Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਮੂਹਿਕ ਵਿਆਹ ਸਮਾਗਮ ‘ਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣਗੇ ਕੈਬਿਨੇਟ ਮੰਤਰੀ ਬ੍ਰਹਮਸ਼ੰਕਰ ਜਿੰਪਾ

ਸਮੂਹਿਕ ਵਿਆਹ ਸਮਾਗਮ ‘ਚ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣਗੇ ਕੈਬਿਨੇਟ ਮੰਤਰੀ ਬ੍ਰਹਮਸ਼ੰਕਰ ਜਿੰਪਾ

ਫਗਵਾੜਾ (ਲਾਲੀ ਦਾਦਰ )

* ਸਕੂਲੀ ਵਿਦਿਆਰਥੀਆਂ ਨੂੰ ਸਾਇਕਲ ਵੀ ਦਿੱਤੇ ਜਾਣਗੇ – ਸੁਖਵਿੰਦਰ ਸਿੰਘ

29 ਨਵੰਬਰ : ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਵਲੋਂ 4 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਵਿਖੇ ਕਰਵਾਏ ਜਾ ਰਹੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਸਭਾ ਵਲੋਂ ਕੈਬਿਨੇਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਸੱਦਾ ਪੱਤਰ ਦਿੱਤਾ ਗਿਆ। ਇਸ ਦੌਰਾਨ ਸਭਾ ਦੇ ਵਫਦ ਵਿਚ ਸ਼ਾਮਲ ਸੀਨੀਅਰ ਆਪ ਆਗੂ ਸੰਤੋਸ਼ ਕੁਮਾਰ ਗੋਗੀ ਨੇ ਕੈਬਿਨੇਟ ਮੰਤਰੀ ਨੂੰ ਦੱਸਿਆ ਕਿ ਸਭਾ ਵਲੋਂ ਹਰ ਸਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ਵਿਆਹ ਸਮਾਗਮ ਵੱਡੀ ਪੱਧਰ ਤੇ ਆਯੋਜਿਤ ਕੀਤਾ ਜਾਂਦਾ ਹੈ। ਕੈਬਿਨੇਟ ਮੰਤਰੀ ਜਿੰਪਾ ਨੇ ਸਭਾ ਦੇ ਇਸ ਉਪਰਾਲੇ ਦੀ ਨਾ ਸਿਰਫ ਸ਼ਲਾਘਾ ਕੀਤੀ ਬਲਕਿ ਭਰੋਸਾ ਦਿੱਤਾ ਕਿ ਉਹ ਨਵ-ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦੇਣ ਲਈ ਜਰੂਰ ਪਹੁੰਚਣਗੇ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਦੇ ਸਮੂਹਿਕ ਵਿਆਹ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਸਾਇਕਲ ਵੀ ਵੰਡੇ ਜਾਣਗੇ। ਸਮਾਗਮ ਤੋਂ ਬਾਅਦ 6 ਦਸੰਬਰ ਦਿਨ ਮੰਗਲਵਾਰ ਨੂੰ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਲਈ ਖੇੜਾ ਰੋਡ ਫਗਵਾੜਾ ਵਿਖੇ ਮਹਾਮਾਈ ਦੀ ਚੋਂਕੀ ਕਰਵਾਈ ਜਾਵੇਗੀ। ਇਸ ਮੌਕੇ ਹੁਸਨ ਲਾਲ ਜਨਰਲ ਮੈਨੇਜਰ ਜੇਸੀਟੀ, ਪੰਜਾਬੀ ਗਾਇਕ ਗੁਰਦੀਪ ਸਿੰਘ, ਰਵਿੰਦਰ ਸਿੰਘ ਰਾਏ ਮੀਤ ਪ੍ਰਧਾਨ, ਜਗਜੀਤ ਸਿੰਘ ਸੇਠ, ਡਾ. ਵਿਜੇ ਕੁਮਾਰ ਜਨਰਲ ਸਕੱਤਰ, ਡਾ. ਕੁਲਦੀਪ ਸਿੰਘ ਖਜਾਨਚੀ, ਆਰ.ਪੀ ਸ਼ਰਮਾ, ਉਂਕਾਰ ਜਗਦੇਵ, ਡਾ. ਨਰੇਸ਼ ਬਿੱਟੂ, ਰਾਕੇਸ਼ ਕੋਛੜ, ਨਰਿੰਦਰ ਸੈਣੀ, ਰਮੇਸ਼ ਧੀਰ, ਅਨੂਪ ਦੁੱਗਲ, ਸੁਰਿੰਦਰ ਬੱਧਣ, ਰਾਜ ਕੁਮਾਰ ਬਸਰਾ, ਸਾਹਿਬਜੀਤ ਸਾਬੀ, ਜਸ਼ਨ ਮਹਿਰਾ, ਰਾਜ ਕੁਮਾਰ, ਮਨਦੀਪ ਬਾਸੀ, ਸ਼ਿਵ ਕੁਮਾਰ, ਅਸ਼ੋਕ ਸ਼ਰਮਾ, ਜੁਗਰਾਜ ਸਿੰਘ, ਹਰਵਿੰਦਰ ਸਿੰਘ, ਜਸਪਾਲ ਚੀਮਾ, ਮੈਡਮ ਪੂਜਾ ਸੈਣੀ, ਮੈਡਮ ਸੁਖਜੀਤ ਕੌਰ, ਮੈਡਮ ਤਨੁ, ਸਿਮਰਨਜੀਤ ਕੌਰ, ਹਰਮੀਤ ਕੌਰ, ਨੀਤੂ ਗੁਡਿੰਗ, ਗੁਰਪ੍ਰੀਤ ਕੌਰ, ਅਮਰਜੀਤ ਕੌਰ, ਮੀਨਾਕਸ਼ੀ ਸਧਾਣਾ, ਰੇਖਾ, ਮਧੁਬਾਲਾ, ਜਾਸਮੀਨ, ਸੋਨਮ, ਪ੍ਰੀਆ, ਕਮਲਜੀਤ, ਰੀਨਾ, ਖੁਸ਼ਬੂ, ਦੀਪਿਕਾ ਚਾਵਲਾ, ਸੁਖਵਿੰਦਰ ਕੌਰ, ਰਿਤਿਕਾ, ਨੇਹਾ, ਸ਼ਾਂਤੀ, ਹਰਮੀਤ ਕੌਰ, ਹਰਕੋਮਲ, ਅਪਰਨਾ, ਸੰਧਿਆਂ, ਹੁਸਨਿਆਰਾ, ਸੋਨੀਆ ਆਦਿ ਹਾਜਰ ਸਨ।