Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਸ਼ਮੂਲੀਅਤ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਸ਼ਮੂਲੀਅਤ

ਗੜ੍ਹਦੀਵਾਲਾ (ਚੌਧਰੀ) 

7 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਸਜਾਏ ਗਏ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਹ ਨਗਰ ਕੀਰਤਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਹੇਠ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਖ਼ਾਲਸਾ ਸੀਨੀਅਰ ਸੇਕੰਡਰੀ ਸਕੂਲ, ਗੜ੍ਹਦੀਵਾਲਾ ਤੋਂ ਆਰੰਭ ਹੋਇਆ। ਇਸ ਮੌਕੇ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਸਤਿਨਾਮ ਵਾਹਿਗੁਰੂ ਜੀ ਦਾ ਜਾਪ, ਸੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਉਚਾਰਨ ਕਰਦੇ ਹੋਏ ਰੱਬੀ ਮਹਿਮਾ ਦਾ ਗੁਣਗਾਨ ਕੀਤਾ।ਇਸ ਵਿਸ਼ਾਲ ਨਗਰ ਕੀਰਤਨ ਦਾ ਗੜ੍ਹਦੀਵਾਲਾ ਦੀਆਂ ਵੱਖ-ਵੱਖ ਥਾਵਾਂ ’ਤੇ ਪਹੁੰਚਣ ਉਪਰੰਤ ਸਮੂਹ ਸੰਗਤਾਂ ਵਲੋਂ ਬਹੁਤ ਹੀ ਸਤਿਕਾਰ ਨਾਲ ਸਵਾਗਤ ਕੀਤਾ ਗਿਆ। ਇਹ ਨਗਰ ਸ੍ਰੀ ਗਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਨੁੰ ਫੁੱਲਾਂ ਨਾਲ ਸ਼ਿੰਗਾਰਿਆ ਗਿਆ।ਇਹ ਨਗਰ ਕੀਰਤਨ ਸਮੁੱਚੇ ਗੜ੍ਹਦੀਵਾਲਾ ਇਲਾਕੇ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਇਸ ਮੌਕੇ ਪੰਜ ਪਿਆਰਿਆਂ ਤੇ ਪਹੁੰਚੀਆਂ ਸਖਸ਼ੀਅਤਾਂ ਨੁੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਦਾ ਅਤੁੱਟ ਲੰਗਰ ਖ਼ਾਲਸਾ ਸੀਨੀਅਰ ਸੰਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਵਰਤਾਇਆ ਗਿਆ। ਪਿੰ੍ਰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰੁੰ ਸੰਬੋਧਿਤ ਹੁੰਦਿਆਂ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼-ਪੁਰਬ ਨਾਲ ਸੰਬੰਧਿਤ ਨਗਰ ਕੀਰਤਨ, ਗੁਰਮਤਿ ਸਮਾਗਮ ਅਤੇ ਪ੍ਰਭਾਤ ਫੇਰੀਆਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਦਾ ਮੁੱਖ ਮਨੋਰਥ ਤਾਂ ਹੀ ਸਾਰਥਕ ਸਿੱਧ ਹੋ ਸਕਦਾ ਹੈ ਜੇਕਰ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਗੁਰੂ ਸਾਹਿਬਾਨ ਦੀ ਬਾਣੀ ਦਾ ਜਾਪ ਤੇ ਉਚਾਰਨ ਕਰਨ ਦੇ ਨਾਲ-ਨਾਲ ਗੁਰਬਾਣੀ ਦੇ ਦਰਸਾਏ ਮਾਰਗ ਤੇ ਚੱਲਦਿਆਂ ਗੁਰੂ ਸਾਹਿਬਾਨ ਦੇ ਉਪਦੇਸ਼ਾ ਨੂੰ ਆਪਣੇ ਜੀਵਨ ਵਿੱਚ ਉਤਾਰਨ ਦਾ ਯਤਨ ਕਰਨ ਤਾਂ ਜੋ ਗੁਰੂ ਸਾਹਿਬਾਨ ਦੇ ਉਦੇਸ਼ਾ ਅਤੇ ਆਸ਼ਿਆਂ ਨੂੰ ਸੰਪੂਰਨ ਬਣਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ।

error: copy content is like crime its probhihated