Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ ਕਰਨ ਅਪਲਾਈ : ਡਿਪਟੀ ਕਮਿਸ਼ਨਰ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ ਕਰਨ ਅਪਲਾਈ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨ ਕਰਨ ਅਪਲਾਈ : ਡਿਪਟੀ ਕਮਿਸ਼ਨਰ

–ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ’ਚ 30 ਨਵੰਬਰ ਤੱਕ ਭੇਜੇ ਜਾ ਸਕਦੇ ਹਨ ਬਿਨੈ ਪੱਤਰ

–ਪੁਰਸਕਾਰ ਜਿੱਤਣ ਵਾਲੇ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਨਕਦ ਇਨਾਮ 

31 ਅਕਤੂਬਰ : ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨ (ਲੜਕੇ-ਲੜਕੀਆਂ) ਨੂੰ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲ ਤੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ. ਸਭਿਆਚਾਰਕ ਗਤੀਵਿਧੀਆਂ, ਪਰਬਤਰੋਹਣ, ਹਾਈਕਿੰਗ ਟੈ੍ਰਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪੁਰਸਕਾਰ ਸਿਰਫ ਪੰਜਾਬ ਦੇ ਨੌਜਵਾਨਾਂ ਲਈ ਹੈ ਅਤੇ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਤੋਂ ਬਾਅਦ ਵੀ 2 ਸਾਲ ਬਾਅਦ ਇਨ੍ਹਾਂ ਗਤੀਵਿਧੀਆਂ ਨੂੰ ਜਾਰੀ ਰੱਖਣ ਦਾ ਇਛੁੱਕ ਹੋਵੇ ਅਤੇ ਇਹ ਗਤੀਵਿਧੀਆਂ ਸਮਾਜ ਸੇਵਾ ਤੇ ਨੌਜਵਾਨਾਂ ਦੇ ਵਿਕਾਸ ਵਿਚ ਸਹਾਇਕ ਹੋਣੀਆਂ ਚਾਹੀਦੀਆਂ ਹਨ।
ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿਚ ਅਸਲ ਇੱਛਾ ਤੇ ਪ੍ਰਤੀਨਿਧਤਾ ਦੇ ਆਧਾਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਸਬੰਧੀ ਪ੍ਰੋਫਾਰਾਮਾਂ ਵਿਭਾਗ ਦੀ ਵੈਬ ਸਾਈਟ  https://pbsports.punjab.gov.in/pdf/shaheed-e-azam-bhagat-singh.pd   ’ਤੇ ਜਾਂ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੇ ਬਿਨੈ ਪੱਤਰ ਅਤੇ ਪ੍ਰਾਪਤੀਆਂ ਸਬੰਧੀ ਆਪਣਾ ਬਿਨੈ ਪੱਤਰ ਅਤੇ ਪ੍ਰਾਪਤੀਆਂ (ਦਸਤਾਵੇਜ਼) ਦੀ ਫਾਈਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਫ਼ਤਰ ਵਿਚ 30 ਨਵੰਬਰ 2022 ਤੱਕ ਭੇਜ ਸਕਦੇ ਹਨ। ਕਿਸੇ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਮੋਬਾਇਲ ਨੰਬਰ 98158-81016 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।