Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਐਸ.ਐਮ.ਓ ਡਾਕਟਰ ਰਮਨ ਕੁਮਾਰ ਨੇ ਬੇਟੇ ਤੋਂ ਵੈਕਸੀਨੇਸ਼ਨ ਦੀ ਕੀਤੀ ਸ਼ੁਰੂਆਤ

ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਐਸ.ਐਮ.ਓ ਡਾਕਟਰ ਰਮਨ ਕੁਮਾਰ ਨੇ ਬੇਟੇ ਤੋਂ ਵੈਕਸੀਨੇਸ਼ਨ ਦੀ ਕੀਤੀ ਸ਼ੁਰੂਆਤ

15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੇ ਲੱਗਣ ਵਾਲੀ ਵੈਕਸੀਨੇਸ਼ਨ ਸ਼ੁਰੂ :- ਐਸ.ਐਮ.ਓ ਰਮਨ ਕੁਮਾਰ

ਗੜ੍ਹਸ਼ੰਕਰ 4 ਜਨਵਰੀ (ਅਸ਼ਵਨੀ ਸ਼ਰਮਾ) : ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਰਮਨ ਕੁਮਾਰ ਜੀ ਨੇ 15 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ ਆਪਣੇ ਬੇਟੇ ਅਤੇ ਉਸਦੇ ਸਾਥੀ ਨੂੰ ਕਰੋਨਾ ਵੈਕਸੀਨ ਲਗਵਾ ਕੇ ਕੀਤੀ । ਇਸ ਮੌਕੇ ਡਾਕਟਰ ਸਾਹਿਬ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਆਪਣੇ 15 ਤੋਂ 18 ਸਾਲ ਦੇ ਬੱਚਿਆਂ ਨੂੰ ਕਰੋਨਾ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਉਹਨਾਂ ਨੂੰ ਕਰੋਨਾ ਦੇ ਸੰਭਾਵੀ ਖ਼ਤਰੇ ਤੋਂ ਬਚਾਇਆ ਜਾ ਸਕੇ। ਇਹ ਵੈਕਸੀਨ ਸਭ ਤਰ੍ਹਾਂ ਦੇ ਟਰਾਇਲਾਂ ਵਿਚੋਂ ਪਾਸ ਹੋਣ ਉਪਰੰਤ ਹੀ ਬੱਚਿਆਂ ਨੂੰ ਲਗਾਉਣ ਲਈ ਮੰਜ਼ੂਰ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਅਨੁਸਾਰ ਹਿਦਾਇਤਾਂ ਜਿਵੇਂ ਮਾਸਕ ਅਤੇ ਸੈਨੀਟਾਇਜਰ ਦੀ ਵਰਤੋਂ, ਬਿਨਾਂ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਜਾਣਾ, ਕਰੋਨਾ ਟੀਕਾਕਰਨ ਕਰਵਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ।