Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਮੌਜੂਦਾ ਸਾਲ ਦੌਰਾਨ ਕੀਤੇ ਗਏ ਪਰਾਲੀ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਰੀਵਿਊ

ਮੌਜੂਦਾ ਸਾਲ ਦੌਰਾਨ ਕੀਤੇ ਗਏ ਪਰਾਲੀ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਰੀਵਿਊ

ਹੁਸ਼ਿਆਰਪੁਰ(ਬਿਊਰੋ) 

ਪਰਾਲੀ ਸਾੜਨ ਦੇ ਮਾਮਲਿਆਂ ਵਿਚ  ਪਿਛਲੇ ਸਾਲ ਨਾਲੋਂ ਲਗਭਗ 21 ਫੀਸਦੀ ਦੀ ਹੋਈ ਗਿਰਾਵਟ

21 ਦਸੰਬਰ : ਜਿਲ੍ਹ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜ਼ਿਲ੍ਹੇ ਦੇ ਵੱਖ—ਵੱਖ ਵਿਭਾਗਾਂ ਅਤੇ ਪਰਾਲੀ ਨੂੰ ਖਪਤ ਕਰਨ ਵਾਲੀਆਂ ਇਕਾਈਆਂ ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਸਾਲ 2022 ਦੌਰਾਨ ਪਰਾਲੀ ਪ੍ਰੰਬਧਨ ਸਬੰਧੀ ਕੀਤੇ ਉਪਰਾਲਿਆਂ ਦਾ ਰੀਵਿਊ ਅਤੇ ਭਵਿੱਖ ਵਿੱਚ ਇਸ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ  ਵਲੋਂ ਵੱਖ—ਵੱਖ ਵਿਭਾਗਾਂ ਵਲੋਂ ਮੌਜੂਦਾ ਸਾਲ ਦੌਰਾਨ ਪਰਾਲੀ ਦੀ ਸਾਂਭ-ਸੰਭਾਲ ਨੂੰ ਲੈ ਕੇ ਵਿਸਥਾਰ ਨਾਲ ਆਪਣੇ ਸੁਝਾਅ, ਪੇਸ਼ ਆਈਆਂ ਮੁਸ਼ਕਲਾਂ ਅਤੇ ਉਨ੍ਹਾਂ ਦੇ ਯੋਗ ਹੱਲ ਸਬੰਧੀ ਵਿਚਾਰ- ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਕੁੱਲ 259 ਥਾਵਾਂ ਤੇ ਅੱਗ ਲੱਗਣ ਸਬੰਧੀ ਸਪਾਟ ਸੈਟੇਲਾਈਟ ਵਲੋਂ ਕੈਪਚਰ ਕੀਤੇ ਗਏ ਜੋ ਕਿ ਪਿਛਲੇ ਸਾਲ ਨਾਲੋਂ ਲਗਭਗ 21 ਫੀਸਦੀ ਘੱਟ ਹਨ। ਉਨ੍ਹਾਂ ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਢੰਗਾਂ ਨੂੰ ਅਪਨਾਉਣਾ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਵੱਖ-ਵੱਖ ਉਪਰਾਲਿਆਂ ਪ੍ਰਤੀ ਕਿਸਾਨਾਂ ਦਾ ਹਾਂ ਪੱਖੀ ਹੁੰਗਾਰਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਚਲਾਈ ਗਈ ਮੁਹਿੰਮ ਇਸ ਗਿਰਾਵਟ ਦਾ ਮੁੱਖ ਕਾਰਨ ਦੱਸਿਆ। ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਇੰਡਸਟਰੀਅਲ ਇਕਾਈਆਂ ਜਿਨ੍ਹਾਂ ਵਲੋਂ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ ਜੋ ਬੇਲਰ ਚਲਾ ਕੇ ਪਰਾਲੀ ਇੱਕਠੀ ਕਰਦੇ ਹਨ ਦਾ ਆਪਸੀ ਤਾਲਮੇਲ ਅਤੇ ਸਹਿਯੋਗ ਹੋਰ ਵਧਾਉਣ ਉੱਤੇ ਜੋਰ ਦਿੱਤਾ ਤਾਂ ਜੋ ਪਰਾਲੀ ਪ੍ਰਬੰਧਨ ਨੂੰ ਭਵਿੱਖ ਵਿੱਚ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਕਿਸਾਨਾਂ ਵਲੋਂ ਮਹਿਕਮੇ ਦੁਆਰਾ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਦੀ ਯੋਗ ਵਰਤੋਂ, ਖੇਤਰ ਅਨੁਸਾਰ ਬੇਲਰ ਰਾਹੀਂ ਗੰਢਾਂ ਬਣਾ ਕੇ ਪ੍ਰਬੰਧਨ, ਪਸ਼ੂ ਚਾਰੇ ਵਜੋਂ ਵਰਤੋਂ ਆਦਿ ਨੂੰ ਪਰਾਲੀ ਪ੍ਰਬੰਧਨ ਦੀ ਮੁਹਿੰਮ ਵਿੱਚ ਇੱਕ ਅਹਿਮ ਹਿੱਸਾ ਦੱਸਿਆ। ਉਨ੍ਹਾਂ ਭਵਿੱਖ ਵਿੱਚ ਵੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਪਣਾ ਪੂਰਨ ਸਹਿਯੋਗ ਦੇਣ ਦੀ ਗੱਲ ਆਖੀ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ,ਕੋਆਪਰੇਟਿਵ ਸੁਸਾਇਟੀਜ਼, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਬਾਗਬਾਨੀ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

error: copy content is like crime its probhihated