Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋੰ ਚੋਣ ਕਮਿਸ਼ਨ ਸਾਹਮਣੇ ਫਰਜ਼ੀ ਸੰਵਿਧਾਨ ਪੇਸ਼ ਕਰਨ ਦਾ

ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋੰ ਚੋਣ ਕਮਿਸ਼ਨ ਸਾਹਮਣੇ ਫਰਜ਼ੀ ਸੰਵਿਧਾਨ ਪੇਸ਼ ਕਰਨ ਦਾ

ਹੁਸ਼ਿਆਰਪੁਰ (ਤਰਸੇਮ ਦੀਵਾਨਾ )

ਮਾਮਲਾ ਸ਼੍ਰੋਮਣੀ ਅਕਾਲੀ ਦਲ ਵੱਲੋੰ ਚੋਣ ਕਮਿਸ਼ਨ ਸਾਹਮਣੇ ਫਰਜ਼ੀ ਸੰਵਿਧਾਨ ਪੇਸ਼ ਕਰਨ ਦਾ

ਸੁਖਬੀਰ ਬਾਦਲ ਨੂੰ ਮਿਲੀ ਵੱਡੀ ਰਾਹਤ; ਨਿੱਜੀ ਪੇਸ਼ੀ ਤੋਂ ਮਿਲੀ ਪੱਕੀ ਛੋਟ

3 ਨਵੰਬਰ ਨੂੰ ਟ੍ਰਾਇਲ ਸ਼ੁਰੂ ਹੋਣ ਦੀ ਸੰਭਾਵਨਾ ਬਣੀ

28 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਵੱਲੋੰ ਚੋਣ ਕਮਿਸ਼ਨ ਸਾਹਮਣੇ ਫਰਜ਼ੀ ਸੰਵਿਧਾਨ ਪੇਸ਼ ਕਰਨ ਦੇ ਮਾਮਲੇ ਵਿਚ ਹੁਸ਼ਿਆਰਪੁਰ ਦੇ ਏਸੀਜੇਐਮ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਸ਼ੁਕਰਵਾਰ ਨੂੰ ਮਾਣਯੋਗ ਜੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀਐੱਮ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਪੇਸ਼ੀ ਤੋੰ ਪੱਕੀ ਛੋਟ ਦੇ ਦਿੱਤੀ। ਸਵੇਰੇ ਕਰੀਬ 10:30 ਵਜੇ ਦੋਵਾਂ ਧਿਰਾਂ ਦੇ ਵਕੀਲਾਂ ਦੀ ਇਸ ਮੁੱਦੇ ‘ਤੇ ਜੋਰਦਾਰ ਬਹਿਸ ਹੋਈ।ਜਿਸ ‘ਤੇ ਮਾਣਯੋਗ ਜੱਜ ਨੇ ਫੈਸਲੇ ਦਾ ਇੰਤਜ਼ਾਰ ਕਰਨ ਲਈ ਕਿਹਾ।ਅੰਤ ਲੰਬੀ ਇੰਤਜ਼ਾਰ ਉਪਰੰਤ ਸ਼ਾਮ ਕਰੀਬ 4 ਵਜੇ ਮਾਣਯੋਗ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਕੀਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਐਡਵੋਕੇਟ ਕਲੇਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਾਣਯੋਗ ਅਦਾਲਤ ਵੱਲੋੰ ਇਹ ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਪੇਸ਼ੀ ਤੋੰ ਪੱਕੀ ਛੋਟ ਦੇ ਹੁਕਮ ਜਾਰੀ ਕਰਦਿਆਂ ਕੇਸ ਦੀ ਅਗਲੀ ਤਾਰੀਖ 3 ਨਵੰਬਰ ਨੂੰ ਨਿਰਧਾਰਿਤ ਕਰ ਦਿੱਤੀ ਹੈ।ਹੁਣ ਟਰਾਇਲ ਲਈ ਰਾਹ ਪੱਧਰਾ ਹੋ ਗਿਆ ਹੈ।ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੇ ਵਕੀਲਾਂ ਐਡਵੋਕੇਟ ਬੀਐੱਸ ਰਿਆੜ ਅਤੇ ਐਡਵੋਕੇਟ ਹਿਤੇਸ਼ ਪੁਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਡਿਪਟੀ ਸੀਐੱਮ,ਡਾ.ਦਲਜੀਤ ਸਿੰਘ ਚੀਮਾ ਪਿਛਲੀਆਂ ਤਰੀਕਾਂ ‘ਤੇ ਮਾਣਯੋਗ ਅਦਾਲਤ ‘ਚ ਪੇਸ਼ ਹੋ ਕੇ ਆਪਣੀਆਂ ਜ਼ਮਾਨਤਾਂ ਕਰਵਾ ਚੁੱਕੇ ਹਨ ਅਤੇ ਮਾਮਲੇ ਦੇ ਟ੍ਰਾਇਲ ਦੌਰਾਨ 3 ਨਵੰਬਰ ਨੂੰ ਸ਼ਿਕਾਇਤਕਰਤਾ ਬਲਵੰਤ ਸਿੰਘ ਖੇੜਾ ਦੀ ਗਵਾਹੀ ਹੋਣ ਦੀ ਸੰਭਾਵਨਾ ਬਣ ਗਈ ਹੈ।ਐਡਵੋਕੇਟ ਬੀ ਐੱਸ ਰਿਆੜ ਅਤੇ ਐਡਵੋਕੇਟ ਹਿਤੇਸ਼ ਪੁਰੀ ਨੇ ਦੱਸਿਆ ਕਿ ਸ਼ੋਸ਼ਲਿਸਟ ਪਾਰਟੀ ਆਫ ਇੰਡੀਆ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਤੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਵੱਲੋਂ ਸਾਲ 2009 ‘ਚ ਕੀਤੀ ਗਈ ਸ਼ਿਕਾਇਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਲੀਡਰਾਂ ਵਿਰੁੱਧ ਆਈ.ਪੀ.ਸੀ. ਦੀਆਂ ਧਾਰਾਵਾਂ 182, 199, 200, 420, 465, 466, 468, 471 ਅਤੇ 120ਬੀ ਤਹਿਤ ਸਾਜ਼ਿਸ਼ ਕਰਨ, ਧੋਖਾ-ਧੜੀ ਤੇ ਜਾਅਲਸਾਜ਼ੀ ਦਾ ਮੁਕੱਦਮਾ ਚਲ ਰਿਹਾ ਹੈ।