Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਘੁਮਾਣ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ ਵੰਡੇ

ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਘੁਮਾਣ ਵਿਖੇ ਦਿਵਿਆਂਗਜਨਾਂ ਨੂੰ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ ਵੰਡੇ

ਬਟਾਲਾ, 6 ਜਨਵਰੀ (   ਅਵਿਨਾਸ਼ ਸ਼ਰਮਾ ) – ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ, ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਵੱਲੋਂ ਅੱਜ ਘੁਮਾਣ ਵਿਖੇ ਐਡਿੱਪ ਅਤੇ ਐਮ.ਪੀ.ਲੈਡ ਯੋਜਨਾ ਦੇ ਅੰਤਰਗਤ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਦੀ ਧਰਮਪਤਨੀ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਬਲਰਾਜ ਸਿੰਘ, ਸ. ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਨਾਇਬ ਤਹਿਸੀਲਦਾਰ ਸ੍ਰੀ ਰਤਨਜੀਤ ਖੁੱਲਰ, ਰਾਜੀਵ ਠਾਕੁਰ, ਸਕੱਤਰ ਰੈਡ ਕਰਾਸ ਸੁਸਾਇਟੀ ਗੁਰਦਾਸਪੁਰ, ਸੀ.ਡੀ.ਪੀ.ਓ. ਕੰਵਲਜੀਤ ਕੌਰ, ਸਾਬਕਾ ਮੇਅਰ ਫਗਵਾੜਾ ਸ੍ਰੀ ਅਰੁਨ ਖੋਸਲਾ, ਜਤਿੰਦਰ ਕਲਿਆਣ, ਅਵਤਾਰ ਸਿੰਘ ਮੰਡ, ਬਲਜਿੰਦਰ ਸਿੰਘ ਦਕੋਹਾ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜ਼ਰ ਸਨ।

ਅੱਜ ਦੇ ਇਸ ਕੈਂਪ ਵਿੱਚ ਐਮ.ਪੀ.ਲੈਡ ਯੋਜਨਾ ਦੇ ਅੰਤਰਗਤ 7 ਲੱਖ ਰੁਪਏ ਦੀ ਰਾਸ਼ੀ ਨਾਲ ਲੋੜਵੰਦਾਂ ਨੂੰ ਮੁਫ਼ਤ ਮੋਟਰਾਇਜ਼ਡ ਟ੍ਰਾਈਸਾਇਕਲ, ਵੀਲ੍ਹ ਚੇਅਰ ਅਤੇ ਸੁਣਨ ਵਾਲੀਆਂ ਮਸ਼ੀਨਾਂ ਵੰਡੀਆਂ ਗਈਆਂ। ਕੈਂਪ ਦੌਰਾਨ ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਕ ਉਪਕਰਣ ਦੇਣ ਮੌਕੇ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੇ ਕਿਹਾ ਕਿ ਸਰਕਾਰ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਵਿਸ਼ੇਸ਼ ਲੋੜਾਂ ਵਾਲਾ ਵਿਅਕਤੀ ਅਜਿਹੇ ਉਪਕਰਣ ਤੋਂ ਵਾਂਝਾ ਨਾ ਰਹੇ, ਜਿਸ ਨਾਲ ਉਸ ਦੀ ਜ਼ਿੰਦਗੀ ਕੁਝ ਸੁਖਾਲੀ ਹੋ ਸਕਦੀ ਹੋਵੇ। ਉਨਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਇਹ ਸਾਰੇ ਉਪਕਰਣ ਮੁਫ਼ਤ ਦਿੱਤੇ ਜਾ ਰਹੇ ਹਨ। ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੇ ਕਿਹਾ ਕਿ ਸਮਾਜ ਨੂੰ ਵੀ ਦਿਵਿਆਂਗਜਨਾਂ ਨੂੰ ਸਤਿਕਾਰ, ਆਦਰ ਭਾਵ ਅਤੇ ਅੱਗੇ ਵੱਧਣ ਦੇ ਮੌਕੇ ਦੇਣੇ ਚਾਹੀਦੇ ਹਨ ਤਾਂ ਜੋ ਕੋਈ ਵੀ ਦਿਵਿਆਂਗ ਆਪਣੇ ਆਪ ਨੂੰ ਘੱਟ ਨਾ ਸਮਝੇ।

ਇਸ ਤੋਂ ਪਹਿਲਾਂ ਸ੍ਰੀਮਤੀ ਅਨੀਤਾ ਸੋਮਪ੍ਰਕਾਸ਼ ਨੇ ਸ੍ਰੀ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਦਰਬਾਰ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ।