Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਮਿੱਡ-ਡੇ-ਮੀਲ ਵਰਕਰਾਂ ਨੇ ਤਹਿਸੀਲ ਪੱਧਰੀ ਰੈਲੀ ਕਰਕੇ ਪੱਕੇ ਕਰਨ ਦੀ ਕੀਤੀ ਮੰਗ

ਮਿੱਡ-ਡੇ-ਮੀਲ ਵਰਕਰਾਂ ਨੇ ਤਹਿਸੀਲ ਪੱਧਰੀ ਰੈਲੀ ਕਰਕੇ ਪੱਕੇ ਕਰਨ ਦੀ ਕੀਤੀ ਮੰਗ

ਫ਼ਗਵਾੜਾ (ਲਾਲੀ ਦਾਦਰ) ‌

*ਮਿੱਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ´ਚ ਲਿਆ ਕੇ 18000/-ਰੁਪਏ ਮਿਹਨਤਾਨਾ ਦਿੱਤਾ ਜਾਵੇ- ਅਮਰਜੀਤ ਨਗਰ

16 ਦਸੰਬਰ : ਮਿੱਡ-ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ,ਤਹਿਸੀਲ ਫਿਲੌਰ ਦੀਆਂ ਮਿੱਡ ਡੇ ਮੀਲ ਵਰਕਰਾਂ ਨੇ ਪ੍ਰਧਾਨ ਕਮਲਜੀਤ ਕੌਰ ਫਿਲੌਰ ਅਤੇ ਚਰਨਜੀਤ ਕੌਰ ਮਾਹਲਾਂ ਦੀ ਅਗਵਾਈ ਵਿੱਚ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦੇ ਸੰਬੰਧ ਵਿੱਚ ਐੱਸ.ਡੀ.ਐੱਮ.ਫਿਲੌਰ ਦੇ ਦਫ਼ਤਰ ਨੇੜੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੈਲੀ ਕੀਤੀ। ਰੈਲੀ ਕਰਨ ਉਪਰੰਤ ਆਪਣੀਆਂ ਮੰਗਾਂ ਸੰਬੰਧੀ ਨਾਅਰੇਬਾਜ਼ੀ ਕਰਦੇ ਹੋਏ ਐੱਸ.ਡੀ.ਐੱਮ.ਦਫ਼ਤਰ ਤੱਕ ਰੋਹ ਭਰਪੂਰ ਮਾਰਚ ਕੀਤਾ ਅਤੇ ਨਾਇਬ ਤਹਿਸੀਲਦਾਰ ਫਿਲੌਰ ਰਾਹੀ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਭੇਜਿਆ ਗਿਆ।
ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਜੁਆਇੰਟ ਸਕੱਤਰ ਅਮਰਜੀਤ ਕੌਰ ਨਗਰ ਨੇ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਸਾਰ ਮਿਡ ਡੇ ਮੀਲ ਵਰਕਰਾਂ ਦੇ ਮਿਹਨਤਾਨੇ ਨੂੰ ਦੁੱਗਣਾ ਕੀਤਾ ਜਾਵੇਗਾ ਪਰ ਦਸ ਮਹੀਨੇ ਦਾ ਸਮਾਂ ਬੀਤਣ ਤੱਕ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਮਿੱਡ ਡੇ ਮੀਲ ਵਰਕਰਾਂ ਦੇ ਮਿਹਨਤਾਨੇ ਨੂੰ ਦੁੱਗਣਾ ਕਰਨ ਲਈ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਮਿੱਡ ਡੇ ਮੀਲ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਗੁੱਸੇ ਦੀ ਲਹਿਰ ਭੜਕੀ ਹੋਈ ਹੈ।