Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਲੱਖਾਂ ਰੁਪਏ ਲਾਕੇ ਕੈਨੇਡਾ ਭੇਜੀ ਮੰਗੇਤਰ ਨੇ ਦਿੱਤਾ ਧੋਖਾ,ਮੁੰਡੇ ਨੇ ਚੁੱਕਿਆ ਵੱਡਾ ਕਦਮ.. 

ਲੱਖਾਂ ਰੁਪਏ ਲਾਕੇ ਕੈਨੇਡਾ ਭੇਜੀ ਮੰਗੇਤਰ ਨੇ ਦਿੱਤਾ ਧੋਖਾ,ਮੁੰਡੇ ਨੇ ਚੁੱਕਿਆ ਵੱਡਾ ਕਦਮ.. 

ਲੱਖਾਂ ਰੁਪਏ ਲਾਕੇ ਕੈਨੇਡਾ ਭੇਜੀ ਮੰਗੇਤਰ ਨੇ ਦਿੱਤਾ ਧੋਖਾ,ਮੁੰਡੇ ਨੇ ਚੁੱਕਿਆ ਵੱਡਾ ਕਦਮ.. 

ਹੁਸ਼ਿਆਰਪੁਰ(ਬਿਊਰੋ) : ਪੰਜਾਬ ‘ਚ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਜਿਸ ਕਾਰਨ ਇਸ ਨਾਲ ਜੁੜੇ ਕਈ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਮਾਮਲਾ ਹੁਸ਼ਿਆਰਪੁਰ ਦੇ ਪਿੰਡ ਸਤੌਰ ਤੋਂ ਸਾਹਮਣੇ ਆਇਆ ਹੈ। ਜਿੱਥੇ ਆਈਲੇਟਸ ਕਰਵਾ ਕੇ ਵਿਦੇਸ਼ ਭੇਜੀ ਮੰਗੇਤਰ ਤੋਂ ਧੋਖਾ ਮਿਲਣ ਤੋਂ ਬਾਅਦ ਲੜਕੇ ਵੱਲੋਂ ਖੁਦਕੁਸ਼ੀ ਕਰ ਲਈ। ਲੜਕੇ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਸਦਮੇਂ ਚ ਹਨ।
ਮਿਲੀ ਜਾਣਕਾਰੀ ਮੁਤਾਬਿਕ ਪਿੰਡ ਸਤੌਰ ਦੇ ਰਹਿਣ ਵਾਲੇ ਸੁਖਰਾਜ ਦੀਪ ਦੀ ਸਗਾਈ ਅਮਨਦੀਪ ਨਾਲ ਹੋਈ ਸੀ। ਦੱਸ ਦਈਏ ਕਿ ਅਮਨਦੀਪ ਨੇ ਆਈਲਟਸ ਕੀਤੀ ਹੋਈ ਸੀ ਪਰ ਵਿਦੇਸ਼ ਜਾਣ ਲਈ ਪੈਸੇ ਦੀ ਕਮੀ ਹੋਣ ਕਾਰਨ ਉਸਦਾ ਰਿਸ਼ਤਾ ਸੁਖਰਾਜ ਦੀਪ ਨਾਲ ਕਰਵਾਇਆ ਗਿਆ ਸੀ। ਸਗਾਈ ਤੋਂ ਬਾਅਦ ਸੁਖਰਾਜ ਦੀਪ ਦੇ ਪਰਿਵਾਰਿਕ ਮੈਂਬਰਾਂ ਨੇ ਲੜਕੀ ਨੂੰ ਵਿਦੇਸ਼ ਭੇਜਣ ਦਾ ਸਾਰਾ ਖਰਚਾ ਚੁੱਕਿਆ ਜੋ ਕਿ ਤਕਰੀਬਨ 12 ਲੱਖ ਰੁਪਏ ਦਾ ਸੀ।
ਕੈਨੇਡਾ ਭੇਜਣ ਚ ਵਰਕ ਪਰਮਿਟ ਮਿਲਣ ਤੋਂ ਬਾਅਦ ਗੱਲ ਕੀਤੀ ਬੰਦ
ਦੱਸ ਦਈਏ ਕਿ ਸੁਖਰਾਜ ਅਤੇ ਅਮਨਦੀਪ ਦੀ ਸਗਾਈ ਸਾਲ 2019 ਚ ਹੋਈ ਸੀ ਅਤੇ ਇਸ ਤੋਂ ਬਾਅਦ ਉਹ ਕੈਨੇਡਾ ਚਲੀ ਗਈ। ਕੈਨੇਡਾ ਜਾਣ ਤੋਂ ਬਾਅਦ ਦੋਹਾਂ ਦੀ ਆਪਸ ਚ ਫੋਨ ’ਤੇ ਗੱਲਬਾਤ ਹੁੰਦੀ ਰਹੀ ਉੱਥੇ ਜਦੋ ਉਸਨੂੰ ਆਪਣੇ ਕੰਮ ਦਾ ਵਰਕ ਪਰਮਿਟ ਮਿਲ ਗਿਆ ਤਾਂ ਲੜਕੀ ਨੇ ਲੜਕੇ ਨਾਲ ਗੱਲ ਕਰਨੀ ਬੰਦ ਕਰ ਦਿੱਤੀ। ਜਿਸ ਤੋਂ ਬਾਅਦ ਲੜਕਾ ਪਰੇਸ਼ਾਨ ਰਹਿਣ ਲੱਗਾ।
ਲੜਕੀ ਦੇ ਪਰਿਵਾਰ ਨਾਲ ਕੀਤਾ ਸੀ ਸੰਪਰਕ
ਇਸ ਤੋਂ ਬਾਅਦ ਜਦੋ ਲੜਕੇ ਨੇ ਲੜਕੀ ਦੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਉਸ ਨਾਲ ਸਹੀ ਢੰਗ ਨਾਲ ਗੱਲ ਨਹੀਂ ਕੀਤੀ। ਜਿਸ ਨੂੰ ਬਰਦਾਸ਼ਤ ਨਾ ਕਰਦੇ ਹੋਏ ਲੜਕੇ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ
ਫਿਲਹਾਲ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਲੜਕੇ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਪੰਜ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।