Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਬਾਲ ਵਾਟਿਕਾ ਸਕੂਲ ‘ਚ ਪਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਬਾਲ ਵਾਟਿਕਾ ਸਕੂਲ ‘ਚ ਪਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਭੋਗ

ਗੜ੍ਹਦੀਵਾਲਾ (ਚੌਧਰੀ) 

7 ਅਕਤੂਬਰ : ਬਾਲ ਵਾਟਿਕਾ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਦਿਹਾੜੇ ਤੇ ਬਾਲ ਵਾਟਿਕਾ ਸਕੂਲ ਵਿੱਚ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਹ ਪਾਠ ਬੱਚਿਆਂ ਵਿੱਚ ਅਨੁਸ਼ਾਸ਼ਨ ਪੈਦਾ ਕਰਨ ਲਈ ਅਤੇ ਸਕੂਲ ਦੇ ਵਾਤਾਵਰਨ ਨੂੰ ਸੁੱਖ ਅਤੇ ਸ਼ਾਂਤੀ ਪ੍ਰਦਾਨ ਕਰਨ ਲਈ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਖਜਿੰਦਰ ਕੌਰ ਜੀ ਨੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਮੱਹਤਤਾ ਨੂੰ ਦਰਸਾਉਂਦੇ ਹੋਏ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ |ਬੱਚਿਆਂ ਨੂੰ ਦੱਸਿਆ ਗਿਆ ਕਿ ਸ਼੍ਰੀ ਸੁਖਮਨੀ ਸਾਹਿਬ ਕਰਨ ਨਾਲ ਉਹਨਾਂ ਵਿੱਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਊਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆਉਂਦੀ ਹੈ | ਇਸ ਦਿਹਾੜੇ ਤੇ ਸੰਗਤਾਂ ਨੂੰ ਲੰਗਰ ਵੀ ਛਕਾਇਆ ਗਿਆ | ਇਹ ਸਾਰਾ ਪ੍ਰਬੰਧ ਸਕੂਲ ਦੇ ਮੈਨੇਜਿੰਗ ਡਾਇਰੈਕਟਰ  ਨਰੇਸ਼ ਡਡਵਾਲ, ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਸੁਖਜਿੰਦਰ ਕੌਰ ਦੀ ਦੇਖ- ਰੇਖ ਵਿੱਚ ਕਰਵਾਇਆ ਗਿਆ | ਇਸ ਦਿਹਾੜੇ ਵਿੱਚ ਸਾਰਿਆਂ ਬੱਚਿਆਂ ਅਤੇ ਸਮੂਹ ਸਟਾਫ ਨੇ ਪੂਰੀ ਸ਼ਰਧਾ ਨਾਲ ਸੇਵਾ ਕੀਤੀ |