Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੁਰਿੰਦਰ ਸਿੰਘ ਢਿੱਲੋਂ ਬਣੇ ਪ੍ਰੈਸ ਕਲੱਬ ਟਾਂਡਾ ਉੜਮੁੜ ਦੇ ਪ੍ਰਧਾਨ

ਸੁਰਿੰਦਰ ਸਿੰਘ ਢਿੱਲੋਂ ਬਣੇ ਪ੍ਰੈਸ ਕਲੱਬ ਟਾਂਡਾ ਉੜਮੁੜ ਦੇ ਪ੍ਰਧਾਨ

ਟਾਂਡਾ ਉੜਮੁੜ / ਦਸੂਹਾ (ਚੌਧਰੀ) 

27 ਦਸੰਬਰ : ਪ੍ਰੈਸ ਕਲੱਬ ਉੜਮੁੜ ਟਾਂਡਾ ਦੀ ਇੱਕ ਵਿਸ਼ੇਸ਼ ਮੀਟਿੰਗ ਕਲੱਬ ਦੇ ਸਰਪ੍ਰਸਤ ਅਸ਼ੋਕ ਗੁਪਤਾ ਤੇ ਦੀਪਕ ਬਹਿਲ ਦੀ ਅਗਵਾਈ ਵਿੱਚ ਡਾਇਟ ਸਿਕੳਰ ਰੈਸਟੋਰੈਂਟ ਵਿੱਚ ਹੋਈ , ਜਿਸ ਵਿੱਚ ਪ੍ਰੈਸ ਕਲੱਬ ਦੇ ਸਮੂਹ ਪੱਤਰਕਾਰ ਮੈਬਰਾਂ ਨੇ ਹਿੱਸਾ ਲਿਆ । ਇਸ ਮੌਕੇ ਸੱਭ ਤੋਂ ਪਹਿਲਾਂ ਪ੍ਰਧਾਨ ਕਮਲ ਅਰੋੜਾ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਬਿਉਰਾ ਦਿੱਤਾ ਤੇ ਪੱਤਰਕਾਰ ਭਾਈਚਾਰੇ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਸਰਬਸੰਮਤੀ ਨਾਲ ਪਹਿਲੀ ਕਮੇਟੀ ਭੰਗ ਕਰਨ ਤੋਂ ਬਾਅਦ ਸਮੂਹ ਕਲੱਬ ਮੈਬਰਾ ਦੀ ਸਹਿਮਤੀ ਨਾਲ ਸੁਰਿੰਦਰ ਸਿੰਘ ਢਿੱਲੋਂ ਨੂੰ ਪ੍ਰੈਸ ਕਲੱਬ ਟਾਂਡਾ ਉੜਮੁੜ ਦਾ ਪ੍ਰਧਾਨ ਚੁਣਿਆ ਗਿਆ । ਇਸ ਮੌਕੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸੁਰਿੰਦਰ ਸਿੰਘ ਢਿੱਲੋਂ ਨੇ ਸਮੂਹ ਪ੍ਰੈਸ ਕਲੱਬ ਦੇ ਮੈਂਬਰਾਂ , ਸਰਪ੍ਰਸਤ ਅਸ਼ੋਕ ਗੁਪਤਾ ਤੇ ਦੀਪਕ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪ੍ਰੈਸ ਕਲੱਬ ਦੀ ਸ਼ਾਖ ਨੂੰ ਹੋਰ ਉੱਚਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਨਗੇ ਅਤੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਮਾਧਾਨ ਲਈ ਵੀ ਪਹਿਲਕਦਮੀ ਕਰਨਗੇ । ਇਸ ਮੌਕੇ ਸਤੀਸ਼ ਜੌੜਾ , ਜਸਵਿੰਦਰ ਸਿੰਘ , ਰਜਿੰਦਰ ਸਿੰਘ ,ਪਰਮਜੀਤ ਸਿੰਘ ਮੋਮੀ , ਅਮ੍ਰਿਤਪਾਲ ਸਿੰਘ ਬਾਜਵਾ , ਰਣਜੀਤ ਗਣਪਤੀ , ਅਮਨ ਹਰਸੀ ਪਿੰਡ , ਜਸਵਿੰਦਰ ਸੰਧੂ , ਜਸਵਿੰਦਰ ਦੁੱਗਲ , ਸੁਮਿਤ ਗੁਪਤਾ ਆਦਿ ਹਾਜਰ ਸਨ ।

ਫੋਟੋ ਕੈਪਸ਼ਨ : ਪ੍ਰੈਸ ਕਲੱਬ ਟਾਂਡਾ ਉੜਮੁੜ ਦਾ ਪ੍ਰਧਾਨ ਚੁਣਨ ਮੌਕੇ ਹਾਜਰ ਦੀਪਕ ਬਹਿਲ , ਸਤੀਸ਼ ਜੌੜਾ ਤੇ ਪੱਤਰਕਾਰ