Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਿਲਾਪ ਦਿਵਸ ਨੂੰ ਸਮਰਪਿਤ 13ਵਾਂ ਨਗਰ ਕੀਰਤਨ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਣ ਤੇ ਕੀਤਾ ਭਰਵਾਂ ਸਵਾਗਤ

ਮਿਲਾਪ ਦਿਵਸ ਨੂੰ ਸਮਰਪਿਤ 13ਵਾਂ ਨਗਰ ਕੀਰਤਨ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਣ ਤੇ ਕੀਤਾ ਭਰਵਾਂ ਸਵਾਗਤ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

7 ਨਵੰਬਰ : ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਸੰਤ ਸਤਵਿੰਦਰ ਹੀਰਾ, ਸੰਤ ਸੁਰਿੰਦਰ ਦਾਸ ਨੇ ਕਿਹਾ ਕਿ ਇਹ ਸਾਰੇ ਸੰਸਾਰ ਲਈ ਬਹੁਤ ਮਹੱਤਵਪੂਰਨ ਦਿਨ ਹੈ ਕਿਉਂਕਿ ਇਸ ਦਿਨ ਸੰਸਾਰ ਦੇ ਦੋ ਮਹਾਨ ਗੁਰੂ ਸਾਹਿਬਾਨਾਂ ਦਾ ਮਿਲਾਪ ਹੋਇਆ ਸੀ। ਜਿਸ ਨਾਲ ਅੰਧ ਵਿਸ਼ਵਾਸ ਅਤੇ ਅਗਿਆਨਤਾ ਦੀ ਚੱਲਦੀ ਹਨੇਰੀ ਨੂੰ ਠੱਲ ਪਾ ਕੇ ਇਹਨਾਂ ਮਹਾਨ ਰਹਿਬਰਾਂ ਨੇ ਦੁਨੀਆਂ ਦੇ ਲੋਕਾਂ ਨੂੰ ਸੱਚ ਤੇ ਚੱਲਣ ਦਾ ਰਸਤਾ ਦਿਖਾਇਆ ਸੀ। ਇਸ ਮਹਾਨ ਪਵਿੱਤਰ ਦਿਵਸ ਨੂੰ ਸਮਰਪਿਤ
ਸਤਿਗੁਰੂ ਰਵਿਦਾਸ ਵੈਲਫੇਅਰ ਮਿਸ਼ਨ ਆਰਗੇਨਾਈਜੇਸ਼ਨ ਇੰਟਰਨੈਸ਼ਨਲ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਰਜਿ. ਜਸਪਾਲ ਬਾਂਗਰ ਅਤੇ ਬ੍ਰਾਹਮਣ ਮਾਜਰਾ ਲੁਧਿਆਣਾ ਦੀ ਸਮੂਹ ਸੰਗਤ ਵੱਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ 13ਵਾਂ ਵਿਸ਼ਾਲ ਨਗਰ ਕੀਰਤਨ ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਜਸਪਾਲ ਬਾਂਗਰ (ਲੁਧਿਆਣਾ) ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੁੱਜਾ। ਜਿੱਥੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਫੁੱਲਾਂ ਦੀ ਵਰਖਾ ਨਾਲ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਗੁਰੂਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਅਤੇ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਇਕ ਇਹ 13ਵਾਂ ਵਿਸ਼ਾਲ ਨਗਰ ਕੀਰਤਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਸਤਿਗੁਰੂ ਨਾਨਕ ਦੇਵ ਜੀ ਦੇ ਮਿਲਾਪ ਦਿਵਸ ਨੂੰ ਸਮਰਪਿਤ ਪਿਛਲੇ 12 ਸਾਲ ਤੋਂ ਲਗਾਤਾਰ ਸਜਾਇਆ ਜਾ ਰਿਹਾ ਹੈ ਜਿਸ ਦਾ ਵਿਸ਼ਰਾਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਹੁੰਦਾ ਹੈ। ਇਹ ਨਗਰ ਕੀਰਤਨ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੁੱਜਦਾ ਹੈ ਅਤੇ ਇੱਥੇ ਸੰਗਤਾਂ ਦੇ ਵਿਸ਼ਰਾਮ ਕਰਨ ਲਈ ਸਾਡੀ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਸਵੇਰੇ 6 ਨਵੰਬਰ ਨੂੰ ਇਹ ਨਗਰ ਕੀਰਤਨ ਇੱਥੋ ਰਵਾਨਾ ਹੋਇਆ ਜੋ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਖਾਨਪੁਰ, ਗੜ੍ਹੀ ਮਟੋ, ਗੜ੍ਹਸ਼ੰਕਰ, ਨਵਾਂਸ਼ਹਿਰ, ਰਾਹੋਂ, ਘੁਮਾਣਾ, ਕਾਲਸ ਕਲਾਂ, ਫਤਿਹਗੜ੍ਹ ਜੱਟਾਂ, ਬਲੀਏਵਾਲ, ਰਤਨਗੜ੍ਹ, ਲੱਖੋਵਾਲ-ਗੋਦੇਵਾਲ, ਕੋਹਾੜਾ, ਸਾਹਨੇਵਾਲ, ਢੰਡਾਰੀ ਕਲਾਂ ਤੋਂ ਹੁੰਦਾ ਹੋਇਆ ਵਾਪਿਸ ਜਸਪਾਲ ਬਾਂਗਰ ਲੁਧਿਆਣਾ ਵਿਖੇ ਸੰਪੂਰਨ ਹੋਵੇਗਾ। ਸੰਤ ਕਰਮ ਚੰਦ, ਸੰਤ ਗਿਰਧਾਰੀ ਲਾਲ , ਸੰਤ ਹਰਬੰਸ ਸਿੰਘ, ਸੰਤ ਨਿਰੰਜਨ ਦਾਸ, ਪੰਜਾਬ ਪ੍ਰਧਾਨ ਸ੍ਰੀ ਗਿਆਨ ਚੰਦ ਦੀਵਾਲੀ, ਸ੍ਰੀ ਬਲਵੀਰ ਮਹੇ ਵੱਲੋਂ ਵੀ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨਾਲ ਜੋੜਿਆ ਗਿਆ।