Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਰਾਜ ਪੱਧਰੀ ਫੁਟਬਾਲ ਮੁਕਾਬਲੇ ‘ਚ ਜਿਲ੍ਹਾ ਕਪੂਰਥਲਾ ਦੀ ਨੁਮਾਇੰਦਗੀ ਕਰਨ ਵਾਲੇ ਦੋ ਸਕੂਲੀ ਖਿਡਾਰੀਆਂ ਦਾ ਕੀਤਾ ਸਨਮਾਨ

ਰਾਜ ਪੱਧਰੀ ਫੁਟਬਾਲ ਮੁਕਾਬਲੇ ‘ਚ ਜਿਲ੍ਹਾ ਕਪੂਰਥਲਾ ਦੀ ਨੁਮਾਇੰਦਗੀ ਕਰਨ ਵਾਲੇ ਦੋ ਸਕੂਲੀ ਖਿਡਾਰੀਆਂ ਦਾ ਕੀਤਾ ਸਨਮਾਨ

ਫਗਵਾੜਾ ( ਲਾਲੀ ਦਾਦਰ )

* ਰਿਟਾ.ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਕੀਤੀ ਹੌਸਲਾ ਅਫਜਾਈ

14 ਦਸੰਬਰ :  ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਮਾਣਯੋਗ ਜਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਅਤੇ ਬਲਾਕ ਪ੍ਰਾਇਮਰੀ ਅਫਸਰ ਸ੍ਰੀ ਸੰਜੀਵ ਕੁਮਾਰ ਦੀ ਯੋਗ ਅਗਵਾਈ ‘ਚ ਜਿਲ੍ਹਾ ਕਪੂਰਥਲਾ ਦੀ ਫੁੱਟਬਾਲ ਟੀਮ ਵਿਚ ਸ਼ਾਮਲ ਸਰਕਾਰੀ ਪ੍ਰਾਇਮਰੀ ਸਕੂਲ ਲੱਖਪੁਰ ਦੇ ਦੋ ਵਿਦਿਆਰਥੀ ਬਲਰਾਜ ਸਿੰਘ ਅਤੇ ਪਰਮਵੀਰ ਸਿੰਘ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਸਨਮਾਨਤ ਕਰਕੇ ਹੌਸਲਾ ਅਫਜਾਈ ਕਰਨ ਲਈ ਸਕੂਲ ਵਿਖੇ ਇਕ ਸਮਾਗਮ ਦਾ ਆਯੋਜਨ ਸਕੂਲ ਇੰਚਾਰਜ ਸਰਬਜੀਤ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿਚ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਦੋਵੇਂ ਫੁਟਬਾਲ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਜਿਲ੍ਹਾ ਪੱਧਰ ਦੀ ਟੀਮ ‘ਚ ਰਾਜ ਪੱਧਰ ਤੇ ਖੇਡਣ ਨਾਲ ਉਹਨਾਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਮੂਹ ਵਿਦਿਆਰਥੀਆਂ ਨੂੰ ਉਹਨਾਂ ਤੋਂ ਸੇਧ ਲੈਣੀ ਚਾਹੀਦੀ ਹੈ। ਸਕੂਲ ਇੰਚਾਰਜ ਸਰਬਜੀਤ ਕੁਮਾਰ ਨੇ ਭਰੋਸਾ ਜਤਾਇਆ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਭਵਿੱਖ ਵਿਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਵਿਕਾਸਦੀਪ, ਅਕਬਰ ਖਾਨ, ਮਨਦੀਪ ਮੀਨੂੰ, ਗੁਰਮੀਤ ਕੌਰ, ਪੂਜਾ, ਕੁਲਵਿੰਦਰ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜਰ ਸਨ।