ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ )
ਸਿਹਤ ਵਿਭਾਗ ਘਰੋਟਾ ਦੀ ਟੀਮ ਵੱਲੋਂ ਪਿੰਡ ਘਿਆਲਾ, ਮੀਰਥਲ,ਅਬਾਦਗੜ ਵਿਖੇ ਕੋਟਪਾ ਐਕਟ ਦੀ ਉਲਗਣਾ ਕਰਨ ਵਾਲੇ 13 ਵਿਅਕਤੀਆਂ ਦੇ ਕੱਟੇ ਚਲਾਨ
ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤਾਂ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਜਾਂ ਪੈਸੇ ਇਕੱਠੇ ਕਰਨਾ ਨਹੀਂ :- ਇੰਸਪੈਕਟਰ ਭੁਪਿੰਦਰ
28 ਅਕਤੂਬਰ : ਸੀਨੀਅਰ ਮੈਡੀਕਲ ਅਫ਼ਸਰ ਡਾ ਬਿੰਦੂ ਗੁਪਤਾ ਸੀ ਐਚ ਸੀ ਘਰੋਟਾ ਦੇ ਹੁਕਮਾਂ ਅਨੁਸਾਰ ਅੱਜ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਦੀ ਅਗਵਾਈ ਹੇਠ ਪਿੰਡ ਘਿਆਲਾ,ਮੀਰਥਲ ਅਤੇ ਅਬਾਦਗੜ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 13 ਵਿਅਕਤੀਆਂ ਦੇ ਚਲਾਨ ਕੱਟੇ । ਇਹ ਸ਼ਰੇਆਮ ਤੰਬਾਕੂ ਪਦਾਰਥ , ਸਿਗਰਟਾਂ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਦੋਵੇਂ ਵੇਚ ਰਹੇ ਸਨ ਜੋ ਕਿ ਕੋਟਪਾ ਐਕਟ ਦੀ ਉਲੰਘਣਾ ਹੈ। ਕਿਉਂਕਿ ਖਾਣ ਪੀਣ ਦਾ ਸਮਾਨ ਵੇਚਣ ਵਾਲੇ ਕਿਸੇ ਵੀ ਤਰ੍ਹਾਂ ਦਾ ਤੰਬਾਕੂ ਨਹੀਂ ਵੇਚ ਸਕਦੇ । ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਡਾ ਮੁੱਖ ਮੰਤਵ ਲੋਕਾਂ ਨੂੰ ਤੰਬਾਕੂ ਦੀ ਭੈੜੀ ਅਲਾਮਤ ਤੋਂ ਰੋਕਣਾ ਹੈ ਨਾਂ ਕਿ ਕਿਸੇ ਨੂੰ ਪ੍ਰੇਸ਼ਾਨ ਕਰਨਾ ਅਤੇ ਨਾਂ ਹੀ ਪੈਸਾ ਇਕੱਠਾ ਕਰਨਾ । ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਵਰਤੋਂ ਕਰਨ ਨਾਲ ਕੈਂਸਰ ਵਰਗੀਆਂ ਕਈ ਭਿਆਨਕ ਬਿਮਾਰੀਆਂ ਹੋ ਜਾਂਦੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਨੂੰ ਵੀ ਇਸਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਚਾਹੀਦਾ ਹੈ ।ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਰੋਕਥਾਮ ਲਈ ਸਰਕਾਰ ਵਲੋਂ ਕੋਟਪਾ ਐਕਟ 2003 ਵੀ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਧਾਰਾ ਨੰ 4 ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਤੇ ਧਾਰਾ ਨੰਬਰ 5 ਤਹਿਤ ਸਿਗਰਟ ਅਤੇ ਹੋਰ ਤੰਬਾਕੂ ਉਤਪਾਦਾਂ ਤੇ ਸਿੱਧੇ ਅਸਿੱਧੇ ਇਸ਼ਤਿਹਾਰ ਬਾਜ਼ੀ ਤੇ ਰੋਕ , ਧਾਰਾ ਨੰ 6 ਏ ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ 6 ਬੀ ਕਿਸੇ ਵੀ ਸਿੱਖਿਅਕ ਅਦਾਰੇ ਦੀ ਬਾਹਰਲੀ ਦੀਵਾਰ ਤੋਂ 100 ਗਜ਼ ਦੇ ਘੇਰੇ ਅੰਦਰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ, ਧਾਰਾ ਨੰ 7 ਬਿਨਾਂ ਸਿਹਤ ਚਿਤਾਵਨੀ ਦੇ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਰੋਕ । ਕੀਤਾ । ਇਸ ਮੋਕੇ ਜਗਨ ਨਾਥ, ਸ਼ਰਨਜੀਤ ਸਿੰਘ,ਕਵਲਪ੍ਰੀਤ ਅਤੇ ਹਰਪ੍ਰੀਤ ਪਾਲ ਸਿਹਤ ਵਰਕਰ ਆਦਿ ਹਾਜ਼ਰ ਸਨ ।








