Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀ-ਪਾਈਟ ’ਚ ਸੈਨਾ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ

ਸੀ-ਪਾਈਟ ’ਚ ਸੈਨਾ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ

ਹੁਸ਼ਿਆਰਪੁਰ(ਬਿਊਰੋ)

5 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜਲੰਧਰ ਵਿਚ ਹੋਈ ਸੈਨਾ ਦੀ ਭਰਤੀ ਰੈਲੀ ਦੌਰਾਨ ਫਿਜ਼ੀਕਲ ਅਤੇ ਮੈਡੀਕਲ ਵਿਚ ਪਾਸ ਹੋਏ ਨੌਜਵਾਨਾਂ ਨੂੰ ਭਾਰਤੀ ਸੈਨਾ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ, ਥੇਹ ਕਾਂਜਲਾ, ਨੇੜੇ ਮਾਡਰਨ ਜੇਲ੍ਹ, ਕਪੂਰਥਲਾ ਵਿਚ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ-ਪਾਈਟ ਵਿਚ ਭਾਰਤੀ ਸੈਨਾ ਦੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮੁਫ਼ਤ ਕਰਵਾਈ ਜਾ ਰਹੀ ਇਸ ਟੇ੍ਰਨਿੰਗ ਦੌਰਾਨ ਨੌਜਵਾਨਾਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਬਿਲਕੁੱਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਆਪਣੇ ਨਾਲ ਆਰ.ਸੀ. (ਰਿਹਾਇਸ਼ ਸਰਟੀਫਿਕੇਟ) ਦੀ ਫੋਟੋ ਕਾਪੀ ਲਿਆਉਣੀ ਯਕੀਨੀ ਬਣਾਉਣ। ਇਸ ਸਬੰਧੀ ਹੋਰ ਜਾਣਕਾਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਦੇ ਮੋਬਾਇਲ ਨੰਬਰ 98777-12697 ਜਾਂ 78891-75575 ’ਤੇ ਸੰਪਰਕ ਕੀਤਾ ਜਾ ਸਕਦਾ ਹੈ।