ਮੰਗ ਪੱਤਰ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਅਮਰਜੀਤ ਕੌਰ ਨਗਰ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਾਂ ਦੇ ਖਾਤੇ ਵਿੱਚ ਹਰ ਮਹੀਨੇ ਪੰਜ ਤਰੀਕੇ ਤੱਕ ਮਿਹਨਤਾਨਾ ਪਾਇਆ ਜਾਵੇ, ਵਰਕਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਰੈਗੂਲਰ ਕਰਨ ਸਮੇਂ ਤੱਕ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ 18000/-ਰੁਪਏ ਮਹੀਨਾ ਮਿਹਨਤਾਨਾ ਦਿੱਤਾ ਜਾਵੇ,,ਹਰ ਸਕੂਲ ਵਿੱਚ 25 ਬੱਚਿਆਂ ਤੱਕ ਘੱਟੋ ਘੱਟ ਦੋ ਵਰਕਰਾਂ ਰੱਖੀਆਂ ਜਾਣ,ਸਾਲ ਦੌਰਾਨ ਗਰਮ ਅਤੇ ਠੰਢੀ ਦੋ ਵਰਦੀਆਂ ਦਿੱਤੀਆਂ ਜਾਣ,ਹਰ ਵਰਕਰ ਦਾ ਘੱਟੋ ਘੱਟ ਪੰਜ ਲੱਖ ਰੁਪਏ ਦਾ ਮੁਫ਼ਤ ਬੀਮਾ ਕੀਤਾ ਜਾਵੇ,ਮਿੱਡ-ਡੇ-ਮੀਲ ਵਰਕਰਾਂ ਦੇ ਪਛਾਣ ਕਾਰਡ ਜਾਰੀ ਕੀਤੇ ਜਾਣ ਅਤੇ ਸਰਵਿਸ ਬੁੱਕਾਂ ਲਗਾਈਆਂ ਜਾਣ, ਵਰਕਰਾਂ ਤੋਂ ਖਾਣਾ ਬਣਾਉਣ ਅਤੇ ਬੱਚਿਆਂ ਨੂੰ ਖਵਾਉਂਣ ਤੋਂ ਬਿਨਾ ਜ਼ਬਰੀ ਹੋਰ ਕੰਮ ਲੈਣੇ ਬੰਦ ਕੀਤੇ ਜਾਣ ਆਦਿ ਮੰਗਾਂ ਨੂੰ ਲਾਗੂ ਕਰਨ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਂ ਨਾਇਬ ਤਹਿਸੀਲਦਾਰ ਫਿਲੌਰ ਰਾਹੀਂ ਮੰਗ ਪੱਤਰ ਭੇਜਿਆ ਗਿਆ ‌ਹੈ।
ਮੰਗ ਪੱਤਰ ਭੇਜਣ ਸਮੇਂ ਸਵੀਟੀ ਤੱਖਰ, ਕੁਲਦੀਪ ਕੌਰ, ਮਨਜੀਤ ਕੌਰ, ਸੁਖਚੈਨ ਕੌਰ, ਰਾਜਵਿੰਦਰ ਕੌਰ,ਰਾਜ ਰਾਣੀ, ਸੁਰਜੀਤ, ਮਨਜੋਤ ਕੌਰ,ਕਿਰਨ,ਰੇਖਾ ਰਾਣੀ, ਸਰਬਜੀਤ ਕੌਰ, ਹਰਪ੍ਰੀਤ ਕੌਰ, ਬਲਵੀਰ ਕੌਰ, ਸਰਬਜੀਤ ਕੌਰ, ਬਲਦੇਵ ਕੌਰ, ਬਲਜਿੰਦਰ ਕੌਰ, ਸ਼ਿੰਦੋ,ਬਲਵੀਰੋ,ਕਾਂਤਾ ਦੇਵੀ,ਪੂਜਾ,ਸੀਮਾ ਰਾਣੀ ਆਦਿ ਮਿੱਡ-ਡੇ-ਮੀਲ ਵਰਕਰਾਂ ਹਾਜ਼ਰ ਹੋਈਆਂ। ਭਰਾਤਰੀ ਜਥੇਬੰਦੀ ਪ.ਸ.ਸ ਫ.ਜਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ, ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਕੁਲਦੀਪ ਅਤੇ ਪੈਨਸ਼ਨਰ ਆਗੂ ਕੁਲਦੀਪ ਸਿੰਘ ਕੌੜਾ ਵੀ ਹਾਜ਼ਰ ਹੋਏ।