Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਿਹਤ ਵਿਭਾਗ ਵੱਲੋਂ ਰਾਸ਼ਟਰੀ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ…

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ…

‌ਪਠਾਨਕੋਟ 19 ਅਕਤੂਬਰ (ਅਵਿਨਾਸ਼ ਸ਼ਰਮਾ/ ਤਰੁਣ ਸਲਹੋਤਰਾ)

ਸਿਹਤ ਵਿਭਾਗ ਵੱਲੋਂ ਰਾਸ਼ਟਰੀ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ‌ਜਾਰੀ

ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਕੂਲਰ, ਗਮਲੇ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਦੇ ਹਰੇਕ ਸ਼ੁੱਕਰਵਾਰ ਨੂੰ ਸੁੱਕਾ ਰੱਖਿਆ ਜਾਵੇ:-ਡਾ ਅਦਿਤੀ ਸਲਾਰੀਆ

19 ਅਕਤੂਬਰ : ਸਹਾਇਕ ਸਿਵਲ ਸਰਜਨ ਡਾ: ਅਦਿਤੀ ਸਿਲਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਖਾਰ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਹਾਇਕ ਸਿਵਲ ਸਰਜਨ ਡਾ ਅਦਿਤੀ ਸਲਾਰੀਆ ਨੇ ਸ਼ਹਿਰੀ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫ਼ਤਰਾਂ ਵਿੱਚ ਲੱਗੇ ਕੂਲਰਾਂ, ਗਮਲਿਆਂ, ਟਾਇਰਾਂ, ਟੈਂਕੀਆਂ, ਫਰਿੱਜਾਂ ਦੇ ਪਿੱਛੇ ਪਏ ਟਰੇਆਂ ਵਿੱਚੋਂ ਪਾਣੀ ਕੱਢ ਕੇ ਸੁਕਾ ਲਿਆ ਜਾਵੇ। ਕਿਉਂਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ । ਮੱਛਰ ਦੇ ਕੱਟਣ ਤੋਂ ਬਚਾਓ ਕੀਤਾ ਜਾਵੇ, ਪੂਰੀ ਬਾਹਾਂ ਵਾਲੇ ਅਤੇ ਸਰੀਰ ਢੱਕਣ ਵਾਲੇ ਕੱਪੜੇ ਪਾਓ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਵਿੱਚ ਕੂਲਰਾਂ, ਟਾਇਰਾਂ, ਗਮਲਿਆਂ, ਟੈਂਕੀਆਂ ਅਤੇ ਪਾਣੀ ਦੇ ਸੋਮਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਤੋਂ ਇਲਾਵਾ ਜ਼ਿਲ੍ਹੇ ਵਿੱਚ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਵਾਸੀਆਂ ਨੂੰ ਅਪੀਲ ਕੀਤੀ ਜਾ ਹੈ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿੱਚ ਜਮ੍ਹਾਂ ਹੋਏ ਪਾਣੀ ਨੂੰ ਸਾਫ਼ ਕਰਨ ਕਿਉਂਕਿ ਅਜਿਹੇ ਪਾਣੀ ਵਿੱਚ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ। ਡਾ: ਅਦਿੱਤੀ ਨੇ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਅਤੇ ਸਪੋਰਟਿਵ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।