Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ(ਅ)ਨੇ ਸਿੱਖਾਂ ਦੇ ਮੁੱਦਿਆਂ ਸਬੰਧੀ ਏ.ਡੀ.ਸੀ.ਜੱਸਲ ਨੂੰ ਦਿੱਤਾ ਮੰਗ ਪੱਤਰ

ਸ਼੍ਰੋਮਣੀ ਅਕਾਲੀ ਦਲ(ਅ)ਨੇ ਸਿੱਖਾਂ ਦੇ ਮੁੱਦਿਆਂ ਸਬੰਧੀ ਏ.ਡੀ.ਸੀ.ਜੱਸਲ ਨੂੰ ਦਿੱਤਾ ਮੰਗ ਪੱਤਰ

ਫਗਵਾੜਾ (ਲਾਲੀ ਦਾਦਰ )

12 ਦਸੰਬਰ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰੀ ਮੈਂਬਰ ਤੇ ਪਿੰਡ ਨਾਰਗੰਸ਼ਾਹਪੁਰ ਦੇ ਸਰਪੰਚ ਜਥੇਦਾਰ ਰਜਿੰਦਰ ਸਿੰਘ ਫੌਜੀ ਵੱਲੋਂ ਰਾਸ਼ਟਰਪਤੀ ਦੇ ਨਾਮ ਇਕ ਮੰਗ ਪੱਤਰ ਏ. ਡੀ. ਸੀ. ਡਾ.ਨੱਯਨ ਜੱਸਲ ਰਾਂਹੀ ਭੇਜਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਰਜਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਸਿੱਖਾਂ ਦੇ ਮੁੱਖ ਮੁਦਿੱਆਂ, ਸਜਾਵਾਂ ਪੂਰੀਆਂ ਹੋ ਜਾਣ ਤੋਂ ਬਾਅਦ ਵੀ ਜੇਲਾਂ ਵਿੱਚ ਡੱਕੇ ਗਏ ਸਿੰਘਾਂ ਨੂੰ ਰਿਹਾ ਕਰਵਾਉਣ,ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਬੇਅਦਬੀ ਦਾ ਇਨਸਾਫ ਦੁਆਉਣ ਲਈ ਇਕ ਮੰਗ ਪੱਤਰ ਏ. ਡੀ. ਸੀ. ਫਗਵਾੜਾ ਦੇ ਜਰੀਏ ਰਾਸ਼ਟਰਪਤੀ ਦੇ ਨਾਮ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ 11 ਸਾਲ ਬੀਤ ਜਾਣ ਤੋਂ ਬਾਅਦ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਰੁਕਾਵਟ ਪੈਦਾ ਕੀਤੀ ਜਾ ਰਹੀ ਹੈ , ਚੋਣਾਂ ਨਾ ਹੋਣ ਦੇਣ ਲਈ ਕੋਝੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਸਿੱਖਾਂ ਦੇ ਹੱਕਾਂ ´ਤੇ ਵੱਜ ਰਹੇ ਡਾਕਿਆਂ ਨੂੰ ਰੋਕਣ ਲਈ ਦੇਸ਼ ਦੀ ਰਾਸ਼ਟਰਪਤੀ ਨੂੰ ਮੰਗ ਪੱਤਰ ਲਿਖਕੇ ਜਲਦ ਨਿਪਟਾਉਣ ਦੀ ਪੁਰਜੋਰ ਅਪੀਲ ਕੀਤੀ ਗਈ ਹੈ।ਇਸ ਮੌਕੇ ਰੇਸ਼ਮ ਸਿੰਘ ਪੱਪੀ,ਨਰਿੰਦਰ ਸਿੰਘ ਸੈਣੀ,ਗੁਰਚਰਨ ਸਿੰਘ,ਮੋਮਨੀ ਸਿੰਘ,ਬੀਬੀ ਸੁਖਜੀਤ ਕੌਰ ਭਬਿਆਣਾ,ਬੀਬੀ ਰਵਿੰਦਰ ਕੌਰ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ ।