Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਜਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ

ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਜਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ

ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਾਂਗਾ : ਮੁੱਖ ਮੰਤਰੀ

ਜਥੇ ਵਿਚ ਮਨਪ੍ਰੀਤ ਬਾਦਲ, ਵਿਜੇ ਇੰਦਰ ਸਿੰਗਲਾ, ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਵੀ ਸ਼ਾਮਲ

ਡੇਰਾ ਬਾਬਾ ਨਾਨਕ, 18 ਨਵੰਬਰ(ਆਸ਼ਕ ਰਾਜ ਮਾਹਲਾ / ਅਵਿਨਾਸ਼ ਸ਼ਰਮਾ ) : ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਕੈਬਨਿਟ ਮੰਤਰੀਆਂ ਅਤੇ ਹੋਰ ਪਤਵੰਤਿਆਂ ਦਾ ਜਥਾ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

ਮੁੱਖ ਮੰਤਰੀ ਜਿਨ੍ਹਾਂ ਨਾਲ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ, ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਪਾਕਿਸਤਾਨ ਸਥਿਤ ਨਾਰੋਵਾਲ ਵਿਖੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੁਪਹਿਰ ਇਕ ਵਜੇ ਸਰਹੱਦ ਪਾਰ ਕੀਤੀ।


ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹ ਜਾਣ ਨੂੰ ਇਤਿਹਾਸਕ ਪਲ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਬਹੁਤ ਖੁਸ਼ਨੁਮਾ ਮੌਕਾ ਹੈ ਕਿਉਂ ਜੋ ਇਹ ਲਾਂਘਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਸਹੂਲਤ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਨਾਲ ਸਿੱਖ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀਆਂ ਅਰਦਾਸਾਂ ਪੂਰੀਆਂ ਹੋਈਆਂ ਹਨ ਅਤੇ ਹੁਣ ਉਹ ਬਿਨਾ ਕਿਸੇ ਰੁਕਾਵਟ ਤੋਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਂਘਾ ਮੁੜ ਖੁੱਲ੍ਹਣ ਨਾਲ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਜਾਣ ਲਈ ਮਹਿਜ਼ ਪਰਮਿਟ ਹਾਸਲ ਕਰਨ ਨਾਲ ਵੀਜ਼ਾ-ਮੁਕਤ ਜਾਣ ਦੀ ਸਹੂਲਤ ਮਿਲੇਗੀ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਜਥੇ ਦੇ ਰੂਪ ਵਿਚ ਜਾ ਰਹੀ ਸੰਗਤ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ ਕਿਉਂ ਜੋ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਕਰਨ ਦੀ ਮੰਗ ਸੱਤ ਦਹਾਕਿਆਂ ਦੇ ਲੰਮੇ ਸਮੇਂ ਬਾਅਦ ਪੂਰੀ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦੋਵਾਂ ਪਾਸਿਆਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਹਲੀਮੀ, ਏਕਤਾ, ਸ਼ਾਂਤੀ ਅਤੇ ਭਲਾਈ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਲਾਂਘਾ ਸਾਡੇ ਗੁਰੂ ਸਾਹਿਬ ਜੀ ਦੇ ਮਹਾਨ ਫਲਸਫੇ ਨੂੰ ਅਮਲੀਜਾਮਾ ਪਹਿਨਾਉਣ ਲਈ ਅਹਿਮ ਸਾਬਤ ਹੋਵੇਗਾ।