Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰਾਜਨੀਤੀ ਤੋਂ ਉਪਰ ਉਠ ਕੇ ਕਰਵਾਇਆ ਜਾਵੇਗਾ ਸ਼ਹਿਰ ਦਾ…

ਰਾਜਨੀਤੀ ਤੋਂ ਉਪਰ ਉਠ ਕੇ ਕਰਵਾਇਆ ਜਾਵੇਗਾ ਸ਼ਹਿਰ ਦਾ…

ਹੁਸ਼ਿਆਰਪੁਰ(ਬਿਊਰੋ) 

ਰਾਜਨੀਤੀ ਤੋਂ ਉਪਰ ਉਠ ਕੇ ਕਰਵਾਇਆ ਜਾਵੇਗਾ ਸ਼ਹਿਰ ਦਾ ਵਿਕਾਸ : ਬ੍ਰਮ ਸ਼ੰਕਰ ਜ਼ਿੰਪਾ

–ਕੈਬਨਿਟ ਮੰਤਰੀ ਨੇ 16.94 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 27, 20 ਅਤੇ 21 ਨੂੰ ਜਾਣ ਵਾਲੀ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ

 17 ਅਕਤੂਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਲੈ ਕੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ। ਉਹ ਅੱਜ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿਖੇ ਵਾਰਡ ਨੰਬਰ 20 ਅਤੇ 21 ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
16.94 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕੰਮਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਰਡਾਂ ਵਿਚ ਲੋਕਾਂ ਦੀ ਮੰਗ ਅਨੁਸਾਰ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਇਹ ਕੰਮ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਨੇ ਵਾਰਡ ਨੰਬਰ 27 ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ  ਕਿ ਆਉਣ ਵਾਲੇ ਸਮੇਂ ਵਿਚ ਵਾਰਡ ਵਿਚ ਹੋਰ ਵੀ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਕੌਂਸਲਰ ਹਰਵਿੰਦਰ ਸਿੰਘ, ਮਨਜੀਤ ਕੌਰ,ਵਿਜੇ ਅਗਰਵਾਲ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਕਮਲਜੀਤ ਕੰਮਾ, ਕਾਮਰੇਡ ਗੰਗਾ ਪ੍ਰਸਾਦ, ਸੁਮੇਸ਼ ਸੋਨੀ, ਲਾਲ ਸਿੰਘ, ਭਗਤ ਰਾਮ, ਜੋਗਿਦਰ ਸਿੰਘ, ਕਾਲੀ ਦਾਸ, ਦੇਵ ਰਾਜ, ਪਰਮਜੀਤ ਸਿੰਘ ਪੰਮਾ, ਕ੍ਰਿਸ਼ਨ ਕੁਮਾਰ, ਰਵਿੰਦਰ ਲੋਹੀਆ, ਓਮ ਪ੍ਰਕਾਸ਼ ਲੁਥਰਾ, ਲਾਲ ਬਾਬੂ, ਰਵੀ ਕਮਾਰ, ਕੁਲਦੀਪ ਸਿੰਘ, ਲਾਲ ਬਾਬੂ, ਰਵੀ ਕੁਮਾਰ, ਕੁਲਦੀਪ ਸਿੰਘ, ਦਲਵੀਰ ਕੌਰ, ਦਲਜੀਤ ਕੌਰ ਸੈਣੀ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।