Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਗੋਲੀਆਂ ਮਾਰਕੇ ਹੱਤਿਆ

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਗੋਲੀਆਂ ਮਾਰਕੇ ਹੱਤਿਆ

ਅੰਮ੍ਰਿਤਸਰ (ਰਾਜਨ ਮਾਨ) 

ਕੁੰਵਰ ਵਿਜੇ ਪ੍ਰਤਾਪ ਨੇ ਘੇਰੀ ਆਪਣੀ ਸਰਕਾਰ , ਪੁਲਿਸ ਕਮਿਸ਼ਨਰ ਨੂੰ ਡਿਸਮਿਸ ਕਰਨ ਦੀ ਮੰਗ

ਸ਼ਿਵ ਸੈਨਾ ਵਲੋਂ ਕੱਲ ਪੰਜਾਬ ਬੰਦ ਦਾ ਸੱਦਾ

4 ਨਵੰਬਰ : ਇੱਕ ਵਿਅਕਤੀ ਵੱਲੋਂ ਅੱਜ ਦੁਪਹਿਰੇ ਸ਼ਰੇਆਮ ਸ਼ਿਵ ਸੈਨਾ ਆਗੂ ਸੁਧੀਰ ਸੁਰੀ ਨੂੰ ਅੰਮ੍ਰਿਤਸਰ ਵਿੱਚ ਮਾਰੀ ਗੋਲੀਆਂ ਮਾਰਕੇ ਉਹਨਾਂ ਦੀ ਹੱਤਿਆ ਕਰ ਦਿੱਤੀ ਗਈ ਹੈ। ਨਿੱਤ ਦਿਨ ਅੰਮ੍ਰਿਤਸਰ ਵਿੱਚ ਹੋ ਰਹੀਆਂ ਵਾਰਦਾਤਾਂ ਕਾਰਨ ਪੁਲੀਸ ਦੇ ਕੰਮਕਾਜ ਤੇ ਸਵਾਲੀਆ ਚਿੰਨ੍ਹ ਲੱਗ ਰਿਹਾ ਹੈ। ਆਪ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮਾਮਲੇ ਵਿਚ ਪੁਲਿਸ ਕਮਿਸ਼ਨਰ ਨੂੰ ਤੁਰੰਤ ਡਿਸਮਿਸ ਕਰਨ ਦੀ ਮੰਗ ਕੀਤੀ ਗਈ ਹੈ।ੱ
ਪ੍ਰਾਪਤ ਜਾਣਕਾਰੀ ਅਨੁਸਾਰ ਸੂਰੀ ਆਪਣੇ ਸਾਥੀਆਂ ਸਥਾਨਕ ਗੋਪਾਲ ਮੰਦਿਰ ਦੇ ਬਾਹਰ ਧਰਨਾ ਦੇ ਰਹੇ ਸਨ ਕਿ ਅਚਾਨਕ ਇੱਕ ਵਿਅਕਤੀ ਕਾਰ ਤੇ ਆਇਆ ਅਤੇ ਉਸਨੇ ਉਹਨਾਂ ਉਪਰ ਫਾਇਰਿੰਗ ਕਰ ਦਿੱਤੀ। ਸੂਰੀ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ।ਸੂਰੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਪਹੁੰਚ ਕੇ ਉਹ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਗਏ।
ਘਟਨਾ ਤੋਂ ਬਾਅਦ ਸ਼ਿਵ ਸੈਨਾ ਵਰਕਰਾਂ ਵਲੋਂ ਗੱਡੀਆਂ ਤੇ ਦੁਕਾਨਾਂ ਦੀ ਭੰਨ ਤੋੜ ਕੀਤੀ ਗਈ ਹੈ।
ਪੁਲਿਸ ਵਲੋਂ ਹਮਲਾਵਰ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਵਲੋਂ ਦੱਸਿਆ ਗਿਆ ਕਿ ਹਮਲਾਵਰ ਨੂੰ ਗਿਰਫ਼ਤਾਰ ਕਰਕੇ ਪਹਿਚਾਣ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਹਮਲਾਵਾਰ ਸੰਦੀਪ ਸਿੰਘ ਸਥਾਨਕ ਕੋਟ ਬਾਬਾ ਦੀਪ ਸਿੰਘ ਸੁਲਤਾਨਵਿੰਡ ਰੋਡ ਦਾ ਰਹਿਣ ਵਾਲਾ ਸੀ। ਹਮਲਾਵਾਰ ਵਲੋਂ ਤੀਹ ਬੋਰ ਦੇ ਪਿਸਤੌਲ ਨਾਲ ਚਾਰ ਗੋਲੀਆਂ ਮਾਰੀਆਂ ਗਈਆਂ ਸਨ। ਹਮਲਾਵਾਰ ਇੱਕ ਸਵਿੱਫਟ ਕਾਰ ਤੇ ਵਾਰਦਾਤ ਵਾਲੀ ਜਗ੍ਹਾ ਤੇ ਪਹੁੰਚਿਆ। ਹਮਲਾਵਾਰ ਗੋਲੀਆਂ ਮਾਰਕੇ ਨੇੜਲੇ ਘਰ ਵਿੱਚ ਦਾਖਲ ਹੋ ਗਿਆ। ਪੁਲਿਸ ਵਲੋਂ ਕੁਝ ਸਮੇਂ ਵਿਚ ਹੀ ਉਸਨੂੰ ਗਿਰਫ਼ਤਾਰ ਕਰ ਲਿਆ ਗਿਆ। ਪੁਲਿਸ ਵਲੋਂ ਸ਼ਹਿਰ ਵਿੱਚ ਵੱਡੇ ਪੱਧਰ ਗਸ਼ਤ ਕੀਤੀ ਜਾ ਰਹੀ ਹੈ।
ਉਧਰ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ ਹੋ ਗਈ ਹੈ ਼਼ ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਤੁਰੰਤ ਡਿਸਮਿਸ ਕੀਤਾ ਜਾਵੇ। ਉਹਨਾਂ ਕਿਹਾ ਕਿ ਅੰਮ੍ਰਿਤਸਰ ਖਾਸ ਕਰਕੇ ਉਹਨਾਂ ਦੇ ਹਲਕੇ ਉੱਤਰੀ ਵਿੱਚ ਲਗਾਤਾਰ ਘਟਨਾਵਾਂ ਵਾਪਰ ਰਹੀਆਂ ਹਨ। ਉਹਨਾਂ ਕਿਹਾ ਉਹਨਾਂ ਨੇ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।
ਸ਼ਿਵ ਸੈਨਾ ਆਗੂ ਦੇ ਕਤਲ ਦੇ ਵਿਰੋਧ ਵਿਚ ਸ਼ਿਵ ਸੈਨਾ ਵਲੋਂ ਕੱਲ੍ਹ ਸ਼ਨੀਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।