Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਅਧਿਕਾਰੀ – ਵਿਸ਼ੇਸ਼ ਸਾਰੰਗਲ

ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਅਧਿਕਾਰੀ – ਵਿਸ਼ੇਸ਼ ਸਾਰੰਗਲ

ਫਗਵਾੜਾ (ਲਾਲੀ ਦਾਦਰ )

* ਡਿਪਟੀ ਕਮਿਸ਼ਨਰ ਨੇ ਪਿੰਡਾਂ ’ਚ ਜਾਰੀ ਵਿਕਾਸ ਕਾਰਜਾਂ ਦਾ ਲਿਆ ਜਾਇਜਾ

* ਮਾਣਕਾਂ ਪੰਚਾਇਤ ਦੀ ਕੀਤੀ ਖਾਸ ਤੌਰ ਤੇ ਸ਼ਲਾਘਾ

2 ਦਸੰਬਰ :  ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫਗਵਾੜਾ ਬਲਾਕ ਤਹਿਤ ਪਿੰਡਾਂ ਅੰਦਰ ਜਾਰੀ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਉਹਨਾਂ ਦੇ ਨਾਲ ਐਸ.ਡੀ.ਐਮ. ਅਮਰਜੀਤ ਸਿੰਘ, ਬੀ.ਡੀ.ਪੀ.ਓ. ਰਾਜੇਸ਼ ਚੱਢਾ ਅਤੇ ਤਹਿਸੀਲਦਾਰ ਪਵਨ ਕੁਮਾਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 18 ਨਵੰਬਰ ਤੋਂ ਜ਼ਿਲ੍ਹੇ ਦੇ ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਲਾਕ ਨਡਾਲਾ ਅਤੇ ਢਿਲਵਾਂ ਤੋਂ ਸ਼ੁਰੂ ਕੀਤੀ ਗਈ ਸੀ। ਪਿੰਡ ਮਾਣਕ ਵਿਖੇ ਡਿਪਟੀ ਕਮਿਸ਼ਨਰ ਨੇ ਕੰਕਰੀਟ ਦੀਆਂ ਸੜਕਾਂ, ਗਲੀਆਂ, ਪਾਰਕ, ਸੱਥਾਂ, ਵਾਟਰ ਸਪਲਾਈ, ਸੀਵਰੇਜ਼, ਸਟੇਡੀਅਮ, ਸੇਵਾ ਕੇਂਦਰ ਦੇ ਕੰਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਵੀ ਸੁਣਿਆ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਹੀ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਪਿੰਡ ਮਾਣਕਾਂ ਪੰਚਾਇਤ ਦੀ ਖਾਸ ਤੌਰ ਤੇ ਸ਼ਲਾਘਾ ਕੀਤੀ। ਇਸ ਦੌਰਾਨ ਉਹਨਾਂ ਪਿੰਡ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ ਤੇ ਖੁੱਦ ਖਾਣਾ ਖਾ ਮਿਡ ਡੇ ਮੀਲ ਦੀ ਗੁਣਵਤਾ ਚੈਕ ਕੀਤੀ। ਨਾਲ ਹੀ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ । ਡਿਪਟੀ ਕਮਿਸ਼ਨਰ ਵਲੋਂ ਬੁਨਿਆਦੀ ਢਾਂਚਾ ਵਿਕਾਸ ਬੋਰਡ ਪੰਜਾਬ, ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ ਮੁਹਿੰਮ 1 ਅਤੇ 2 ਦੌਰਾਨ ਜਾਰੀ ਹੋਏ ਫੰਡਾਂ ਨਾਲ ਮੁਕੰਮਲ ਕੀਤੇ ਵਿਕਾਸ ਕੰਮਾਂ ਦਾ ਨਰੀਖਣ ਕੀਤਾ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਪਿੰਡਾਂ ਵਿਚ ਚਲ ਰਹੇ ਵਿਕਾਸ ਕਾਰਜ਼ਾਂ ਨੂੰ ਸੀ.