Prime Punjab Times

Latest news
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ... ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ADVERTISEMENT
You are currently viewing ਰਾਜਨੀਤਕ ਪਾਰਟੀਆਂ ਦੇ ਲੀਡਰ ਸੰਵਿਧਾਨ ਨਾਲ ਛੇੜਛਾੜ ਬੰਦ ਕਰਨ : ਬੇਗਮਪੁਰਾ ਟਾਇਗਰ ਫੋਰਸ

ਰਾਜਨੀਤਕ ਪਾਰਟੀਆਂ ਦੇ ਲੀਡਰ ਸੰਵਿਧਾਨ ਨਾਲ ਛੇੜਛਾੜ ਬੰਦ ਕਰਨ : ਬੇਗਮਪੁਰਾ ਟਾਇਗਰ ਫੋਰਸ

ਹੁਸ਼ਿਆਰਪੁਰ  ( ਤਰਸੇਮ ਦੀਵਾਨਾ )

* ਨਰੇਸ਼ ਕੁਮਾਰ ਬੱਧਣ ਬੇਗਮਪੁਰਾ ਟਾਇਗਰ ਫੋਰਸ ਦੇ ਪੰਜਾਬ ਦੇ ਉੱਪ ਪ੍ਰਧਾਨ ਨਿਯੁਕਤ *

24 ਨਵੰਬਰ :  ਬੇਗਮਪੁਰਾ ਟਾਇਗਰ ਫੋਰਸ ਰਜਿ. ਦੀ ਇੱਕ ਜਰੂਰੀ ਮੀਟਿੰਗ ਫੋਰਸ ਦੇ ਸਬ ਦਫਤਰ ਵਿਸ਼ਵਕਰਮਾ ਵੈਲਡਿੰਗ ਵਰਕਸ ਬਸੀ ਕਿੱਕਰਾ ਨੇੜੇ ਸੂਦ ਫਾਰਮ ਹੁਸ਼ਿਆਰਪੁਰ ਵਿਖੇ ਫੋਰਸ ਦੇ ਤੇਜ ਤਰਾਰ ਤੇ ਬੁਲੰਦ ਹੋਸਲੇ ਦੇ ਮਾਲਕ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਯੋਗ ਅਗਵਾਈ ਹੇਠ ਹੋਈ । ਮੀਟਿੰਗ ਵਿੱਚ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ । ਮੀਟਿੰਗ ਵਿੱਚ ਐਸਸੀ ਸਮਾਜ ਨਾਲ ਥਾਂ ਥਾਂ ਤੇ ਹੁੰਦੇ ਜੁਲਮਾ ਧੱਕੇਸ਼ਾਹੀਆ ਨੂੰ ਮੁੱਖ ਰੱਖਦੇ ਹੋਏ ਪਿੰਡ ਕਸਬੇ ਸਹਿਰ ਤੇ ਜਿਲ੍ਹਿਆ ਵਿੱਚ ਫੋਰਸ ਵਲੋ ਮੀਟਿੰਗਾ ਕਰਕੇ ਫੋਰਸ ਦੇ ਯੂਨਿਟ ਲਗਾਏ ਜਾਣਗੇ ਅਤੇ ਐਸਸੀ ਸਮਾਜ ਨਾਲ ਹੁੰਦੇ ਧੱਕਿਆ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ । ਇਸ ਮੌਕੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਨੇ ਕਿਹਾ ਕਿ ਪੰਜਾਬ ਦੇ ਕਿਸੇ ਥਾਣੇ ਵਿੱਚ ਗਰੀਬਾ ਦੀ ਸੁਣਵਾਈ ਨਹੀ ਹੋ ਰਹੀ ਗਰੀਬਾ ਨੂੰ ਇਨਸਾਫ ਲੈਣ ਲਈ ਦਫਤਰਾ ਦੇ ਚੱਕਰ ਲਗਾਉਣੇ ਪੈਦੇ ਹਨ ਅੱਜ ਦੇ ਯੁੱਗ ਵਿੱਚ ਗਰੀਬਾ ਦਾ ਜਿਉਣਾ ਬਹੁਤ ਹੀ ਮੁਸ਼ਕਿਲ ਹੋਇਆ ਪਿਆ । ਉਹਨਾ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸੰਵਿਧਾਨ ਵਿੱਚ ਹਰੇਕ ਵਰਗ ਨੂੰ ਬਰਾਬਰਤਾ ਦਾ ਹੱਕ ਦਿੱਤਾ ਹੈ। ਪ੍ਰੰਤੂ ਕੁਝ ਰਾਜਨੀਤਕ ਪਾਰਟੀਆਂ ਦੇ ਲੀਡਰ ਸੰਵਿਧਾਨ ਨਾਲ ਛੇੜਛਾੜ ਕਰ ਰਹੇ ਹਨ। ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਫੋਰਸ ਦੀ ਪੰਜਾਬ ਬਾਡੀ ਦਾ ਵਿਸਥਾਰ ਕਰਦਿਆਂ ਨਰੇਸ਼
ਕੁਮਾਰ ਬੱਧਣ ਨੂੰ ਬੇਗਮਪੁਰਾ ਟਾਇਗਰ ਫੋਰਸ ਦਾ ਪੰਜਾਬ ਤੋ ਉੱਪ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਮੌਕੇ ਨਵ ਨਿਯੁਕਤ ਪੰਹਾਬ ਦੇ ਉੱਪ ਪ੍ਰਧਾਨ ਨਰੇਸ਼ ਕੁਮਾਰ ਬੱਧਣ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਨਵ ਨਿਯੁਕਤ ਪ੍ਰਧਾਨ ਨਰੇਸ਼ ਕੁਮਾਰ ਬੱਧਣ ਨੇ ਫੋਰਸ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਮੈਨੂੰ ਫੋਰਸ ਵੱਲੋਂ ਜੋ ਵੀ ਡਿਊਟੀ ਦਿੱਤੀ ਗਈ ਹੈ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਬੇਗਮਪੁਰਾ ਟਾਈਗਰ ਫੋਰਸ ਲਈ ਦਿਨ ਰਾਤ ਇਕ ਕਰ ਦਿਆਂਗਾ। ਉਹਨਾ ਅੰਤ ਵਿੱਚ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਬੇਗਮਪੁਰਾ ਟਾਇਗਰ ਫੋਰਸ ਰਜਿ. ਹੋਣ ਦੇ ਬਾਵਜੂਦ ਵੀ ਫੋਰਸ ਦਾ ਨਾਮ ਗਲਤ ਤਰੀਕੇ ਨਾਲ ਵਰਤਕੇ ਲੋਕਾ ਨੂੰ ਗੁਮਰਾਹ ਕਰ ਰਹੇ ਹਨ ਜੋ ਕਿ ਬਰਦਾਸ਼ਿਤ ਨਹੀ ਕੀਤਾ ਜਾਵੇਗਾ ਉਹਨਾ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰਾ ਤੇ ਕਾਨੂੰਨੀ ਕਾਰਵਾਈ ਕਰਵਾਕੇ ਜਲਦੀ ਹੀ ਪ੍ਰਚਾ ਕਰਵਾਇਆ ਜਾਵੇਗਾ ।

error: copy content is like crime its probhihated