਸ ਅਤੇ ਦਰਦ ਭਰੇ ਗੀਤ ਗਾ ਕੇ ਮਸ਼ਹੂਰ ਹੋਏ ਪੰਜਾਬੀ ਗਾਇਕ ਨਛੱਤਰ ਗਿੱਲ ਇੰਨ੍ਹੀ ਦਿਨੀਂ ਕਨੇਡਾ ਵਿੱਚ ਰਹਿ ਰਹੇ ਸੀ ਅਤੇ ਕੁੱਝ ਸਮਾਂ ਪਹਿਲਾਂ ਪਰਿਵਾਰ ਸਮੇਤ ਆਪਣੇ ਬੱਚਿਆਂ ਦਾ ਵਿਆਹ ਕਰਨ ਲਈ ਭਾਰਤ ਪਰਤੇ ਸਨ। ਕੁੱਝ ਦਿਨ ਪਹਿਲਾਂ ਹੀ ਉਹਨਾਂ ਨੇ ਲੜਕੀ ਦੀ ਡੋਲੀ ਵਿਦਾਅ ਕੀਤੀ ਹੈ ਅਤੇ ਲੜਕੇ ਦੇ ਵਿਆਹ ਦੀਆਂ ਤਿਆਰੀਆਂ ਆਖਰੀ ਦੌਰ ਵਿੱਚ ਸਨ। ਇਸੇ ਦੌਰਾਨ ਇਹ ਦੁਖਦਾਈ ਘਟਨਾ ਵਾਪਰ ਗਈ। ਬੀਬੀ ਦਲਵਿੰਦਰ ਕੌਰ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਸਥਾਨਕ ਬੰਗਾ ਰੋਡ ਸਮਸ਼ਾਨਘਾਟ ਫਗਵਾੜਾ ਵਿਖੇ ਸੇਜਲ ਅੱਖਾਂ ਨਾਲ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਸੰਗੀਤ ਇੰਡਸਟਰੀ ਨਾਲ ਜੁੜੀਆਂ ਅਨੇਕਾਂ ਹਸਤੀਆਂ ਤੋਂ ਇਲਾਵਾ ਫਗਵਾੜਾ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਨਛੱਤਰ ਗਿੱਲ ਦੇ ਚਾਹੁਣ ਵਾਲੇ ਸਰੋਤੇ ਵੱਡੀ ਗਿਣਤੀ ਵਿਚ ਮੌਜੂਦ ਸਨ।
ਤਸਵੀਰ – ਸਵ. ਦਲਵਿੰਦਰ ਕੌਰ ਦੀ ਫਾਈਲ ਫੋਟੋ।