Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਲੁਧਿਆਣਾ ਅਦਾਲਤ ਚ ਹੋਏ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ : ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨ ਪੁਲਿਸ ਵੱਲੋਂ ਗ੍ਰਿਫਤਾਰ..

ਲੁਧਿਆਣਾ ਅਦਾਲਤ ਚ ਹੋਏ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ : ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨ ਪੁਲਿਸ ਵੱਲੋਂ ਗ੍ਰਿਫਤਾਰ..

ਲੁਧਿਆਣਾ : ਬੀਤੇ ਦਿਨੀਂ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਬੰਬ ਬਲਾਸਟ ਮਾਮਲੇ ਵਿੱਚ ਜਰਮਨ ਰਹਿੰਦੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਜਰਮਨੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ । ਮਿਲੀ ਜਾਣਕਾਰੀ ਮੁਤਾਬਿਕ ਜਸਵਿੰਦਰ ਸਿੰਘ ਮੁਲਤਾਨੀ ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ਕਰਾਉਣ ਵਾਲਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਮੁਲਤਾਨੀ ISI ਦੇ ਨਿਰਦੇਸ਼ਾਂ ‘ਤੇ ਕੰਮ ਕਰਦਾ ਸੀ। ਵੀਰਵਾਰ ਨੂੰ ਅਦਾਲਤ ਦੇ ਕੰਪਲੈਕਸ ‘ਚ ਧਮਾਕਾ ਹੋਣ ਦੀ ਘਟਨਾ ਵਾਪਰੀ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਕਿਹਾ ਸੀ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਣੇ ਟਾਇਲਟ ‘ਚ ਹੋਇਆ। ਉਸ ਸਮੇਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਚੱਲ ਰਹੀ ਸੀ। ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਹੋਏ ਧਮਾਕੇ ‘ਚ ਅਹਾਤੇ ਦੀ ਇਕ ਕੰਧ ਨੂੰ ਨੁਕਸਾਨ ਅਤੇ ਹੋਰ ਭਾਰੀ ਨੁਕਸਾਨ ਹੋਇਆ ਸੀ।