ਐਸ.ਆਰ “ਕਾਮਨ ਸ਼ਡਿਊਲ ਆਫ਼ ਰੇਟ” ਤਹਿਤ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹਰ ਹਫ਼ਤੇ ਵਿਕਾਸ ਕੰਮਾਂ ਦਾ ਮੌਕੇ ਤੇ ਜਾ ਕੇ ਨਿਰੀਖਣ ਕਰਨ ਤਾਂ ਜੋ ਅਲਾਟ ਕੀਤੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜ਼ਾਂ ਵਿਚ ਫ਼ੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤ ਵਰਤੋਂ ਤੇ ਪੂਰੀ ਨਿਗਰਾਨੀ ਰੱਖਣ ਤਾਂ ਜੋ ਲੋਕਾਂ ਦੀ ਭਲਾਈ ਲਈ ਆਏ ਪੈਸੇ ਨੂੰ ਸਹੀ ਤਰੀਕੇ ਨਾਲ ਖਰਚ ਕੀਤਾ ਜਾ ਸਕੇ। ਉਨ੍ਹਾਂ ਬੀ.ਡੀ.ਪੀ.ਓ ਦਫ਼ਤਰ ਫ਼ਗਵਾੜਾ ਨੂੰ ਪ੍ਰਾਪਤ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਪ੍ਰਾਪਤ ਗ੍ਰਾਂਟਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਪੰਚ ਬੀਬੀ ਅਮਰਜੀਤ ਕੌਰ ਦੀ ਅਗਵਾਈ ਹੇਠ ਮਾਣਕ ਦੀ ਪੰਚਾਇਤ ਨੇ ਡੀ.ਸੀ. ਵਿਸ਼ੇਸ਼ ਸਾਰੰਗਲ ਤੇ ਹੋਰਨਾਂ ਅਧਿਕਾਰੀਆਂ ਨੂੰ ਸਨਮਾਨਤ ਕੀਤਾ। ਇਸ ਦੌਰਾਨ ਪਿੰਡ ਦੇ ਵਿਕਾਸ ਨਾਲ ਸਬੰਧਤ ਵਿਚਾਰ ਚਰਚਾ ਵੀ ਸਰਕਾਰੀ ਅਧਿਕਾਰੀਆਂ ਨਾਲ ਕੀਤੀ ਗਈ। ਇਸ ਮੌਕੇ ਏ.ਪੀ.ਓ. ਸੁਰਿੰਦਰ ਪਾਲ ਸਿੰਘ, ਸੁਲੱਖਣ ਸਿੰਘ ਟੀ.ਸੀ., ਜਸਕਰਨ ਵਰਮਾ ਟੀ.ਏ., ਜੇ.ਈ. ਅਮਨਦੀਪ ਕੁਮਾਰ, ਪੰਚਾਇਤ ਸਕੱਤਰ ਦਲਬੀਰ ਸਿੰਘ, ਮਲਕੀਤ ਸਿੰਘ, ਜੀ.ਆਰ.ਐਸ. ਰਮਨਦੀਪ ਕੁਮਾਰੀ, ਤਲਵਿੰਦਰ ਸਿੰਘ ਭੁੱਲਰ ਤੋਂ ਇਲਾਵਾ ਗੁਰਦਿਆਲ ਸਿੰਘ, ਕਾਲਾ, ਗੁਰਦੀਪ ਸਿੰਘ ਦੀਪੂ, ਹਰਵਿੰਦਰ ਸਿੰਘ ਲੱਕੀ, ਬਲਵੀਰ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ ਅਤੇ ਭੁਪਿੰਦਰ ਸਿੰਘ ਆਦਿ ਹਾਜਰ ਸਨ।
ਤਸਵੀਰ ਕੈਪਸ਼ਨ – ਫਗਵਾੜਾ ਦੇ ਪਿੰਡ ਮਾਣਕ ਵਿਖੇ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ।