Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੁਹੱਲਾ ਸੁਖਚੈਨ ਨਗਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੁੰਦਰ ਪਾਰਕ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਮੁਹੱਲਾ ਸੁਖਚੈਨ ਨਗਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸੁੰਦਰ ਪਾਰਕ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਫਗਵਾੜਾ ( ਲਾਲੀ ਦਾਦਰ )

10 ਦਸੰਬਰ : ਸਥਾਨਕ ਮੁਹੱਲਾ ਸੁਖਚੈਨ ਨਗਰ ਵਿਖੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਬਾਬਾ ਫਤਿਹ ਸਿੰਘ ਨਗਰ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਰਕ ਦੀ ਉਸਾਰੀ ਦਾ ਕੰਮ ਜੰਗੀ ਪੱਧਰ ´ਤੇ ਕਰਵਾਇਆ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਇਸ ਜਗ੍ਹਾ ´ਤੇ ਪਹਿਲਾਂ ਗੰਦੇ ਪਾਣੀ ਦਾ ਛੱਪੜ ਸੀ ਜਿਸਦੇ ਆਪ-ਪਾਸ ਕੂੜੇ ਦਾ ਡੰਪ ਤੇ ਗੰਦਗੀ ਨਾਲ ਵਾਤਾਵਰਣ ਦੂਸ਼ਿਤ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤ ਹੁੰਦੀ ਸੀ। ਜਿਸ ਨੂੰ ਦੇਖਦੇ ਹੋਏ ਕਾਰਪੋਰੇਸ਼ਨ ਫਗਵਾੜਾ ਦੇ ਸਹਿਯੋਗ ਨਾਲ ਕੂੜੇ ਦਾ ਡੰਪ ਚੁਕਵਾਇਆ ਗਿਆ ਹੈ ਅਤੇ ਸੁੰਦਰ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਾਰਕ ਦੀ ਚਾਰਦੀਵਾਰੀ ਅਤੇ ਗੇਟ ਦੀ ਉਸਾਰੀ ਦਾ ਕੰਮ ਜੰਗੀ ਪੱਧਰ ´ਤੇ ਚੱਲ ਰਿਹਾ ਹੈ। ਪਾਰਕ ਵਿਚ ਆਮ ਲੋਕਾਂ ਦੇ ਬੈਠਣ ਲਈ ਪੱਕੇ ਬੈਂਚ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰਿਆਲੀ ਭਰੇ ਸੁਖਾਂਵੇ ਵਾਤਾਵਰਣ ਲਈ ਫੁੱਲ ਬੂਟੇ, ਦਰੱਖ਼ਤ ਅਤੇ ਘਾਹ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਾਰਕ ਵਿਚ ਓਪਨ ਜਿਮ ਤੇ ਝੂਲਿਆਂ ਦੀ ਵਿਵਸਥਾ ਵੀ ਕੀਤਾ ਜਾਵੇਗੀ। ਰਾਤ ਸਮੇਂ ਹੋਣ ਵਾਲੀ ਦਿੱਕਤ ਨੂੰ ਦੇਖਦੇ ਹੋਏ ਮਰਕਰੀ ਲਾਈਟਾਂ ਲਗਾਈਆਂ ਜਾਣਗੀਆਂ। ਸੈਰ ਕਰਨ ਲਈ ਆਉਣ ਵਾਲੇ ਨੌਜਵਾਨਾਂ, ਔਰਤਾਂ ਤੇ ਬਜੁਰਗਾਂ ਲਈ ਇੰਟਰਲਾਕ ਟਾਇਲਾਂ ਵਾਲਾ ਫਰਸ਼ ਬਣਾਇਆ ਜਾਵੇਗਾ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਾਰਕ ਦੀ ਉਸਾਰੀ ਵਿਚ ਸਮੱਰਥਾ ਅਨੁਸਾਰ ਸਹਿਯੋਗ ਕਰਨ ਦੀ ਪੁਰਜੋਰ ਅਪੀਲ ਵੀ ਕੀਤੀ ਹੈ।
ਕੈਪਸ਼ਨ- ਫਗਵਾੜਾ ਦੇ ਮੁਹੱਲਾ ਸੁਖਚੈਨ ਨਗਰ ਵਿਖੇ ਉਸਾਰੀ ਅਧੀਨ ਪਾਰਕ ਬਾਰੇ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਨਿਵਾਸੀ ਅਤੇ (ਹੇਠਾਂ) ਪਾਰਕ ਦੀ ਤਸਵੀਰ।