Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ ਕੈਂਪ ਵਿੱਚ 40 ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਦਾ ਲਾਭ ਦੇਣ ਲਈ ਭਰੇ ਫਾਰਮ

ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਿਸ਼ੇਸ ਕੈਂਪ ਵਿੱਚ 40 ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਦਾ ਲਾਭ ਦੇਣ ਲਈ ਭਰੇ ਫਾਰਮ

ਬਟਾਲਾ ( ਅਵਿਨਾਸ਼ ਸ਼ਰਮਾ )

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋੜਵੰਦ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲਗਾਤਾਰ ਵਿਸ਼ੇਸ ਕੈਂਪ ਲਗਾਏ ਜਾਣਗੇ

8 ਦਸੰਬਰ : ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲੋੜਵੰਦ ਲੋਕਾਂ ਤੱਕ ਲਾਭ ਪਹੁੰਚਾਉਣ ਦੇ ਮੰਤਵ ਨਾਲ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਤੱਕ ਪੁਹੰਚ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਭਲਾਈ ਸਕੀਮਾਂ ਦੇ ਮਿਲਣ ਵਾਲੇ ਲਾਭ ਤੋਂ ਲੋਕ ਵਾਂਝੇ ਨਾ ਰਹਿਣ। ਇਸੇ ਮਕਸਦ ਤਹਿਤ ਅੱਜ ਏ.ਵੀ.ਐਮ ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ ਤੇ ਮੌਕੇ ’ਤੇ 40 ਯੋਗ ਲੋੜਵੰਦ ਲੋਕਾਂ ਦੀਆਂ ਵੱਖ-ਵੱਖ ਪੈਨਸ਼ਨ ਲਗਾਉਣ ਲਈ ਫਾਰਮ ਭਰੇ ਗਏ।

ਇਸ ਮੌਕੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋ ਕੈਂਪ ਵਿੱਚ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸੀਡੀਪੀਓ ਵਰਿੰਦਰ ਸਿੰਘ, ਅਭਿਸ਼ੇਕ ਮਹਾਜਨ, ਪਿ੍ਰੰਸੀਪਲ ਜਗਤਪਾਲ ਮਹਾਜਨ, ਨਵਦੀਪ ਸਿੰਘ, ਰਵਿੰਦਰ ਸੋਨੀ, ਵਿਨੋਦ ਦੁੱਗਲ, ਸ਼ਮੀ ਕਪੂਰ, ਸੰਜੂ ਮਹਿਤਾ, ਰਜੇਸ਼ ਸ਼ਰਮਾ, ਰਾਜਵਿੰਦਰ ਸਿੰਘ, ਚਰਨਜੀਤ ਸਿੰਘ, ਜਤਿੰਦਰ ਸਿੰਘ, ਸ੍ਰੀਮਤੀ ਸੁਖਵਿੰਦਰ ਕੌਰ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋੜਵੰਦ ਲੋਕਾਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਤੇ ਨਿਆਸ਼ਰਿਤ ਔਰਤਾਂ ਦੀ ਪੈਨਸ਼ਨ ਤੇ ਅੰਗਹੀਣ ਬੱਚਿਆਂ ਦੀ ਪੈਨਸ਼ਨ ਲਗਾਉਣ ਲਈ ਵਿਸ਼ੇਸ ਕੈਂਪ ਲਗਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਦੇਸ਼ ਦਿੱਤੇ ਗਏ ਸਨ ਤਾਂ ਜੋ ਲੋਕਾਂ ਦੇ ਘਰਾਂ ਤਕ ਪੁਹੰਚ ਕਰਕੇ, ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਪੁਜਦਾ ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉਸਦੇ ਨਾਲ-ਨਾਲ ਭਲਾਈ ਸਕੀਮਾਂ ਦਾ ਲੋਕਾਂ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਸੀਡੀਪੀਓ ਵਰਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਸ਼ੂ ਅਗਰਵਾਲ ਅਤੇ ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ ਕੈਂਪ ਲਗਾਇਆ ਗਿਆ ਸੀ ਅਤੇ ਵੱਖ-ਵੱਖ ਭਲਾਈ ਦਾ ਸਕੀਮਾਂ ਦਾ ਲਾਭ ਦੇਣ ਲਈ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਹੂਲਤ ਦਾ ਲਾਭ ਲੈਣ ਤੇ ਵਾਂਝਾ ਨਾ ਰਹਿ ਸਕੇ।

—————ਕੈਪਸ਼ਨ———

ਏ.ਵੀ.ਐਮ ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਲਗਾਏ ਵਿਸ਼ੇਸ ਕੈਂਪ ਦੌਰਾਨ ਅੰਮ੍ਰਿਤ ਕਲਸੀ ਤੇ ਹੋਰ ਨਜ਼ਰ ਆ ਰਹੇ ਹਨ।