Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮਾਡਲ ਟਾਊਨ ਪੁਲੀਸ ਨੂੰ ਮਿਲੀ ਵੱਡੀ ਸਫਲਤਾ 24 ਘੰਟਿਆਂ ਵਿੱਚ ਹੀ ਕਾਬੂ ਕੀਤੇ ਚੋਰ

ਮਾਡਲ ਟਾਊਨ ਪੁਲੀਸ ਨੂੰ ਮਿਲੀ ਵੱਡੀ ਸਫਲਤਾ 24 ਘੰਟਿਆਂ ਵਿੱਚ ਹੀ ਕਾਬੂ ਕੀਤੇ ਚੋਰ

ਹੁਸ਼ਿਆਰਪੁਰ 4 ਨਵੰਬਰ (ਤਰਸੇਮ ਦੀਵਾਨਾ )

4 ਨਵੰਬਰ  : ਥਾਣਾ ਮਾਡਲ ਟਾਊਨ ਪੁਲੀਸ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪੁਰਹੀਰਾਂ ਚੌਕੀ ਅਧੀਨ ਆਉਂਦੀਆਂ ਦੁਕਾਨਾਂ ਤੇ ਚੋਰੀ ਕਰਨ ਵਾਲੇ ਅਨਸਰਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ।ਜ਼ਿਕਰਯੋਗ ਹੈ ਕਿ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਚੋਰਾਂ ਨੇ ਫਗਵਾਡ਼ਾ ਰੋਡ ਤੇ ਦੁਕਾਨਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਕੇ ਵੱਡਾ ਨੁਕਸਾਨ ਪਹੁੰਚਾਇਆ ਸੀ ਤੇ ਡੀ ਵੀ ਡੀ ਆਰ ਵੀ ਨਾਲ ਹੀ ਲੈ ਗਏ ਸਨ।ਇੰਜ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਚੌਵੀ ਘੰਟਿਆਂ ਦੇ ਵਿੱਚ ਹੀ ਹੱਲ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਨੇ ਦੱਸਿਆ ਕਿ ਐਸਐਸਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈਪੀਐਸ ਅਤੇ ਮਨਪ੍ਰੀਤ ਸਿੰਘ ਢਿੱਲੋਂ ਐਸਪੀ ਇਨਵੈਸਟੀਗੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਪਲਵਿੰਦਰ ਸਿੰਘ ਪੀਪੀਐਸ ਦੀ ਰਹਿਨੁਮਾਈ ਹੇਠ ਮਾੜੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਆਰੰਭੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਐੱਸ ਆਈ ਰਜਿੰਦਰ ਸਿੰਘ ਚੌਕੀ ਇੰਚਾਰਜ ਪੁਰਹੀਰਾਂ ਨੂੰ ਜਗਦੀਪ ਸਿੰਘ ਪੁੱਤਰ ਚਮਨ ਸਿੰਘ ਵਾਸੀ ਸੈਂਟਰਲ ਟਾਊਨ ਹੁਸ਼ਿਆਰਪੁਰ ਨੇ ਆਪਣਾ ਗਿਆਨ ਪਾਇਆ ਕਿ ਸਿਟੀ ਇਨਕਲੇਵ ਫ਼ਗਵਾੜਾ ਰੋਡ ਵਿਖੇ ਉਸ ਦੀ ਆਈਸਕ੍ਰੀਮ ਅਤੇ ਬੇਕਰੀ ਦੀ ਦੁਕਾਨ ਹੈ ਜਦੋਂ ਉਹ ਦੋ ਨਵੰਬਰ ਨੂੰ ਸਵੇਰੇ ਆਪਣੀ ਦੁਕਾਨ ਖੋਲ੍ਹਣ ਪੁੱਜਾ ਤਾਂ ਦੇਖਿਆ ਕਿ ਦੁਕਾਨ ਵਿਚ ਚੋਰੀ ਹੋ ਗਈ ਸੀ ਉਕਤ ਦੇ ਬਿਆਨਾਂ ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਅਤੇ ਤਫਤੀਸ਼ ਦੌਰਾਨ ਵਾਰਦਾਤਾਂ ਕਰਨ ਲਈ ਜ਼ਿੰਮੇਵਾਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ ਦੀ ਪਛਾਣ ਗੌਰਵ ਵਰਮਾ ਪੁੱਤਰ ਰਾਜ ਕੁਮਾਰ ਵਾਸੀ ਕੀਰਤੀ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਦੂਸਰੇ ਦੀ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਰਣਜੀਤ ਸਿੰਘ ਵਾਸੀ ਸਕੀਮ ਨੰਬਰ ਦੋ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵਜੋਂ ਹੋਈ ਹੈ ਜਿਨ੍ਹਾਂ ਪਾਸੋਂ ਡੂੰਘਾਈ ਨਾਲ ਕੀਤੀ ਪੁੱਛਗਿੱਛ ਉਪਰੰਤ ਚੋਰੀ ਦਾ ਸਾਮਾਨ ਬਰਾਮਦ ਕਰ ਲਿਆ ਗਿਆ ਹੈ। ਥਾਣਾ ਮੁਖੀ ਮਾਡਲ ਟਾਊਨ ਨੇ ਦੱਸਿਆ ਕਿ ਪੁਲੀਸ ਉਨ੍ਹਾਂ ਪਾਸੋਂ ਹੋਰ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਕਰ ਰਹੀ ਹੈ।
ਕੈਪਸ਼ਨ : ਫਗਵਾੜਾ ਰੋਡ ਹੁਸ਼ਿਆਰਪੁਰ ਵਿਖੇ ਦੁਕਾਨਾਂ ਤੇ ਚੋਰੀਆਂ ਕਰਨ ਵਾਲੇ ਗ੍ਰਿਫਤਾਰ ਕੀਤੇ ਵਿਅਕਤੀਆਂ ਨਾਲ ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ ਅਤੇ ਪੁਲੀਸ ਪਾਰਟੀ