Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮਾਨਗੜ੍ਹ ਟੋਲਪਲਾਜਾ ਦੇ ਸਮੂਹ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਆਪਣੇ ਰੋਜ਼ਗਾਰ ਨੂੰ ਖੁਸਣ ਤੋਂ ਬਚਾਉਣ ਦੀ ਲਗਾਈ ਗੁਹਾਰ

ਮਾਨਗੜ੍ਹ ਟੋਲਪਲਾਜਾ ਦੇ ਸਮੂਹ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਆਪਣੇ ਰੋਜ਼ਗਾਰ ਨੂੰ ਖੁਸਣ ਤੋਂ ਬਚਾਉਣ ਦੀ ਲਗਾਈ ਗੁਹਾਰ

ਗੜ੍ਹਦੀਵਾਲਾ(ਚੌਧਰੀ /ਯੋਗੇਸ਼ ਗੁਪਤਾ ) 
15 ਦਸੰਬਰ : ਅੱਜ ਮਿਤੀ 15 ਦਸੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 12 ਵਜੇ ਦੇ ਕਰੀਬ ਮਾਨਗੜ੍ਹ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ ਗਿਆ। ਜਿਸ ਨਾਲ ਟੋਲ ਪਲਾਜ਼ਾ ਤੇ ਕੰਮ ਕਰ ਰਹੇ 36 ਕਰਮਚਾਰੀਆਂ ਦੀ ਨੌਕਰੀ ਉੱਪਰ ਤਲਵਾਰ ਲਟਕ ਗਈ ਹੈ। ਇਸ ਸਬੰਧੀ ਸਮੂਹ ਟੋਲ ਪਲਾਜ਼ਾ ਕਰਮਚਾਰੀਆਂ ਵਲੋਂ ਵਾਰ-ਵਾਰ ਹੱਥ ਜੋੜ ਬੇਨਤੀ ਕਰਨ ਉਪਰੰਤ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਰਮਚਾਰੀਆਂ ਨੂੰ ਟੋਲ ਦੀ ਪਰਚੀ ਕੱਟਣ ਤੋਂ ਜਬਰਦਸਤੀ ਮਨ੍ਹਾ ਕੀਤਾ ਹੋਇਆ ਹੈ। ਸਮੂਹ ਟੋਲ ਪਲਾਜ਼ਾ ਕਰਮਚਾਰੀਆਂ ਦੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਬੇਨਤੀ ਹੈ ਕਿ ਇਹ ਧਰਨਾ ਆਪਸੀ ਰਜਾਮੰਦੀ ਨਾਲ ਖਤਮ ਕਰਵਾ ਕੇ ਕਰਮਚਾਰੀਆਂ ਦੇ ਰੋਜ਼ਗਾਰ ਨੂੰ ਖਤਮ ਹੋਣ ਤੋਂ ਬਚਾਉਣ ਜਾਵੇ। ਇਸ ਤੋਂ ਪਹਿਲਾਂ 2020-21 ਵਿਚ ਕਿਸਾਨ ਅੰਦੋਲਨ ਦੌਰਾਨ ਕਰਮਚਾਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਵਾਰ-ਵਾਰ ਇਹ ਸਭ ਘੱਟਣ ਨਾਲ ਕਰਮਚਾਰੀਆਂ ਦੀ ਮਾਨਸਿਕ ਤੇ ਆਰਥਿਕ ਸਥਿਤੀ ਤੇ ਬਹੁਤ ਹੀ ਬੁਰਾ ਪ੍ਰਭਾਵ ਪੈ ਰਿਹਾ ਹੈ ਇਸ ਮੌਕੇ ਟੋਲਪਲਾਜਾ ਮਾਨਗੜ੍ਹ ਦੇ ਸਮੂਹ ਕਰਮਚਾਰੀ ਹਾਜਰ ਸਨ।