Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਰਾਜ ਪੱਧਰੀ ਨੈੱਟਬਾਲ ਮੁਕਾਬਲੇ ਗੜ੍ਹਦੀਵਾਲਾ ਵਿਖੇ ਸ਼ੁਰੂ

ਰਾਜ ਪੱਧਰੀ ਨੈੱਟਬਾਲ ਮੁਕਾਬਲੇ ਗੜ੍ਹਦੀਵਾਲਾ ਵਿਖੇ ਸ਼ੁਰੂ

ਗੜ੍ਹਦੀਵਾਲਾ(ਚੌਧਰੀ) 

ਵਿਧਾਇਕ ਰਾਜਾ ਗਿੱਲ ਦੇ ਪਿਤਾ ਵੱਲੋਂ ਕੀਤਾ ਗਿਆ ਉਦਘਾਟਨ

16 ਨਵੰਬਰ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਤੇ ਸਟੇਟ ਖੇਡ ਕੈਲੰਡਰ ਅਨੁਸਾਰ  ਗੁਰਸ਼ਰਨ ਸਿੰਘ ਜਿਲ੍ਹਾ  ਸਿੱਖਿਆ ਅਫ਼ਸਰ (ਸੈ. ਸਿੱ.) ਕਮ-ਪ੍ਰਧਾਨ ਜਿਲ੍ਹਾ ਟੂਰਨਾਮੈਂਟ ਕਮੇਟੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਅਤੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਅਤੇ ਦਲਜੀਤ ਸਿੰਘ ਡੀ.ਐਮ. ਸਪੋਰਟਸ ਦੀ ਨਿਗਰਾਨੀ ਹੇਠ ਅੱਜ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਪਿਤਾ ਮਾਸਟਰ ਸੁਰਿੰਦਰ ਸਿੰਘ ਵੱਲੋ ਸਟੇਟ ਪੱਧਰੀ ਨੈਟਬਾਲ ਅੰਡਰ-14 ਲੜਕੇ/ਲੜਕੀਆਂ  ਦਾ ਉਦਘਾਟਨ ਕੀਤਾ ਗਿਆ ।  ਪ੍ਰਿੰਸੀਪਲ ਅਰਵਿੰਦਰ ਕੌਰ ਗਿੱਲ , ਉਕਾਰ ਸਿੰਘ ਡੀ.ਪੀ.ਈ, ਸੁਮੀਤ ਚੌਹਾਲ ਦੇ ਪ੍ਰਬੰਧ ਹੇਠ 20 ਨਵੰਬਰ ਤੱਕ ਚੱਲਣ ਵਾਲੇ  ਇਸ ਮਹੱਤਵਪੂਰਨ ਖੇਡ ਮੁਕਾਬਲੇ ਵਿੱਚ ਪੰਜਾਬ ਦੇ ਗਿਆਰਾਂ ਜਿਲ੍ਹਿਆ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਸ ਮੌਕੇ ਮਾਸਟਰ ਸੁਰਿੰਦਰ ਸਿੰਘ, ਕੇਸ਼ਵ ਸਿੰਘ ਮੌਂਟੀ, ਰਵਿੰਦਰ ਸਿੰਘ ਭੱਟੀਆ, ਪ੍ਰਿੰਸੀਪਲ ਰਛਪਾਲ ਕੌਰ, ਜੀਵਨ ਕੁਮਾਰੀ, ਜਤਿੰਦਰ ਸਿੰਘ, ਪ੍ਰਿੰ. ਕੁਲਵੰਤ ਸਿੰਘ, ਪ੍ਰਿੰ. ਅਰਵਿੰਦਰ ਕੌਰ ਗਿੱਲ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ, ਬਲਵਿੰਦਰ ਸਿੰਘ, ਹੈੱਡਮਾਸਟਰ ਮਨੋਹਰ ਲਾਲ, ਉਂਕਾਰ ਸਿੰਘ, ਹੈੱਡਮਾਸਟਰ ਅਮਰੀਕ ਸਿੰਘ ਸ਼ਾਮਲ ਸਨ। ਅੱਜ ਪਹਿਲੇ ਦਿਨ ਮੋਗਾ ਅਤੇ ਪਟਿਆਲਾ ਦੀਆਂ ਟੀਮਾਂ ਪਟਿਆਲਾ ਜੇਤੂ ਰਿਹਾ। ਬਰਨਾਲਾ ਅਤੇ ਲੁਧਿਆਣਾ ਦੇ ਮੈਚ ਵਿੱਚ ਬਰਨਾਲਾ ਜਿਲ੍ਹਾ ਜੇਤੂ ਰਿਹਾ। ਇਸੇ ਤਰਾਂ ਫਸਵੇਂ ਮੈਚ ਵਿੱਚ ਜਿਲ੍ਹਾ ਮੁਕਤਸਰ ਨੇ ਸੰਗਰੂਰ ਨੂੰ ਹਰਾ ਕੇ ਬਾਜ਼ੀ ਮਾਰ ਲਈ ਜਦਕਿ ਮਾਨਸਾ ਜਿਲ੍ਹਾ ਫ਼ਾਜਿਲਕਾ ਨੂੰ ਹਰਾ ਕੇ ਜੇਤੂ ਰਿਹਾ। ਇਹ ਜਾਣਕਾਰੀ ਦਲਜੀਤ ਸਿੰਘ ਡੀ. ਐਮ. ਸਪੋਰਟਸ ਵੱਲੋਂ ਦਿੱਤੀ ਗਈ।

ਫੋਟੋ : ਸਟੇਟ ਪੱਧਰੀ ਨੈੱਟਬਾਲ ਮੁਕਾਬਲਿਆਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਰਾਜਾ ਗਿੱਲ ਦੇ ਪਿਤਾ ਮਾਸਟਰ ਸੁਰਿੰਦਰ ਸਿੰਘ, ਨਾਲ ਖੜ੍ਹੇ ਹਨ ਦਲਜੀਤ ਸਿੰਘ ਡੀ. ਐਮ. ਸਪੋਰਟਸ ਤੇ ਹੋਰ।