Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸਾਡਾ ਗਿਲਜੀਆਂ ਸਾਡਾ ਮਾਣ ਦਾ ਪ੍ਰਚਾਰ ਕਰਾਉਣ ਵਾਲੇ ਸੰਗਤ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਉਰਫ (ਸੇਠੀ) ਦੀ ਹੋਇ ਅਦਾਲਤ ਚ ਪੇਸ਼ੀ ਮਿਲਿਆ ਚਾਰ ਦਿਨ ਦਾ ਰਿਮਾਂਡ

ਸਾਡਾ ਗਿਲਜੀਆਂ ਸਾਡਾ ਮਾਣ ਦਾ ਪ੍ਰਚਾਰ ਕਰਾਉਣ ਵਾਲੇ ਸੰਗਤ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਉਰਫ (ਸੇਠੀ) ਦੀ ਹੋਇ ਅਦਾਲਤ ਚ ਪੇਸ਼ੀ ਮਿਲਿਆ ਚਾਰ ਦਿਨ ਦਾ ਰਿਮਾਂਡ

ਚੰਡੀਗੜ੍ਹ (PPT BUREAU) ਸਾਬਕਾ ਕਾਂਗਰਸੀ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ (ਸੇਠੀ) ਨੂੰ ਅੱਜ ਮੋਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦਲਜੀਤ ਨੂੰ ਚਾਚਾ ਦੇ ਨਾਲ ਕਰੱਪਸ਼ਨ ਕੇਸ ਵਿਚ ਨਾਮਜ਼ਦ ਕੀਤਾ ਗਿਆ ਜਿਸ ਦੇ ਬਾਅਦ ਚੰਡੀਗੜ੍ਹ ਤੋਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ ।ਸ਼ੁਰੂਆਤੀ ਛਾਣਬੀਣ ਵਿਚ ਉਸ ਦੇ ਘਰ ਵਿਚ ਵਿਧਾਇਕ ਸਟਿੱਕਰ ਵਾਲੀ ਕਾਰ ਮਿਲੀ। ਇਹ ਕਾਰ ਦਲਜੀਤ ਦੇ ਨਾਂ ‘ਤੇ ਹੈ। ਇਸੇ ਕਾਰ ਤੋਂ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਚੈੱਕਬੁੱਕ ਤੇ ਜੰਗਲਾਤ ਵਿਭਾਗ ਨਾਲ ਜੁੜੀਆਂ ਫਾਈਲਾਂ ਵੀ ਮਿਲੀਆਂ ਹਨ।

ਵਿਜੀਲੈਂਸ ਬਿਊਰੋ ਨੇ ਹੁਣ ਸਾਬਕਾ ਮੰਤਰੀ ਸੰਗਤ ਗਿਲਜੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਗਿਲਜੀਆਂ ਤੇ ਕੇਸ ਦਰਜ ਹੋਣ ਦੇ ਬਾਅਦ ਤੋਂ ਗਾਇਬ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਵੀ ਮੰਗੀ ਸੀ ਪਰ ਉਹ ਖਾਰਜ ਹੋ ਗਈ ਜਿਸ ਦੇ ਬਾਅਦ ਵਿਜੀਲੈਂਸ ਗਿਲਜੀਆਂ ਨੂੰ ਕਦੇ ਵੀ ਗ੍ਰਿਫਤਾਰ ਕਰ ਸਕਦੀ ਹੈ। ਵਿਜੀਲੈਂਸ ਬਿਊਰੋ ਦੀ ਛਾਣਬੀਣ ਵਿਚ ਸਾਹਮਣੇ ਆਇਆ ਕਿ ਦਲਜੀਤ ਹੀ ਚਾਚਾ ਸੰਗਤ ਗਿਲਜੀਆਂ ਦਾ ਮੰਤਰਾਲੇ ਚਲਾ ਰਿਹਾ ਸੀ। ਦਲਜੀਤ ਹੀ ਮੰਤਰੀ ਦੇ ਪੂਰੇ ਲੈਣ-ਦੇਣ ਦਾ ਹਿਸਾਬ ਰੱਖਦਾ ਸੀ। some coutersy dailypostpunjabi