Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਰਕਾਰੀ ਹਾਈ ਸਕੂਲ ਮੇਹਟਾਂ ਵਿਖੇ ਕਰਵਾਇਆ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿੱਤਕ ਪ੍ਰੋਗਰਾਮ

ਸਰਕਾਰੀ ਹਾਈ ਸਕੂਲ ਮੇਹਟਾਂ ਵਿਖੇ ਕਰਵਾਇਆ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿੱਤਕ ਪ੍ਰੋਗਰਾਮ

ਫਗਵਾੜਾ(ਲਾਲੀ ਦਾਦਰ )

ਸੁਖਦੇਵ ਸਿੰਘ ਗੰਢਵਾਂ ਨੇ ਕਵਿਤਾਵਾਂ ਰਾਹੀਂ ਵਿਦਿਆਰਥੀਆਂ ਨੂੰ ਕੀਲਿਆ

22 ਦਸੰਬਰ :  ਸਰਕਾਰੀ ਹਾਈ ਸਕੂਲ ਮੇਹਟਾਂ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿੱਤਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਪ੍ਰਸਿੱਧ ਪੰਜਾਬੀ ਕਵੀ ਸੁਖਦੇਵ ਸਿੰਘ ਗੰਢਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਹਨਾਂ ਦੇ ਨਾਲ ਅੰਤਰ ਰਾਸ਼ਟਰੀ ਕਵੀ ਡਾ. ਮਨੋਜ ਫਗਵਾੜਵੀ ਵੀ ਮੋਜੂਦ ਰਹੇ। ਸੁਖਦੇਵ ਸਿੰਘ ਗੰਢਵਾਂ ਨੇ ਪੰਜਾਬੀ ਮਾਂ ਬੋਲੀ, ਧੀਆਂ ਦੀ ਸਿੱਖਿਆ, ਨਸ਼ੇ ਤੇ ਦੇਸ਼ ਭਗਤੀ ਨਾਲ ਸਬੰਧਤ ਰਚਨਾਵਾਂ ਪੇਸ਼ ਕਰਕੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਦੀ ਵਾਹਵਾਹੀ ਖੱਟੀ। ਡਾ. ਮਨੋਜ ਫਗਵਾੜਵੀ ਨੇ ਵੀ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਅਤੇ ਕਿਹਾ ਕਿ ਇਹ ਰਚਨਾਵਾਂ ਵਿਦਿਆਰਥੀਆਂ ਨੂੰ ਬੁਰਾਈਆਂ ਤੇ ਕੁਰੀਤੀਆਂ ਤੋਂ ਦੂਰ ਰਹਿਣ ਲਈ ਪ੍ਰੇਰਣਾ ਦੇਣਗੀਆਂ। ਸਕੂਲ ਦੀ ਮੁੱਖ ਅਧਿਆਪਿਕਾ ਸ੍ਰੀਮਤੀ ਰਣਜੀਤ ਕੌਰ ਨੇ ਉੱਘੇ ਕਵੀਆਂ ਦਾ ਸਕੂਲ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਸ੍ਰੀਮਤੀ ਜਸਵਿੰਦਰ ਕੌਰ, ਜੁਗਿੰਦਰ ਪਾਲ, ਗੁਰਪਾਲ ਸਿੰਘ, ਸ੍ਰੀਮਤੀ ਸੁਨੀਤਾ, ਜਸਵਿੰਦਰ ਕੌਰ ਚਾਵਲਾ, ਕਰੁਣਾ, ਰਾਕੇਸ਼ ਕੁਮਾਰ ਸੇਠੀ ਤੋਂ ਇਲਾਵਾ ਸਕੂਲ ਦੇ ਸਮੂਹ ਵਿਦਿਆਰਥੀ ਹਾਜਰ ਸਨ।