Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਵੀਪ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਕਰਵਾਇਆ ਜਾਗਰੁਕਤਾ ਪ੍ਰੋਗਰਾਮ

ਸਵੀਪ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਕਰਵਾਇਆ ਜਾਗਰੁਕਤਾ ਪ੍ਰੋਗਰਾਮ

ਪਠਾਨਕੋਟ (ਤਰੁਣ ਸਣਹੋਤਰਾ)

9 ਨਵੰਬਰ : ਯੋਗਤਾ ਮਿਤੀ 1-1-2023 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਵਿਸੇਸ ਸਰਸਰੀ ਸੁਧਾਈ ਨੂੰ ਸਮਰਪਿਤ ਸਵੀਪ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਇੱਕ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਜਸਵੰਤ ਸਿੰਘ ਸਲਾਰੀਆ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ-ਕਮ-ਨੋਡਲ ਅਫਸਰ ਸਵੀਪ ਪਠਾਨਕੋਟ ਵੱਲੋਂ ਕੀਤੀ ਗਈ। ਪ੍ਰੋਗਰਾਮ ਵਿੱਚ ਸ੍ਰੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਸਕੂਲ ਸਟਾਫ ਅਤੇ ਪਿ੍ਰੰਸੀਪਲ ਵੱਲੋਂ ਮੁੱਖ ਮਹਿਮਾਨ ਦਾ ਵਿਸੇਸ ਤੋਰ ਤੇ ਸਨਮਾਨ ਕੀਤਾ ਗਿਆ।ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਕਰਵਾਉਂਣ ਦਾ ਇੱਕ ਹੀ ਉਦੇਸ ਹੈ ਕਿ ਨਵੇਂ ਬਣੇ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਤਾਕਤ ਬਾਰੇ ਜਾਗਰੁਕ ਕਰਵਾਇਆ ਜਾਵੈ ਤਾਂ ਜੋ ਉਹ ਅਪਣੇ ਵੋਟ ਦਾ ਸਹੀ ਪ੍ਰਯੋਗ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡਾ ਇੱਕ ਹੀ ਉਦੇਸ ਰਹਿੰਦਾ ਹੈ ਕਿ ਜਿਆਦਾ ਤੋਂ ਜਿਆਦਾ ਵੋਟਰ ਅਪਣੇ ਵੋਟ ਪਾਉਂਣ ਦੇ ਅਧਿਕਾਰ ਦਾ ਪ੍ਰਯੋਗ ਕਰਨ। ਉਨ੍ਹਾਂ ਦੱਸਿਆ ਕਿ ਸਕੂਲਾਂ ਅੰਦਰ ਵੀ ਸਵੀਪ ਕਲੱਬਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਸਮੇਂ ਸਮੇਂ ਤੇ ਵੋਟਰ ਜਾਗਰੁਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਵੋਟ ਦੀ ਤਾਕਤ ਦਾ ਸੰਦੇਸ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਵਿਦਿਆਰਜਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਗਿਆ ਅਤੇ ਨੁਕੜ ਨਾਟਕ ਪੇਸ ਕਰਕੇ ਲੋਕਾਂ ਨੂੰ ਵੋਟ ਪਾਉਂਣ ਦੇ ਅਧਿਕਾਰ ਤੋਂ ਜਾਣੂ ਕਰਵਾਇਆ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ  ਪ੍ਰਿੰਸੀਪਲ ਜੋਤੀ ਪਰਾਸਰ, ਸੋਸਲ ਮੀਡਿਆ ਨੋਡਲ ਅਫਸਰ ਰਵਿਕਾਂਤ ਹੈਡਮਾਸਟਰ ਪ੍ਰਾਇਮਰੀ ਸਕੂਲ ਸਰਨਾ, ਅਮਿਤ ਡੋਗਰਾ, ਸੰਜੀਵ ਕੁਮਾਰ ਹੈਡਮਾਸਟਰ, ਯੁਗੇਸ ਕੁਮਾਰ ਇਲੈਕਸਨ ਕਾਨੂੰਗੋ ਪਠਾਨਕੋਟ, ਸਵੀਪ ਇੰਚਾਰਜ ਵਿਨੋਦ ਕੁਮਾਰ ਅਤੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਬੀ.ਐਲ.ਓ. ਵੀ ਹਾਜਰ ਸਨ।