Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 299ਵਾ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅੱਡਾ ਚੌਕੀਮਾਨ ਨੇ ਹਾਜ਼ਰੀ ਭਰੀ

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 299ਵਾ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅੱਡਾ ਚੌਕੀਮਾਨ ਨੇ ਹਾਜ਼ਰੀ ਭਰੀ

ਹੁਸ਼ਿਆਰਪੁਰ / ਸਰਾਭਾ (ਤਰਸੇਮ ਦੀਵਾਨਾ )

ਪ੍ਰਧਾਨ ਮੰਤਰੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਹੋਣ ਤੇ ਵਾਅਦਾ ਵਫਾ ਨਹੀਂ ਹੋਇਆ : ਮਾਸਟਰ ਚੌਂਕੀਮਾਨ/ ਸਰਾਭਾ

17 ਦਸੰਬਰ : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 299ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਦਸਮੇਸ਼ ਕਿਸਾਨ ਮਜਦੂਰ ਯੁਨੀਅਨ ਅੱਡਾ ਚੌਕੀਮਾਨ ਦੇ ਆਗੂ ਮਾਸਟਰ ਆਤਮਾ ਸਿੰਘ ਚੌਕੀਮਾਨ, ਹਰਬੰਸ ਸਿੰਘ ਚੌਂਕੀਮਾਨ, ਸੁਦਾਗਰ ਸਿੰਘ ਚੌਂਕੀਮਾਨ,ਜਸਕਰਨ ਸਿੰਘ ਚੌਕੀਮਾਨ ਆਦਿ ਬਲਦੇਵ ਸਿੰਘ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅੱਡਾ ਚੌਕੀਮਾਨ ਖਜ਼ਾਨਚੀ ਮਾਸਟਰ ਆਤਮਾ ਸਿੰਘ ਚੌਕੀਮਾਨ ਅਤੇ ਬਲਦੇਵ ਸਿੰਘ ਸਰਾਭਾ ਨੇ ਆਖਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 9 ਮਹੀਨੇ ਪੂਰੇ ਹੋਣ ਦੇ ਬਾਵਜੂਦ ਸਮੁੱਚੀ ਸਿੱਖ ਕੌਮ ਦੀਆਂ ਹੱਕੀ ਮੰਗਾਂ ਬਾਲ ਸਰਕਾਰ ਨੇ ਉੱਕਾ ਵੀ ਧਿਆਨ ਨਹੀਂ ਦਿੱਤਾ । ਬਹਿਬਲ ਕਲਾਂ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਚੱਲ ਰਹੇ ਸੰਘਰਸ਼ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਖੜ ਕੇ ਆਖਿਆ ਸੀ ਕੇ ਡੇਢ ਮਹੀਨੇ ‘ਚ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣਗੇ । ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇ ਸਕੇ ਤਾਂ ਮੈਂ ਰਾਜਨੀਤੀ ਤੋਂ ਅਸਤੀਫਾ ਦੇ ਦੇਵਾਂਗਾ। ਪਰ ਅੱਜ ਡੇਢ ਮਹੀਨੇ ਤੋ ਉਪਰ ਬੀਤਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ ਜੋ ਅਤਿ ਮੰਦਭਾਗਾ । ਉਨ੍ਹਾਂ ਅੱਗੇ ਆਖਿਆ ਕਿ ਆਖਰ ਸਿੱਖ ਕੌਮ ਦੀਆਂ ਹੱਕੀ ਮੰਗਾਂ ਦਾ ਸਰਕਾਰਾਂ ਨੇ ਇੱਕ ਮਜ਼ਾਕ ਬਣਾ ਕੇ ਕਿਉ ਰੱਖ ਦਿੱਤਾ । ਸਿੱਖਾਂ ਨੂੰ ਇੰਨਸਾਫ਼ ਕਿਉੰ ਨਹੀਂ ਦੇਣਾ ਚਾਹੁੰਦੀ। ਜਦਕਿ ਜੁਝਾਰੂ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲਾਂ ਵਿਚ ਧੱਕੇ ਨਾਲ ਬੰਦ ਰੱਖੇ ਹੋਏ ਹਨ। ਸਿੱਖਾਂ ਦੇ ਝੂਠੇ ਮੁਕਾਬਲੇ ਬਣਾ ਕੇ ਮਾਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਬਜਾਏ ਸਜ਼ਾ ਘਟਾ ਕੇ ਸੱਤ ਸਾਲਾਂ ਦੀ ਦਿੱਤੀ ਜਾਂਦੀ ਹੈ। ਫੇਰ ਸਿੱਖਾਂ ਨਾਲ ਇਹ ਕਿੱਦਾਂ ਦਾ ਇਨਸਾਫ਼ ਜਿੱਥੇ ਦੇਸ਼ ਦਾ ਪ੍ਰਧਾਨ ਮੰਤਰੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਹੋਣ ਤੇ ਵਾਅਦਾ ਵਫਾ ਨਹੀਂ ਹੋਇਆ । ਜੋ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਖੜੋ ਕੇ ਐਲਾਨ ਕੀਤਾ ਸੀ । ਉਹਨਾਂ ਨੇ ਆਖਰ ਵਿਚ ਆਖਿਆ ਕਿ ਅਸੀਂ ਸਰਾਭਾ ਪੰਥਕ ਮੋਰਚੇ ਵੱਲੋਂ ਸਮੂਹ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ। ਸ੍ਰੀ ਅਕਾਲ ਤਖਤ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਆਦੇਸ਼ ਅਨੁਸਾਰ 7 ਜਨਵਰੀ ਨੂੰ ਚੰਡੀਗੜ੍ਹ ਵਿਖੇ ਕੌਮੀ ਇਨਸਾਫ ਮੋਰਚਾ ਲਾਉਣ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ। ਇੱਕ ਅਹਿਮ ਮੀਟਿੰਗ ਗੁਰਦੁਆਰਾ ਰੇਰੂ ਸਾਹਿਬ ਸਾਹਨੇਵਾਲ (ਲੁਧਿਆਣਾ) ਵਿਖੇ 19 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਹੋ ਰਹੀ ਹੈ । ਸੋ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਵਾਉਣ ਲਈ ਆਪਣਾ ਬਣਦਾ ਸਹਿਯੋਗ ਦੇਣ ਲਈ ਜ਼ਰੂਰ ਪਹੁੰਚੋ। ਇਸ ਮੌਕੇ ਉਘੇ ਸਮਾਜ ਸੇਵੀ ਬਲਦੇਵ ਸਿੰਘ ਅੱਬੂਵਾਲ,ਹਰਭਜਨ ਸਿੰਘ ਅੱਬੂਵਾਲ, ਅਮਰ ਸਿੰਘ ਕੁਤਬਾ, ਗੁਰਸ਼ਰਨ ਸਿੰਘ ਝਾਡੇ, ਬਲਦੇਵ ਸਿੰਘ ਈਸ਼ਨਪੁਰ,ਹਰਬੰਸ ਸਿੰਘ ਪੰਮਾ, ਗੁਲਜ਼ਾਰ ਸਿੰਘ ਮੋਹੀ, ਜਸਵਿੰਦਰ ਸਿੰਘ ਕਾਲਖ਼,ਨਿਰਭੈ ਸਿੰਘ ਅੱਬੂਵਾਲ ਆਦਿ ਹਾਜ਼ਰੀ ਭਰੀ।