Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਸਕੂਲਾਂ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਾਰੀਆਂ ਜ਼ਰੂਰੀ ਸੁਵਿਧਾਵਾਂ : ਬ੍ਰਮ ਸ਼ੰਕਰ ਜਿੰਪਾ

ਸਰਕਾਰੀ ਸਕੂਲਾਂ ’ਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਾਰੀਆਂ ਜ਼ਰੂਰੀ ਸੁਵਿਧਾਵਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਨੇ ਬਾਲ ਦਿਵਸ ਮੌਕੇੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਬਾਲ ਪ੍ਰਤਿਭਾ ਮੇਲੇ ’ਚ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਅਤੇ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ

14 ਨਵੰਬਰ : ਕੈਬਨਿਟ ਮੰਤਰੀ  ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ  ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋ-ਐਡ ਸਕੂਲ ਹੁਸ਼ਿਆਰਪੁਰ ਵਿਚ ਬਾਲ ਦਿਵਸ ’ਤੇ ਆਯੋਜਿਤ ਬਾਲ ਪ੍ਰਤਿਭਾ ਮੇਲੇ ਦੇ ਉਦਘਾਟਨ ਤੋਂ ਬਾਅਦ ਵਿਦਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਵ-ਨਿਯੁਕਤ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਖੇਡ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ ਲਈ  ਸਹੁੰ ਚੁਕਾਉਂਦੇ ਹੋਏ ਇਸ ਤੋਂ ਦੂਰੀ ਬਣਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਲੋਂ ਕਰਵਾਏ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਮੈਗਜ਼ੀਨ ‘ਉਡਾਰੀਆਂ’ ਵੀ ਰਿਲੀਜ਼ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਅਸ਼ਵਨੀ ਦੱਤਾ ਨੇ ਸਮੂਹ ਸਟਾਫ਼ ਵਲੋਂ ਕੈਬਨਿਟ ਮੰਤਰੀ ਨੂੰ ਸਨਮਾਨ ਚਿੰਨ ਭੇਟ ਕੀਤਾ। ਇਸ ਮੌਕੇ ਸਮਾਜ ਸੇਵੀ ਆਗਿਆ ਪਾਲ ਸਾਹਨੀ,ਰਜਿੰਦਰ ਸ਼ਰਮਾ,ਟੀ.ਸੀ.   ਸ਼ਰਮਾ,ਵਰਿੰਦਰ ਵੈਦ,ਮਨੀਸ਼ ਕੁਮਾਰ,ਸੁਰਜੀਤ ਕੁਮਾਰ, ਸੀਮਾ ਸੈਣੀ, ਪ੍ਰਵੀਨ ਕੁਮਾਰੀ, ਸਵਿਤਾ ਦੇਵੀ, ਰੌਸ਼ਨ ਲਾਲ, ਮਨਪ੍ਰੀਤ ਸਿੰਘ, ਤਜਿੰਦਰ ਸਿੰਘ,ਰਵੀ ਕੁਮਾਰ,ਜਤਿੰਦਰ ਸਿੰਘ, ਹਰਕੰਵਲ ਸਿੰਘ, ਨਿਰਦੇਸ਼ ਸਿੰਘ, ਹਰਪ੍ਰੀਤ ਕੌਰ ਵੀ ਮੌਜੂਦ ਸਨ।