Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੈਡਮ ਸੀਮਾ ਦੇਵੀ 2022 ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ ਪੰਜਾਬ ਵਲੋਂ ਬੈਸਟ ਟੀਚਰ ਐਵਾਰਡ ਨਾਲ਼ ਸਨਮਾਨਿਤ

ਮੈਡਮ ਸੀਮਾ ਦੇਵੀ 2022 ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ ਪੰਜਾਬ ਵਲੋਂ ਬੈਸਟ ਟੀਚਰ ਐਵਾਰਡ ਨਾਲ਼ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

3 ਦਸੰਬਰ : ਬਾਲ ਵਾਟਿਕਾ ਸਕੂਲ ਫਤਿਹਪੁਰ ਦੇ ਅਧਿਆਪਕਾ ਮੈਡਮ ਸੀਮਾ ਦੇਵੀ ਨੂੰ 2022 ਦੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ ਪੰਜਾਬ ਵਲੋਂ ਬੈਸਟ ਟੀਚਰ ਐਵਾਰਡ ਨਾਲ਼ ਨਿਵਾਜਿਆ ਗਿਆ।

ਉਨ੍ਹਾਂ ਨੂੰ ਸਕੂਲ ਵਿਚ ਵਿਦਿਆਰਥੀਆਂ ਨੂੰ ਅਕੈਡਮਿਕ, ਸਪੋਰਟਸ ਅਤੇ ਕਲਚਰਲ ਗਤੀਵਿਧੀਆਂ ਪ੍ਰਦਾਨ ਕਰਨ ਅਤੇ ਤਸੱਲੀਬਖਸ਼ ਨਤੀਜੇ ਲਿਆਉਣ ਕਰ ਕੇ ਸਰਵੋਤਮ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਉਨ੍ਹਾਂ ਵਿਚਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ- ਨਾਲ ਭਵਿੱਖ ਨੂੰ ਸੰਵਾਰਨ ਦਾ ਵੀ ਅਨੁਭਵ ਹੈ । ਸਕੂਲ ਦੀ ਅਧਿਆਪਕਾ ਮੈਡਮ ਸੀਮਾ ਦੇਵੀ ਵੱਲੋਂ ਇਹ ਪੁਰਸਕਾਰ ਪ੍ਰਾਪਤ ਕਰ ਕੇ ਖੁਸ਼ੀ ਜ਼ਾਹਿਰ ਕੀਤੀ ਗਈ ਅਤੇ ਇਸ ਪੁਰਸਕਾਰ ਦਾ ਸਿਹਰਾ ਸਕੂਲ ਦੇ ਪ੍ਰਬੰਧਕ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਪ੍ਰਿੰਸੀਪਲ ਸੁਖਜਿੰਦਰ ਕੌਰ ਨੂੰ ਦਿੱਤਾ।ਇਸ ਸਕੂਲ ਦੇ ਸਾਰੇ ਅਧਿਆਪਕ ਵਿਦਿਆਰਥੀਆਂ ਨੂੰ ਖੇਡ ਪ੍ਰਕਿਰਿਆ ਦੁਆਰਾ ਕੁਦਰਤੀ ਵਾਤਾਵਰਣ ਵਿਚ ਪੜ੍ਹਾਉਂਦੇ ਹਨ । ਸਕੂਲ ਦੇ ਪ੍ਰਬੰਧਕ ਵਿਚ ਵਿਦਿਆਰਥੀ ਅਤੇ ਸਟਾਫ ਵਲੋਂ ਸਕੂਲ ਦੀ ਸਬੰਧਤ, ਸਾਹਿਤ, ਅਧਿਆਪਕਾ ਸ਼੍ਰੀਮਤੀ ਸੀਮਾ ਦੇਵੀ ਨੂੰ ਵਧਾਈ ਦਿੱਤੀ ਗਈ।