Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸਰਕਾਰੀ ਅਧਿਕਾਰੀ ਜਾਂ ਕਰਚਮਚਾਰੀ ਰਿਸ਼ਵਤ ਦੀ ਮੰਗ ਕਰੇ ਤਾਂ ਵਿਜੀਲੈਂਸ ਬਿਊਰੋ ਨੂੰ ਕਰੋ ਸੂਚਿਤ

ਸਰਕਾਰੀ ਅਧਿਕਾਰੀ ਜਾਂ ਕਰਚਮਚਾਰੀ ਰਿਸ਼ਵਤ ਦੀ ਮੰਗ ਕਰੇ ਤਾਂ ਵਿਜੀਲੈਂਸ ਬਿਊਰੋ ਨੂੰ ਕਰੋ ਸੂਚਿਤ

ਦਸੂਹਾ / ਹੁਸ਼ਿਆਰਪੁਰ(ਚੌਧਰੀ) 

ਸਰਕਾਰੀ ਅਧਿਕਾਰੀ ਜਾਂ ਕਰਚਮਚਾਰੀ ਰਿਸ਼ਵਤ ਦੀ ਮੰਗ ਕਰੇ ਤਾਂ ਵਿਜੀਲੈਂਸ ਬਿਊਰੋ ਨੂੰ ਕਰੋ ਸੂਚਿਤ

–ਵਿਜਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸਹਾਰਾ ਕੰਪਲੈਕਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਦਸੂਹਾ ਵਿਖੇ ਜਾਗਰੂਕਤਾ ਸੈਮੀਨਾਰ

–ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਤੇ ਹੋਰਨਾਂ ਸ਼ਖਸੀਅਤਾਂ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਕੀਤਾ ਜਾਗਰੂਕ

3 ਨਵੰਬਰ : ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ‘ਭ੍ਰਿਸ਼ਟਾਚਾਰ ਮੁਕਤ ਭਾਰਤ-ਵਿਕਸਿਤ ਭਾਰਤ’ਥੀਮ ਤਹਿਤ ਅੱਜ ਸਹਾਰਾ ਕੰਪਲੈਕਸ ਦਸੂਹਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮਿਨ ਦਸੂਹਾ ਵਿਖੇ ਸੈਮੀਨਾਰ ਕਰਵਾਏ ਗਏ। ਸਹਾਰਾ ਕੰਪਲੈਕਸ ਵਿਖੇ ਡੀ. ਐਸ. ਪੀ ਵਿਜੀਲੈਂਸ ਯੂਨਿਟ ਹੁਸ਼ਿਆਰਪੁਰ ਮਨੀਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਸੈਮੀਨਾਰ ਵਿਚ ਬਲਾਕ ਦਸੂਹਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਕਰੀਬ 200 ਪੰਚਾਂ-ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਹੋਰਨਾਂ ਪਤਵੰਤਿਆਂ ਨੇ ਭਾਗ ਲਿਆ। ਸੈਮੀਨਾਰ ਵਿਚ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜਗਮੋਹਨ ਸਿੰਘ ਘੁੰਮਣ, ਐਸ. ਐਮ. ਓ ਡਾ. ਲਖਬੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਤੇ ਡਾ. ਲਖਬੀਰ ਸਿੰਘ ਨੇ ਵਿਜੀਲੈਂਸ ਦੇ ਕੰਮਕਾਜ਼ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਵਿਸ਼ਿਆਂ ’ਤੇ ਹਾਜ਼ੀਰਨ ਨੂੰ ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕਰਕੇ ਉਸ ਨੂੰ ਰੰਗੇ ਹੱਥੀਂ ਗ੍ਰਿਫ੍ਰਤਾਰ ਕਰਵਾ ਸਕਦੇ ਹਨ। ਡੀ. ਐਸ. ਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਇਸ ਮੌਕੇ ਸੱਦਾ ਦਿੱਤਾ ਕਿ ਸਮਾਜ ਵਿਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿਜੀਲੈਂਸ ਵਿਭਾਗ ਦਾ ਸਹਿਯੋਗ ਕੀਤਾ ਜਾਵੇ।
ਉਕਤ ਸੈਮੀਨਾਰ ਤੋਂ ਬਾਅਦ ਡੀ. ਐਸ. ਪੀ ਵਿਜੀਲੈਂਸ ਮਨੀਸ਼ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵਿਮਿਨ ਦਸੂਹਾ ਵਿਖੇ ਕਰਵਾਏ ਜਾਗਰੂਕਤਾ ਸੈਮੀਨਾਰ ਵਿਚ ਕਾਲਜ ਦੀ ਪ੍ਰਿੰਸੀਪਲ ਨਰਿੰਦਰ ਕੌਰ ਘੁੰਮਣ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ, ਸਮੂਹ ਸਟਾਫ ਤੋਂ ਇਲਾਵਾ 200 ਵਿਦਿਆਰਥਣਾਂ ਨੇ ਸ਼ਿਰਕਤ ਕੀਤੀ। ਸੈਮੀਨਾਰ ਵਿਚ ਐਸ. ਐਮ. ਓ ਡਾ. ਲਖਵੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਿਨ੍ਹਾਂ ਨੇ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥਣਾਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਜਾਗਰੂਕ ਕੀਤਾ। ਡੀ. ਐਸ. ਪੀ ਵਿਜੀਲੈਂਸ ਮਨੀਸ਼ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੇ ਅਧਿਕਾਰਾਂ ਦੀ ਗ਼ਲਤ ਵਰਤੋਂ ਕਰਦਿਆਂ ਕਿਸੇ ਵਿਅਕਤੀ ਜਾਂ ਸੰਸਥਾ ਨੂੰ ਨਿੱਜੀ ਜਾਂ ਵਿੱਤੀ ਲਾਭ ਪਹੁੰਚਾਉਂਦਾ ਹੈ ਤਾਂ ਇਹ ਵੀ ਸਜ਼ਾਯੋਗ ਅਪਰਾਧ ਹੈ। ਇਸ ਤੋਂ ਇਲਾਵਾ ਕੋਈ ਸਰਕਾਰੀ ਕਰਮਚਾਰੀ ਆਪਣੇ ਅਹੁਦੇ ਦਾ ਦੁਰਉਪਯੋਗ ਕਰਦਿਆਂ ਸਰਕਾਰੀ ਫੰਡਾਂ ਵਿਚ ਕੋਈ ਘੁਟਾਲਾ ਕਰਕੇ ਜਾਂ ਚਲਾਕੀ ਨਾਲ ਭ੍ਰਿਸ਼ਟਾਚਾਰ ਕਰਕੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਦੇ ਨਾਂਅ ’ਤੇ ਕੋਈ ਬੇਨਾਮੀ ਜਾਇਦਾਦ ਦੀ ਖ਼ਰੀਦ ਕਰਦਾ ਹੈ, ਤਾਂ ਕੋਈ ਵੀ ਵਿਅਕਤੀ ਇਸ ਸਬੰਧੀ ਸੂਚਨਾ ਵਿਜੀਲੈਂਸ ਵਿਭਾਗ ਨੂੰ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ 1800-1800-100 ਅਤੇ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਕੀਤੇ ਗਏ  ਐਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ’ਤੇ ਕਰ ਸਕਦਾ ਹੈ।